02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਪ੍ਰਸ਼ਾਸਨ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕੀਤੇ ਸਖ਼ਤ ਸੁਰੱਖਿਆ ਪ੍ਰਬੰਧ <br/>

ਅਜੀਤ ਡੈਸਕ 17-07-2025
ਸੁਲਤਾਨਪੁਰ ਲੋਧੀ, 16 ਜੁਲਾਈ (ਪ.ਪ.ਰਾਹੀਂ)- ਪਵਿੱਤਰ ਵੇਈਾ ਦੀ ਕਾਰ ਸੇਵਾ ਦੇ ਸਿਲਵਰ ਜੁਬਲੀ ਸਮਾਗਮਾਂ ਵਿਚ ਮੁੱਖ ਮੰਤਰੀ ਪੰਜਾਬ ਦੀ ਆਮਦ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਬੀਤੀ ਰਾਤ ਤੋਂ ਹੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ | ਇਸ ਸੰਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਹਦਾਇਤਾਂ ਸਨ ਕਿ ਸਵੇਰੇ 10 ਵਜੇ ਮੁੱਖ ਮੰਤਰੀ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣਗੇ ਜਿਸ ਨੂੰ ਲੈ ਪੁਲਿਸ ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ ਵਿਚ ਸਿਵਲ ਵਰਦੀ ਵਿਚ ਕਰਮਚਾਰੀ ਤਾਇਨਾਤ ਕੀਤੇ ਗਏ ਸਨ | ਸੰਗਰਾਂਦ ਦਾ ਦਿਹਾੜਾ ਹੋਣ ਕਰਕੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਇਤਿਹਾਸਕ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਤੜਕੇ ਤੋਂ ਹੀ ਆ ਰਹੀਆਂ ਸਨ ਪਰ ਸੁਰੱਖਿਆ ਪ੍ਰਬੰਧਾਂ ਕਾਰਨ ਉਨ੍ਹਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਸੁਰੱਖਿਆ ਦੇ ਮੱਦੇਨਜ਼ਰ ਉੱਥੇ ਤਾਇਨਾਤ ਕਰਮੀਆਂ ਨੇ ਸੰਗਤਾਂ ਨੂੰ ਰੋਕ ਰੋਕ ਹੀ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਅੰਦਰ ਜਾਣ ਦਿੱਤਾ, ਜਿਸ ਨਾਲ ਸੰਗਤਾਂ ਨੂੰ ਕਾਫ਼ੀ ਇੰਤਜ਼ਾਰ ਕਰਨਾ ਪਿਆ ਪਰ ਇੱਕ ਵਜੇ ਤੱਕ ਜਦੋਂ ਮੁੱਖ ਮੰਤਰੀ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਨਹੀਂ ਆਏ ਤਾਂ ਸੰਗਤਾਂ ਨੇ ਕਾਫ਼ੀ ਰੋਸ ਪ੍ਰਗਟਾਇਆ | ਇਸ ਮੌਕੇ ਹਲਕੇ ਦੇ ਸੀਨੀਅਰ ਅਕਾਲੀ ਆਗੂਆਂ ਜਥੇਦਾਰ ਸੁਖਦੇਵ ਸਿੰਘ ਨਾਨਕਪੁਰ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ, ਕੁਲਦੀਪ ਸਿੰਘ ਬੂਲੇ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਨੇ ਇਤਿਹਾਸਕ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਵਿਖੇ ਨਤਮਸਤਕ ਨਹੀਂ ਸੀ ਹੋਣਾ ਤਾਂ ਸੰਗਤਾਂ ਨੂੰ ਕਿਉਂ ਪ੍ਰੇਸ਼ਾਨ ਕੀਤਾ ਗਿਆ |

ਪਿਛਲੀ ਖ਼ਬਰ ਸੈਨਿਕ ਸਕੂਲ ਵਿਚ ਚੱਲ ਰਹੀਆਂ ਕੌਮੀ ਪੱਧਰ ਦੀਆਂ ਖੇਡਾਂ ਦੌਰਾਨ ਅੱਜ ਹੋਏ ਸੱਭਿਆਚਾਰਕ ਮੁਕਾਬਲੇ <br/> ਅਗਲੀ ਖ਼ਬਰ ਪਵਿੱਤਰ ਕਾਲੀ ਵੇਈਾ ਦੀ ਕਾਰ ਸੇਵਾ 'ਚ ਯੋਗਦਾਨ ਪਾਉਣ ਵਾਲੇ 25 ਸੇਵਾਦਾਰਾਂ ਦਾ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।