01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਸ਼ਰੇਆਮ ਗੁੰਡਾਗਰਦੀ ਤੰਬੂਆਂ ਨੂੰ ਅੱਗ ਲਗਾਉਣ ਦੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਨਿਖੇਧੀ <br/>

ਅਜੀਤ ਡੈਸਕ 17-07-2025
ਭੁਲੱਥ, 16 ਜੁਲਾਈ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)- ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਸਿਆਸੀ ਇਸ਼ਾਰੇ ਉੱਪਰ ਸੰਗਰੂਰ ਪ੍ਰਸ਼ਾਸਨ ਦੀ ਸ਼ਹਿ ਉੱਤੇ ਪਿੰਡ ਸ਼ਾਦੀਹਰੀ ਦੇ ਦਲਿਤਾਂ ਨਾਲ ਸ਼ਰੇਆਮ ਗੁੰਡਾਗਰਦੀ ਕਰਦੇ ਹੋਏ ਤੰਬੂਆਂ ਨੂੰ ਅੱਗ ਲਗਾਉਣ ਤੇ ਉਨ੍ਹਾਂ ਦੀ ਫ਼ਸਲ ਬਰਬਾਦ ਕਰਨ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਇਸਦਾ ਗੰਭੀਰ ਨੋਟਿਸ ਲਿਆ ਹੈ | ਯੂਨੀਅਨ ਯੂਥ ਵਿੰਗ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਚੀਦਾ ਨੇ ਕਿਹਾ ਕਿ ਸੰਗਰੂਰ ਦਾ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ 25 ਜੁਲਾਈ ਨੂੰ ਮਜ਼ਦੂਰ ਅਤੇ ਕਿਸਾਨ ਰੈਲੀ ਵਿਚ ਹੋਣ ਵਾਲੇ ਇਕੱਠ ਤੋਂ ਘਬਰਾਇਆ ਹੋਇਆ ਹੈ, ਜ਼ਿਲ੍ਹੇ ਅੰਦਰ ਜਾਣ ਬੁਝ ਕੇ ਇਹੋ ਜਿਹੇ ਹਾਲਾਤ ਪੈਦਾ ਕਰਨਾ ਚਾਹੁੰਦਾ ਹੈ ਤਾਂ ਕਿ ਹੋ ਰਹੀ ਰੈਲੀ ਨੂੰ ਲਾਅ ਐਂਡ ਆਰਡਰ ਦੀ ਸਮੱਸਿਆ ਬਣਾ ਕੇ ਰੋਕਣ ਦਾ ਬਹਾਨਾ ਮਿਲ ਸਕੇ, ਇਸ ਕਰਕੇ ਹੀ ਗਿਣੀ-ਮਿਥੀ ਯੋਜਨਾ ਤਹਿਤ ਸ਼ਾਦੀਹਰੀ ਵਿਚ ਪੁਲਿਸ ਦੀ ਸ਼ਹਿ ਪ੍ਰਾਪਤ ਗੁੰਡਿਆਂ ਵਲੋਂ ਮਜ਼ਦੂਰਾਂ 'ਤੇ ਹਮਲਾ ਕਰਕੇ ਉਨ੍ਹਾਂ ਦੇ ਤੰਬੂਆਂ ਨੂੰ ਸ਼ਰੇਆਮ ਅੱਗ ਲਗਾਈ ਗਈ ਤੇ ਉਨ੍ਹਾਂ ਦੀ ਫ਼ਸਲ ਬਰਬਾਦ ਕੀਤੀ ਗਈ ਹੈ | ਇਸ ਤਰ੍ਹਾਂ ਕਰ ਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ਮੀਨੀ ਘੋਲ ਨੂੰ ਪੁਲਿਸ ਤੇ ਗੁੰਡਿਆਂ ਦੀ ਦਹਿਸ਼ਤ ਨਾਲ ਦਬਾਇਆ ਜਾ ਸਕੇ | ਯੂਨੀਅਨ ਨੇ ਮੰਗ ਕੀਤੀ ਕਿ ਦਲਿਤ ਮਜ਼ਦੂਰਾਂ ਨਾਲ ਗੁੰਡਾਗਰਦੀ ਕਰਨ ਤੇ ਉਨ੍ਹਾਂ ਦੇ ਤੰਬੂਆਂ ਨੂੰ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ |

ਪਿਛਲੀ ਖ਼ਬਰ ਨਗਰ ਨਿਗਮ ਨੇ 'ਸਫ਼ਾਈ ਅਪਣਾਓ, ਬਿਮਾਰੀ ਭਜਾਓ' ਮੁਹਿੰਮ ਤਹਿਤ ਕੀਤਾ ਜਾਗਰੂਕ ਅਗਲੀ ਖ਼ਬਰ ਇਮਰਾਨ ਖ਼ਾਨ ਨੂੰ ਅਡਿਆਲਾ ਜੇਲ੍ਹ 'ਚ ਮਿਲ ਰਹੀਆਂ ਵਧੀਆ ਬੀ-ਕਲਾਸ ਸਹੂਲਤਾਂ-ਸੁਪਰਡੈਂਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।