02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਪਵਿੱਤਰ ਕਾਲੀ ਵੇਈਾ ਦੀ ਕਾਰ ਸੇਵਾ 'ਚ ਯੋਗਦਾਨ ਪਾਉਣ ਵਾਲੇ 25 ਸੇਵਾਦਾਰਾਂ ਦਾ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸਨਮਾਨ

ਅਜੀਤ ਡੈਸਕ 17-07-2025
ਸੁਲਤਾਨਪੁਰ ਲੋਧੀ, 16 ਜੁਲਾਈ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਣ ਸਿੰਘ ਥਿੰਦ)- ਪਵਿੱਤਰ ਕਾਲੀ ਵੇਈਾ ਦੀ 25ਵੀਂ ਵਰ੍ਹੇਗੰਢ ਦੇ ਮੌਕੇ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਨਿਰਮਲ ਕੁਟੀਆ ਸੀਚੇਵਾਲ ਵਿਚ ਆਖੰਡ ਪਾਠ ਦੇ ਭੋਗ ਤੋਂ ਬਾਅਦ ਧਾਰਮਿਕ ਦੀਵਾਨ ਸਜਾਇਆ ਗਿਆ, ਜਿਸ ਵਿਚ ਨਾਮਵਰ ਰਾਗੀ ਤੇ ਢਾਡੀ ਜਥਿਆਂ ਨੇ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ | ਸਮਾਗਮ ਵਿਚ ਪਵਿੱਤਰ ਕਾਲੀ ਵੇਈਾ ਦੀ ਕਾਰ ਸੇਵਾ ਵਿਚ ਯੋਗਦਾਨ ਪਾਉਣ ਵਾਲੇ ਸੇਵਾਦਾਰਾਂ ਪਾਲ ਸਿੰਘ ਨੌਲੀ, ਗੁਰਵਿੰਦਰ ਸਿੰਘ ਬੋਪਾਰਾਏ, ਗੁਰਦੀਪ ਸਿੰਘ, ਸੁਰਜੀਤ ਸਿੰਘ, ਸਤਨਾਮ ਸਿੰਘ, ਅਮਰੀਕ ਸਿੰਘ ਸੰਧੂ, ਸੁਖਜੀਤ ਸਿੰਘ ਸੋਨੀ, ਤੀਰਥ ਸਿੰਘ, ਗੁਰਦੇਵ ਸਿੰਘ, ਦਲਜੀਤ ਸਿੰਘ, ਜਗਦੀਪ ਸਿੰਘ, ਪਰਮਜੀਤ ਸਿੰਘ, ਜਸਬੀਰ ਸਿੰਘ, ਪਰਮਜੀਤ ਸਿੰਘ, ਤਰਲੋਕ ਸਿੰਘ, ਸਰਪੰਚ ਜੋਗਾ ਸਿੰਘ, ਅੰਮਿ੍ਤਪਾਲ ਸਿੰਘ, ਪਲਵਿੰਦਰ ਸਿੰਘ, ਵਰਿੰਦਰ ਸਿੰਘ, ਬਲਵਿੰਦਰ ਸਿੰਘ, ਹਰਦੀਪ ਸਿੰਘ, ਪਲਵਿੰਦਰ ਕੌਰ, ਬੀਬੀ ਗੁਰਦੇਵ ਕੌਰ, ਬੀਬੀ ਗੁਰਵਿੰਦਰ ਕੌਰ, ਅੰਮਿ੍ਤਪਾਲ ਸਿੰਘ ਨੂੰ ਉੱਘੇ ਵਾਤਾਵਰਣ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ, ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਤੇ ਬਾਬਾ ਪ੍ਰਗਟ ਨਾਥ ਨੇ ਸਾਂਝੇ ਤੌਰ 'ਤੇ ਸਨਮਾਨਿਤ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਸ਼ਾਹੀ ਇਮਾਮ ਨੇ ਬਾਬਾ ਸੀਚੇਵਾਲ ਵਲੋਂ ਪਵਿੱਤਰ ਵੇਈਾ ਦੀ ਸਫ਼ਾਈ ਲਈ ਕੀਤੇ ਗਏ ਕਾਰਜ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਪਵਿੱਤਰ ਵੇਈਾ ਦੀ ਕਾਰ ਸੇਵਾ ਨੂੰ ਨਵੇਂ ਅਰਥ ਪ੍ਰਦਾਨ ਕੀਤੇ ਹਨ | ਜਿਹੜੇ ਲੋਕਾਂ ਤੇ ਸੇਵਾਦਾਰਾਂ ਨੇ ਇਸ ਪਵਿੱਤਰ ਕਾਰਜ ਵਿਚ ਆਪਣਾ ਯੋਗਦਾਨ ਪਾਇਆ ਹੈ, ਉਨ੍ਹਾਂ ਦੀ ਇਸ ਸੇਵਾ ਨੂੰ ਯਾਦ ਰੱਖਿਆ ਜਾਵੇਗਾ | ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਸਿਸਟਮ ਵਿਚ ਉਦੋਂ ਸੁਧਾਰ ਆਵੇਗਾ, ਜਦੋਂ ਅਫ਼ਸਰਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪਿਛਲੇ 70 ਵਰਿ੍ਹਆਂ ਤੋਂ ਸਿਸਟਮ ਨੂੰ ਜੰਗਾਲ ਲੱਗ ਚੁੱਕਾ ਹੈ | ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨਿਕ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਤਾਂ ਦੇਸ਼ ਦੀਆਂ ਨਦੀਆਂ ਨਾਲੇ ਕਦੇ ਵੀ ਪਲੀਤ ਨਹੀਂ ਸੀ ਹੋ ਸਕਦੇ | ਬਾਬਾ ਸੀਚੇਵਾਲ ਨੇ ਸਮਾਗਮ ਵਿਚ ਸ਼ਮੂਲੀਅਤ ਕਰਨ ਵਾਲੀਆਂ ਸੰਗਤਾਂ ਤੇ ਹੋਰ ਸ਼ਖ਼ਸੀਅਤਾਂ ਦਾ ਤਹਿਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਾਲੀ ਵੇਈਾ ਦੀ ਕਾਰ ਸੇਵਾ ਦੇ ਕਾਰਜ ਬਾਰੇ ਵੀ ਵਿਸਥਾਰ ਪੂਰਵਕ ਚਾਨਣਾ ਪਾਇਆ | ਇਸ ਮੌਕੇ ਸੇਵਾਦਾਰ ਗੁਰਪ੍ਰੀਤ ਸਿੰਘ ਗੋਗਾ, ਸਤਨਾਮ ਸਿੰਘ ਸਾਧੀ, ਸੁਖਜੀਤ ਸਿੰਘ ਸੋਨੀ, ਅਮਰੀਕ ਸਿੰਘ ਸੰਧੂ ਤੇ ਗੁਰਦੇਵ ਸਿੰਘ ਫ਼ੌਜੀ ਨੇ ਦੱਸਿਆ ਕਿ ਬਾਬਾ ਜੀ ਦੀ ਅਗਵਾਈ ਵਿਚ ਪਵਿੱਤਰ ਵੇਈਾ ਦੀ ਕਾਰ ਸੇਵਾ ਨੇ ਉਨ੍ਹਾਂ ਦੀ ਜੀਵਨ ਜਾਚ ਨੂੰ ਬਦਲ ਕੇ ਰੱਖ ਦਿੱਤਾ | ਸਟੇਜ ਸਕੱਤਰ ਦੀ ਸੇਵਾ ਸੰਤ ਬਾਬਾ ਸੁਖਜੀਤ ਸਿੰਘ ਸੀਚੇਵਾਲ ਨੇ ਨਿਭਾਈ | ਇਸ ਮੌਕੇ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ, ਐਸ.ਐਸ.ਪੀ. ਗੌਰਵ ਤੂਰਾ, ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਵਰਿੰਦਰਪਾਲ ਸਿੰਘ ਬਾਜਵਾ, ਐਸ.ਡੀ.ਐਮ. ਸੁਲਤਾਨਪੁਰ ਲੋਧੀ ਅਲਕਾ ਕਾਲੀਆ, ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ ਵਾਲੇ, ਸੰਤ ਬਲਵਿੰਦਰ ਸਿੰਘ ਖਡੂਰ ਸਾਹਿਬ ਵਾਲੇ, ਸੰਤ ਬਲਰਾਜ ਸਿੰਘ ਜਿਆਣ ਵਾਲੇ, ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂ, ਵੈਦ ਪਰਮਜੀਤ ਸਿੰਘ ਭੱਟੀ, 'ਆਪ' ਦੇ ਸੁਲਤਾਨਪੁਰ ਲੋਧੀ ਹਲਕੇ ਦੇ ਇੰਚਾਰਜ ਸੱਜਣ ਸਿੰਘ ਚੀਮਾ, ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਲੁਬਾਣਾ, ਸਰਪੰਚ ਸਤਪਾਲ ਸਿੰਘ ਭੂਖੜੀ ਖੁਰਦ, ਸਤਨਾਮ ਸਿੰਘ ਧਨੋਆ, ਅੰਤਰਰਾਸ਼ਟਰੀ ਗਤਕਾ ਕੋਚ ਬੀਬੀ ਗੁਰਵਿੰਦਰ ਕੌਰ, ਸਰਪੰਚ ਬੂਟਾ ਸਿੰਘ, ਸੁਰਜੀਤ ਸਿੰਘ ਸ਼ੰਟੀ, ਦਇਆ ਸਿੰਘ ਤੋਂ ਇਲਾਵਾ ਹੋਰ ਸੇਵਾਦਾਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ ਪ੍ਰਸ਼ਾਸਨ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕੀਤੇ ਸਖ਼ਤ ਸੁਰੱਖਿਆ ਪ੍ਰਬੰਧ <br/> ਅਗਲੀ ਖ਼ਬਰ ਚੈੱਸ ਮੁਕਾਬਲੇ 'ਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।