02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਭਾਜਪਾ ਨੇ ਲਗਾਇਆ ਪਿੰਡ ਕਾਹਲਵਾਂ ਵਿਚ ਵਿਸ਼ੇਸ਼ ਜਾਗਰੂਕਤਾ ਕੈਂਪ <br/>

ਅਜੀਤ ਡੈਸਕ 17-07-2025
ਕਪੂਰਥਲਾ, 16 ਜੁਲਾਈ (ਵਿ.ਪ੍ਰ.)- ਭਾਜਪਾ ਵਲੋਂ ਬੂਥ ਪੱਧਰ 'ਤੇ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦੀ ਲੜੀ ਤਹਿਤ ਅੱਜ ਪਿੰਡ ਕਾਹਲਵਾਂ ਵਿਚ ਸਰਪੰਚ ਬਲਵਿੰਦਰ ਸਿੰਘ ਦੀ ਅਗਵਾਈ ਵਿਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿਚ ਲੋਕਾਂ ਨੂੰ ਕੇਂਦਰ ਵਿਚਲੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਇਸ ਮੌਕੇ ਕੈਂਪ ਵਿਚ ਆਏ ਲੋਕਾਂ ਦੇ ਵੱਖ-ਵੱਖ ਸਕੀਮਾਂ ਤਹਿਤ ਕਾਰਡ ਬਣਾਉਣ ਤੋਂ ਇਲਾਵਾ ਉਨ੍ਹਾਂ ਦੇ ਫਾਰਮ ਵੀ ਭਰੇ ਗਏ | ਕੈਂਪ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਜ਼ਿਲ੍ਹੇ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਤੁਲੀ, ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਜ਼ਿਲ੍ਹਾ ਜਨਰਲ ਸਕੱਤਰ ਕਪੂਰ ਚੰਦ ਥਾਪਰ ਤੇ ਹੋਰ ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਸਕੀਮਾਂ ਤੋਂ ਲਾਭ ਉਠਾਉਣ | ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਕਪੂਰਥਲਾ ਵਿਧਾਨ ਸਭਾ ਹਲਕੇ ਵਿਚ ਬੂਥ ਪੱਧਰ 'ਤੇ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਵੱਡੀ ਗਿਣਤੀ ਵਿਚ ਲੋਕਾਂ ਨੇ ਲਾਹਾ ਲਿਆ ਹੈ | ਇਸ ਮੌਕੇ ਡਾ. ਪ੍ਰਦੀਪ ਕੌਸ਼ਲ, ਭੁਪਿੰਦਰ ਸਿੰਘ, ਨੰਬਰਦਾਰ ਨਿਰਮਲ ਸਿੰਘ, ਕੁਲਦੀਪ ਸਿੰਘ ਬਲੱਗਣ, ਜਗੀਰ ਕੌਰ, ਪੂਨਮ, ਕੁਲਬੀਰ ਕੌਰ (ਤਿੰਨੇ ਪੰਚ), ਜਸਮੀਨ ਕੌਰ, ਸਾਬਕਾ ਪੰਚ ਦੇਬੋ, ਹਨੀ ਮਹਿਰਾ ਆਦਿ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਚੈੱਸ ਮੁਕਾਬਲੇ 'ਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਹੈਰੋਇਨ ਦਾ ਸੇਵਨ ਕਰਨ ਵਾਲੇ ਦੋ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।