ਫਗਵਾੜਾ, 16 ਜੁਲਾਈ (ਹਰਜੋਤ ਸਿੰਘ ਚਾਨਾ)- ਸਿਟੀ ਪੁਲਿਸ ਨੇ ਦੋ ਵੱਖ-ਵੱਖ ਵਿਅਕਤੀਆਂ ਨੂੰ ਕਾਬੂ ਕਰਕੇ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਕੇਸ ਦਰਜ ਕੀਤਾ ਹੈ | ਐਸ.ਐਚ.ਓ. ਸਿਟੀ ਊਸ਼ਾ ਰਾਣੀ ਨੇ ਦੱਸਿਆ ਕਿ ਪੁਲੀਸ ਨੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਜਦੋਂ ਚੈਕਿੰਗ ਕੀਤੀ ਤਾਂ ਉਸ ਪਾਸੋਂ 25 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਇਸੇ ਤਰ੍ਹਾਂ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 1335 ਨਸ਼ੀਲੀਆਂ ਗੋਲੀਆਂ ਤੇ 103000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਐਸ.ਐਚ.ਓ. ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਦੀ ਪਛਾਣ ਸੋਨੂੰ ਕੁਮਾਰ ਸਰੋਜ ਪੁੱਤਰ ਸੁਖਦੇਵ ਸਿੰਘ ਵਾਸੀ ਸ਼ਿਵ ਮੰਦਰ ਉਂਕਾਰ ਨਗਰ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਜੋ ਸਰੋਜ ਨਾਮ ਦਾ ਮੈਡੀਕਲ ਚਲਾਉਂਦਾ ਹੈ ਜੋ ਆਪਣੇ ਮੈਡੀਕਲ ਸਟੋਰ ਤੇ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਵੇਚਦਾ ਹੈ ਤੇ ਸਾਮਾਨ ਆਪਣੇ ਘਰ 'ਚ ਰੱਖਦਾ ਹੈ ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਛਾਪੇਮਾਰੀ ਕਰਕੇ ਸੋਨੂੰ ਕੁਮਾਰ ਸਰੋਜ ਪੁੱਤਰ ਸੁਖਦੇਵ ਸਿੰਘ ਵਾਸੀ ਸ਼ਿਵ ਮੰਦਰ ਉਂਕਾਰ ਨਗਰ ਨੂੰ ਕਾਬੂ ਕੀਤਾ ਹੈ | ਇਸੇ ਤਰ੍ਹਾਂ ਸਤਨਾਮਪੁਰਾ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ ਕੇਸ ਦਰਜ ਕੀਤਾ ਹੈ | ਐਸ.ਪੀ. ਰੁਪਿੰਦਰ ਭੱਟੀ ਨੇ ਦੱਸਿਆ ਕਿ ਪੁਲਿਸ ਨੇ ਹਦੀਆਬਾਦ ਰੋਡ ਵਲੋਂ ਆ ਰਹੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 50 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਕਾਬੂ ਕੀਤੇ ਵਿਅਕਤੀ ਦੀ ਪਛਾਣ ਸਾਗਰ ਸੰਧੂ ਪੁੱਤਰ ਗਿਆਨ ਚੰਦ ਵਾਸੀ ਮੁਹੱਲਾ ਸੁਧੀਰਾ ਹਦੀਆਬਾਦ ਵਜੋਂ ਹੋਈ ਹੈ | ਇਸੇ ਤਰ੍ਹਾਂ ਸਿਟੀ ਪੁਲਿਸ ਨੇ ਸ਼ਰਾਬ ਸਣੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਜੋ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਹਰਵਿੰਦਰ ਸਿੰਘ ਵਾਲੀਆ ਪੁੱਤਰ ਪ੍ਰੇਮ ਸਿੰਘ ਵਾਸੀ ਮੁਹੱਲਾ ਵਿਕਾਸ ਨਗਰ ਨੂੰ 12 ਬੋਤਲਾਂ ਸ਼ਰਾਬ ਸਣੇ ਕਾਬੂ ਕੀਤਾ ਹੈ | ਰਾਵਲਪਿੰਡੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ | ਐਸ.ਐਚ.ਓ. ਮੇਜਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਭਬਿਆਣਾ ਲਾਗਿਓਾ ਕਸ਼ਮੀਰਾ ਕਲੇਰ ਪੁੱਤਰ ਪਰਮਜੀਤ ਕਲੇਰ ਵਾਸੀ ਰਾਣੀਪੁਰ ਕੰਬੋਆ ਨੂੰ ਹੈਰੋਇਨ ਦਾ ਸੇਵਨ ਕਰਦੇ ਸਮੇਂ ਕਾਬੂ ਕੀਤਾ ਹੈ |