02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਹੈਰੋਇਨ ਦਾ ਸੇਵਨ ਕਰਨ ਵਾਲੇ ਦੋ ਵਿਅਕਤੀ ਕਾਬੂ

ਅਜੀਤ ਡੈਸਕ 17-07-2025
ਭੁਲੱਥ, 16 ਜੁਲਾਈ (ਸਿੱਧੂ, ਰਤਨ)-ਥਾਣਾ ਭੁਲੱਥ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਦੋ ਵਿਅਕਤੀਆਂ ਨੂੰ ਸ਼ਰੇਆਮ ਨਸ਼ੇ ਹੈਰੋਇਨ ਦਾ ਸੇਵਨ ਕਰਦੇ ਹੋਏ ਕਾਬੂ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਭੁਲੱਥ ਦੇ ਐਸ.ਐਚ.ਓ. ਰਣਜੀਤ ਸਿੰਘ ਨੇ ਦੱਸਿਆ ਕਿ ਭੈੜੇ ਅਨਸਰਾਂ ਦੀ ਤਲਾਸ਼ ਦੌਰਾਨ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਕਿਸੇ ਖ਼ਾਸ ਮੁਖ਼ਬਰ ਦੀ ਇਤਲਾਹ 'ਤੇ ਦੱਸੀ ਹੋਈ ਜਗ੍ਹਾ 'ਤੇ ਪਹੁੰਚੀ, ਜਿੱਥੇ ਦੋ ਵਿਅਕਤੀ ਸ਼ਰੇਆਮ ਨਸ਼ਾ ਹੈਰੋਇਨ ਦਾ ਸੇਵਨ ਕਰ ਰਹੇ ਸਨ, ਪੁਲਿਸ ਪਾਰਟੀ ਵੱਲੋਂ ਉਕਤ ਵਿਅਕਤੀਆਂ ਨੂੰ ਕਾਬੂ ਕਰਕੇ ਨਾਂਅ ਪਤਾ ਪੁੱਛਿਆ, ਜਿਨ੍ਹਾਂ ਨੇ ਆਪਣਾ ਨਾਂਅ ਜਗਤਾਰ ਉਰਫ਼ ਕਾਕਾ ਪੁੱਤਰ ਅਰਸ਼ਾਦ ਸਿੰਘ ਵਾਸੀ ਬੈਂਸ ਅਵਾਣਾ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ ਤੇ ਦੂਜੇ ਵਿਅਕਤੀ ਨੇ ਆਪਣਾ ਨਾਂਅ ਸ਼ੁਭਮ ਪੁੱਤਰ ਸੀਤਲ ਕੁਮਾਰ ਵਾਸੀ ਦਿਆਲਪੁਰ ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਦੱਸਿਆ | ਪੁਲਿਸ ਕਰਮਚਾਰੀਆਂ ਵੱਲੋਂ ਦੋਹਾਂ ਦੀ ਤਲਾਸ਼ੀ ਲੈਣ 'ਤੇ ਉਨ੍ਹਾਂ ਪਾਸੋਂ ਸਿਲਵਰ ਪੰਨੀ, ਤੇ ਦਸ ਰੁਪਏ ਦਾ ਪਾਈਪਨੁਮਾ ਨੋਟ ਬਰਾਮਦ ਹੋਇਆ | ਉਕਤ ਵਿਅਕਤੀਆਂ ਨੂੰ ਕਾਬੂ ਕਰਕੇ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕੀਤਾ ਗਿਆ |
ਪਿਛਲੀ ਖ਼ਬਰ ਭਾਜਪਾ ਨੇ ਲਗਾਇਆ ਪਿੰਡ ਕਾਹਲਵਾਂ ਵਿਚ ਵਿਸ਼ੇਸ਼ ਜਾਗਰੂਕਤਾ ਕੈਂਪ <br/> ਅਗਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਕੋਰਤੇਨੋਵਾ (ਬੈਰਗਾਮੋ) ਵਿਖੇ ਕਲਤੂਰਾ ਸਿੱਖ ਇਟਲੀ ਵਲੋਂ ਗੁਰਮਤਿ ਗਿਆਨ ਮੁਕਾਬਲੇ 20 ਜੁਲਾਈ ਨੂੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।