12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਰੇਲਵੇ ਮੁਲਾਜ਼ਮ ਭਾਰਤੀ ਰੇਲਵੇ ਦੇ ਨਿੱਜੀਕਰਨ ਨੂੰ ਬਰਦਾਸ਼ਤ ਨਹੀਂ ਕਰਨਗੇ-ਅਖਿਲੇਸ਼ ਪਾਂਡੇ

ਅਜੀਤ ਡੈਸਕ 18-07-2025
ਕਪੂਰਥਲਾ, 17 ਜੁਲਾਈ (ਅਮਰਜੀਤ ਕੋਮਲ)- ਰੇਲਵੇ ਦੇਸ਼ ਦੀ ਰੀੜ੍ਹ ਦੀ ਹੱਡੀ ਹੈ ਅਤੇ ਇਸ ਦੇ ਕਰਮਚਾਰੀ ਦੇਸ਼ ਦੀ ਸੇਵਾ ਲਈ ਦਿਨ ਰਾਤ ਇਕ ਕਰ ਕੇ ਕੰਮ ਕਰ ਰਹੇ ਹਨ ਪਰ ਦੁੱਖ ਦੀ ਗੱਲ ਇਹ ਹੈ ਕਿ ਰੇਲਵੇ ਵਿਚ ਨਿੱਜੀਕਰਨ ਤੇ ਵੱਧ ਰਹੀ ਠੇਕੇਦਾਰੀ ਦੇ ਰੁਝਾਨ ਕਾਰਨ ਕਰਮਚਾਰੀਆਂ ਦੇ ਭਵਿੱਖ ਨੂੰ ਖ਼ਤਰਾ ਪੈਦਾ ਹੋ ਰਿਹਾ ਹੈ ਪਰ ਰੇਲਵੇ ਮੁਲਾਜ਼ਮ ਭਾਰਤੀ ਰੇਲਵੇ ਦੇ ਨਿੱਜੀਕਰਨ ਨੂੰ ਬਰਦਾਸ਼ਤ ਨਹੀਂ ਕਰਨਗੇ ਤੇ ਇਸ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਖਿਲੇਸ਼ ਪਾਂਡੇ ਕੌਮੀ ਕਾਰਜਕਾਰੀ ਪ੍ਰਧਾਨ ਇੰਡੀਅਨ ਰੇਲਵੇ ਇੰਪਲਾਈਜ਼ ਫੈਡਰੇਸ਼ਨ ਨੇ ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਦੇ ਰੇਲ ਕੋਚ ਫ਼ੈਕਟਰੀ ਕਪੂਰਥਲਾ ਦੇ ਵਾਰਸ ਸ਼ਾਹ ਹਾਲ ਵਿਚ ਹੋਏ 5ਵੇਂ ਇਜਲਾਸ ਵਿਚ ਸ਼ਾਮਲ ਹੋਏ ਆਰ. ਸੀ. ਐਫ. ਦੇ ਵੱਖ-ਵੱਖ ਯੂਨੀਅਨਾਂ ਤੇ ਸੰਗਠਨਾਂ ਦੇ ਅਹੁਦੇਦਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਰੇਲਵੇ ਤੇ ਇਸ ਦੇ ਕਰਮਚਾਰੀਆਂ ਦਾ ਭਵਿੱਖ ਸੁਰੱਖਿਅਤ ਰੱਖਣ ਲਈ ਸਾਨੂੰ ਇਨ੍ਹਾਂ ਚੁਣੌਤੀਆਂ ਦਾ ਇਕਜੁੱਟ ਹੋ ਕੇ ਸਾਹਮਣਾ ਕਰਨਾ ਪਵੇਗਾ | ਇਜਲਾਸ ਵਿਚ ਉਚੇਚੇ ਤੌਰ 'ਤੇ ਸ਼ਾਮਲ ਹੋਏ ਆਲ ਇੰਡੀਆ ਸੈਂਟਰਲ ਕੌਂਸਲ ਆਫ਼ ਟਰੇਡ ਯੂਨੀਅਨਜ਼ (ਏ. ਆਈ. ਸੀ. ਸੀ. ਟੀ. ਯੂ.) ਦੇ ਕੌਮੀ ਜਨਰਲ ਸਕੱਤਰ ਕਾਮਰੇਡ ਰਾਜੀਵ ਡਿੰਮਰੀ ਨੇ ਕਿਹਾ ਕਿ ਦੇਸ਼ ਵਿਚ ਕਿਰਤੀ ਵਰਗ 'ਤੇ ਚਾਰੇ ਪਾਸੇ ਤੋਂ ਹਮਲੇ ਹੋ ਰਹੇ ਹਨ | ਨਵੇਂ ਕਿਰਤ ਕਾਨੂੰਨ ਤੇ ਨਿੱਜੀਕਰਨ ਦੀਆਂ ਨੀਤੀਆਂ ਕਿਰਤੀਆਂ ਦੇ ਅਧਿਕਾਰਾਂ ਨੂੰ ਕਮਜ਼ੋਰ ਕਰ ਰਹੀਆਂ ਹਨ | ਇਸ ਲਈ ਸਾਨੂੰ ਇਨ੍ਹਾਂ ਹਮਲਿਆਂ ਦਾ ਟਾਕਰਾ ਕਰਨ ਤੇ ਆਪਣੇ ਅਧਿਕਾਰਾਂ ਦੀ ਰਾਖੀ ਲਈ ਇਕਜੁੱਟ ਹੋ ਕੇ ਸੰਘਰਸ਼ ਕਰਨ ਦੀ ਲੋੜ ਹੈ | ਉਨ੍ਹਾਂ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਮਜ਼ਦੂਰ ਤੇ ਮੁਲਾਜ਼ਮ ਵਿਰੋਧੀ ਚਾਰ ਕਿਰਤ ਕਾਨੂੰਨ ਤੁਰੰਤ ਰੱਦ ਕੀਤੇ ਜਾਣ | ਉਨ੍ਹਾਂ ਏ. ਆਈ. ਸੀ. ਸੀ. ਟੀ. ਯੂ. ਵਲੋਂ ਰੇਲਵੇ ਕਰਮਚਾਰੀਆਂ ਦੇ ਸੰਘਰਸ਼ ਵਿਚ ਪੂਰਾ ਸਮਰਥਨ ਦੇਣ ਦਾ ਭਰੋਸਾ ਦਿਵਾਇਆ | ਇਜਲਾਸ ਨੂੰ ਕਾਮਰੇਡ ਜਮੇਰਦੀਨ ਕੌਮੀ ਸੰਗਠਨ ਸਕੱਤਰ ਇੰਡੀਅਨ ਰੇਲਵੇ ਇੰਪਲਾਈਜ਼ ਫੈਡਰੇਸ਼ਨ ਨੇ ਕਿਹਾ ਕਿ ਸਾਨੂੰ ਮਿਲ ਕੇ ਰੇਲਵੇ ਵਿਚ ਮੁਲਾਜ਼ਮਾਂ 'ਤੇ ਹੋ ਰਹੇ ਸੋਸ਼ਣ ਵਿਰੁੱਧ ਆਵਾਜ਼ ਬੁਲੰਦ ਕਰਨੀ ਪਵੇਗੀ | ਉਨ੍ਹਾਂ ਕਿਹਾ ਕਿ ਇਜਲਾਸ ਵਿਚ ਮੁਲਾਜ਼ਮਾਂ ਦੀ ਸ਼ਮੂਲੀਅਤ ਇਹ ਦਰਸਾਉਂਦੀ ਹੈ ਕਿ ਉਹ ਆਪਣੇ ਅਧਿਕਾਰਾਂ ਪ੍ਰਤੀ ਕਿੰਨੇ ਸੁਚੇਤ ਹਨ | ਕਾਮਰੇਡ ਸਰਵਜੀਤ ਸਿੰਘ ਕੌਮੀ ਜਨਰਲ ਸਕੱਤਰ ਇੰਡੀਅਨ ਰੇਲਵੇ ਇੰਪਲਾਈਜ਼ ਫੈਡਰੇਸ਼ਨ ਨੇ ਕਿਹਾ ਕਿ ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਹਮੇਸ਼ਾ ਕਰਮਚਾਰੀਆਂ ਦੇ ਹੱਕ ਵਿਚ ਖੜ੍ਹੀ ਰਹੀ ਹੈ ਤੇ ਅਸੀਂ ਇਕਜੁੱਟ ਹੋ ਕੇ ਬਹੁਤ ਸਾਰੇ ਸੰਘਰਸ਼ਾਂ ਵਿਚ ਜਿੱਤ ਹਾਸਲ ਕੀਤੀ ਹੈ ਤੇ ਭਵਿੱਖ ਵਿਚ ਵੀ ਕਿਸੇ ਵੀ ਚੁਨੌਤੀ ਦਾ ਸਾਹਮਣਾ ਕਰਨ ਲਈ ਅਸੀਂ ਤਿਆਰ ਹਾਂ | ਇਜਲਾਸ ਨੂੰ ਕਾਮਰੇਡ ਕ੍ਰਿਸ਼ਨ ਕੁਮਾਰ
ਕੌਮੀ ਸਹਾਇਕ ਸਕੱਤਰ ਇੰਡੀਅਨ ਰੇਲਵੇ ਇੰਪਲਾਈਜ਼ ਫੈਡਰੇਸ਼ਨ ਨੇ ਵੀ ਸੰਬੋਧਨ ਕੀਤਾ | ਇਸ ਤੋਂ ਪਹਿਲਾਂ ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਕਾਮਰੇਡ ਅਮਰੀਕ ਸਿੰਘ ਨੇ ਇਜਲਾਸ ਵਿਚ ਸ਼ਮੂਲੀਅਤ ਕਰਨ ਵਾਲੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਤੇ ਆਰ.ਸੀ.ਐਫ. ਦੇ ਵੱਖ-ਵੱਖ ਸੰਗਠਨਾਂ ਨਾਲ ਸਬੰਧਿਤ ਮੁਲਾਜ਼ਮਾਂ ਨੂੰ ਜੀ ਆਇਆਂ ਕਿਹਾ | ਇਸ ਮੌਕੇ ਸਰਬਸੰਮਤੀ ਨਾਲ ਨਵੀਂ ਕੇਂਦਰੀ ਕਮੇਟੀ ਕਾਰਜਕਾਰੀ ਕਮੇਟੀ ਤੇ ਡਵੀਜ਼ਨ ਕਮੇਟੀ ਦਾ ਗਠਨ ਕੀਤਾ ਗਿਆ ਜਿਸ ਵਿਚ ਤਜਰਬੇਕਾਰ ਮੈਂਬਰਾਂ ਦੇ ਨਾਲ-ਨਾਲ ਨੌਜਵਾਨ ਕਾਰਕੁਨਾਂ ਨੂੰ ਵੀ ਨੁਮਾਇੰਦਗੀ ਦਿੱਤੀ ਗਈ | ਇਜਲਾਸ ਦੀ ਸਮਾਪਤੀ 'ਤੇ ਯੂਨੀਅਨ ਦੇ ਸਰਪ੍ਰਸਤ ਕਾਮਰੇਡ ਪਰਮਜੀਤ ਸਿੰਘ ਖ਼ਾਲਸਾ ਨੇ ਇਜਲਾਸ ਵਿਚ ਸ਼ਾਮਿਲ ਹੋਏ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਤੇ ਆਰ.ਸੀ.ਐਫ. ਦੇ ਕਰਮਚਾਰੀਆਂ ਦਾ ਤਹਿਦਿਲੋਂ ਧੰਨਵਾਦ ਕੀਤਾ | ਇਸ ਮੌਕੇ ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਦੇ ਕਾਰਜਕਾਰੀ ਪ੍ਰਧਾਨ ਦਰਸ਼ਨ ਲਾਲ, ਸੰਗਠਨ ਸਕੱਤਰ ਭਾਰਤ ਰਾਜ, ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਬਾਜਵਾ, ਜਸਪਾਲ ਸਿੰਘ ਸੇਖੋਂ, ਕੈਸ਼ੀਅਰ ਹਰਵਿੰਦਰਪਾਲ, ਅਵਤਾਰ ਸਿੰਘ, ਨਰਿੰਦਰ ਕੁਮਾਰ, ਜਗਤਾਰ ਸਿੰਘ, ਬਲਦੇਵ ਰਾਜ, ਤਲਵਿੰਦਰ ਸਿੰਘ, ਤਰਲੋਚਨ ਸਿੰਘ, ਅਰਵਿੰਦ ਕੁਮਾਰ ਸ਼ਾਹ, ਸੰਜੀਵ ਕੁਮਾਰ, ਸਰਬਜੀਤ ਸਿੰਘ, ਨਿਰਮਲ ਸਿੰਘ, ਬਲਜਿੰਦਰਪਾਲ, ਚੰਦਰਭਾਨ, ਅਵਤਾਰ ਸਿੰਘ, ਅਸ਼ਵਨੀ ਕੁਮਾਰ, ਗੁਰਵਿੰਦਰ ਸਿੰਘ, ਹਰਪ੍ਰੀਤ ਸਿੰਘ, ਪੰਕਜ ਕੁਮਾਰ, ਸਾਕਤ ਕੁਮਾਰ, ਸੰਜੇ ਕੁਮਾਰ, ਜਗਦੀਪ ਸਿੰਘ, ਜਗਜੀਤ ਸਿੰਘ, ਸ਼ਿਵਰਾਜ ਮੀਣਾ, ਲੱਕੀ ਭਾਟੀਆ, ਗੁਰਜਿੰਦਰ ਸਿੰਘ, ਹਰਜਿੰਦਰ ਸਿੰਘ, ਅਨਿਲ ਕੁਮਾਰ, ਗੁਰਜੀਤ ਕਲਸੀ, ਸੰਦੀਪ ਸਿੰਘ, ਨਵੀਨ ਕੁਮਾਰ, ਜੈ ਪ੍ਰਕਾਸ਼ ਗੁਪਤਾ, ਸ਼ਿਵਚੰਦਰ ਲਾਲ, ਵਰਿੰਦਰ, ਸਿਮਰਨ, ਰਘੂਵੀਰ, ਰਾਜਿੰਦਰ ਕੁਮਾਰ, ਸੁਰਿੰਦਰ ਕੁਮਾਰ, ਬੂਟਾ ਰਾਮ, ਸੋਨੂੰ ਕੁਮਾਰ, ਬਿ੍ਜੇਸ਼ ਕੁਮਾਰ, ਪ੍ਰਭਜੋਤ ਸਿੰਘ, ਰਮਨਦੀਪ ਸਿੰਘ, ਮਨੂੰ ਕੁਮਾਰ, ਮੇਘਨਾਥ ਪਾਸਵਾਨ, ਭਾਨ ਸਿੰਘ, ਹਰੀ ਓਮ ਮੀਨਾ, ਪਰਮਪਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੰਤ ਸੀਚੇਵਾਲ ਦੇ ਯਤਨਾਂ ਸਦਕਾ ਡੌਂਕਰਾਂ ਤੋਂ ਬਚ ਕੇ ਘਰ ਪਰਤਿਆ ਨੌਜਵਾਨ ਅਗਲੀ ਖ਼ਬਰ ਪੇ-ਸਕੇਲ ਦੀ ਬਹਾਲੀ ਨੂੰ ਲੈ ਕੇ ਡੀ.ਟੀ.ਐਫ. ਨੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ 'ਚ ਕਾਲਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।