01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਭਾਰਤੀ ਕਿਸਾਨ ਯੂਨੀਅਨ ਦੋਆਬਾ ਨੇ ਗੰਨੇ ਦੇ ਬਕਾਏ ਦੀ ਵਸੂਲੀ ਸੰਬੰਧੀ ਕੀਤੀ ਮੀਟਿੰਗ

ਅਜੀਤ ਡੈਸਕ 17-07-2025
ਫਗਵਾੜਾ, 16 ਜੁਲਾਈ (ਅਸ਼ੋਕ ਕੁਮਾਰ ਵਾਲੀਆ)- ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਇਕ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਹੋਈ ਜਿਸ ਵਿਚ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਤੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਮੀਟਿੰਗ ਦੌਰਾਨ ਕਿਸਾਨਾਂ ਦੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਕਿਸਾਨ ਆਗੂਆਂ ਨੇ ਕਿਹਾ ਕਿ ਦੋਆਬਾ ਦੇ ਖੇਤਾਂ ਨੂੰ ਨਹਿਰੀ ਪਾਣੀ ਨਹੀਂ ਮਿਲ ਰਿਹਾ ਜਿਸ ਕਰ ਕੇ ਫ਼ਸਲਾਂ ਦਾ ਨੁਕਸਾਨ ਹੋ ਰਿਹਾ ਹੈ | ਇਸ ਲਈ ਉਹ ਮੰਗ ਕਰਦੇ ਹਨ ਕਿ ਦੋਆਬੇ ਦੇ ਹਰੇਕ ਖੇਤ ਤੱਕ ਨਹਿਰੀ ਪਾਣੀ ਦੀ ਪਹੁੰਚ ਯਕੀਨੀ ਬਣਾਈ ਜਾਵੇ | ਨਾਲ ਹੀ ਪੰਜ ਦਿਨਾਂ ਦੇ ਅੰਦਰ ਲੋੜੀਂਦੀ ਖਾਦ ਦੀ ਸਪਲਾਈ ਯਕੀਨੀ ਬਣਾਉਣ ਦੀ ਚਿਤਾਵਨੀ ਦਿੱਤੀ ਗਈ | ਇਸ ਤੋਂ ਇਲਾਵਾ ਗੰਨੇ ਦੇ ਬਕਾਏ ਦੀ ਅਦਾਇਗੀ ਬਾਰੇ ਚਰਚਾ ਕੀਤੀ ਗਈ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਮਿਲ ਮਾਲਕਾਂ ਵੱਲ ਗੰਨਾ ਕਿਸਾਨਾਂ ਦੇ ਬਕਾਏ ਦੀ ਜਲਦੀ ਤੋਂ ਜਲਦੀ ਅਦਾਇਗੀ ਕਰਵਾਈ ਜਾਵੇ | ਜੇਕਰ ਸਮੇਂ ਸਿਰ ਅਦਾਇਗੀ ਨਾ ਹੋਈ ਤਾਂ ਫਗਵਾੜਾ ਦੀ ਗੰਨਾ ਮਿਲ 'ਚ ਗੰਨਾ ਬੌਂਡ ਨਹੀਂ ਕਰਨ ਦਿੱਤਾ ਜਾਵੇਗਾ | ਇਸ ਤੋਂ ਇਲਾਵਾ ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਵੀ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਗਈ ਕਿ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਧੱਕੇ ਨਾਲ ਖੋਹਣ ਦੀ ਕੋਸ਼ਿਸ਼ ਨਾ ਕੀਤੀ ਜਾਵੇ | ਜੇਕਰ ਅਜਿਹਾ ਕੀਤਾ ਗਿਆ ਤਾਂ ਹਮਿਖ਼ਆਲੀ ਕਿਸਾਨ ਜਥੇਬੰਦੀਆਂ ਵਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਯੂਨੀਅਨ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਖੇਤੀਬਾੜੀ ਮੰਤਰੀ ਦੇ ਨਾਮ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਦੇਣ ਦਾ ਸਿਲਸਿਲਾ ਸ਼ੁਰੂ ਕੀਤਾ ਜਾ ਰਿਹਾ ਹੈ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਕਿਰਪਾਲ ਸਿੰਘ ਮੂਸਾਪੁਰ, ਸੀਨੀਅਰ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਖੰਗੂੜਾ, ਸੀਨੀਅਰ ਕਿਸਾਨ ਆਗੂ ਸੰਤੋਖ ਸਿੰਘ ਲੱਖਪੁਰ, ਬਲਵਿੰਦਰ ਸਿੰਘ ਫਿਲੌਰ, ਇਕਬਾਲ ਸਿੰਘ ਬੈਂਸ, ਤਰਸੇਮ ਸਿੰਘ ਢਿੱਲੋਂ, ਕੁਲਦੀਪ ਸਿੰਘ, ਰਾਜਿੰਦਰ ਕੁਮਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕੀਤੇ ਜਾ ਰਹੇ ਹਰੇਕ ਸੰਘਰਸ਼ 'ਚ ਵੱਧ-ਚੜ੍ਹ ਕੇ ਯੋਗਦਾਨ ਪਾਵਾਂਗਾ- ਕੰਗ <br/> ਅਗਲੀ ਖ਼ਬਰ ਪੀਰ ਬਾਬਾ ਸ਼ਾਹ ਹੁਸੈਨ ਤਲਵੰਡੀ ਚੌਧਰੀਆਂ ਵਿਖੇ ਜੋੜ ਮੇਲੇ ਦੀ ਆਰੰਭਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।