11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਰਣਜੀਤ ਸਿੰਘ ਫ਼ਤਹਿ ਜ਼ਿਲ੍ਹਾ ਆਪ ਯੂਥ ਵਿੰਗ ਦੇ ਪ੍ਰਧਾਨ ਬਣੇ <br/>

ਅਜੀਤ ਡੈਸਕ 18-07-2025
ਫਗਵਾੜਾ, 17 ਜੁਲਾਈ (ਹਰਜੋਤ ਸਿੰਘ ਚਾਨਾ)- ਆਮ ਆਦਮੀ ਪਾਰਟੀ ਵਲੋਂ ਰਣਜੀਤ ਸਿੰਘ ਫ਼ਤਹਿ ਨੂੰ ਯੂਥ ਵਿੰਗ ਜ਼ਿਲ੍ਹਾ ਕਪੂਰਥਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਜ਼ਿਲ੍ਹਾ ਪ੍ਰਧਾਨ ਵਜੋਂ ਆਪਣੀ ਨਿਯੁਕਤੀ 'ਤੇ ਖ਼ੁਸ਼ੀ ਪ੍ਰਗਟ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਉਮੀਦਾਂ 'ਤੇ ਖਰੇ ਉੱਤਰਨ ਦੀ ਪੂਰੀ ਕੋਸ਼ਿਸ਼ ਕਰਨਗੇ | ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੱਕ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਦੀ ਵਿਚਾਰਧਾਰਾ ਨਾਲ ਜੋੜਿਆ ਜਾਵੇਗਾ | ਉਨ੍ਹਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ ਤੋਂ ਇਲਾਵਾ ਦੋਆਬਾ ਇੰਚਾਰਜ ਰੌਬੀ ਕੰਗ, ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਲੁਬਾਣਾ, ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਤੇ ਹਲਕਾ ਇੰਚਾਰਜ ਹਰਨੂਰ ਸਿੰਘ (ਹਰਜੀ) ਮਾਨ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਵਿਖੇ ਪੂਰਨਮਾਸ਼ੀ ਸੰਬੰਧੀ ਸਮਾਗਮ ਅਗਲੀ ਖ਼ਬਰ ਪਿੰਡ ਖੇੜਾ ਵਿਖੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।