ਹੁਸੈਨਪੁਰ, 17 ਜੁਲਾਈ (ਤਰਲੋਚਨ ਸਿੰਘ ਸੋਢੀ)- ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ ਪੂਰਨਮਾਸ਼ੀ ਦੇ ਸਬੰਧ ਵਿਚ ਵਿਸ਼ਾਲ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਸ਼ਾਮ ਨੂੰ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਵਲੋਂ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਕੀਤੇ ਗਏ | ਉਪਰੰਤ ਬਾਅਦ ਭਾਈ ਚਰਨਜੀਵ ਸਿੰਘ ਨੇ ਕਥਾ ਕੀਰਤਨ ਕਰਦਿਆਂ ਇਕੱਤਰ ਵੱਡੀ ਗਿਣਤੀ ਵਿਚ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ | ਇਸ ਦੌਰਾਨ ਸਭਾ ਦੇ ਪ੍ਰਧਾਨ ਹਰਬੰਸ ਸਿੰਘ ਤੇ ਸੈਕਟਰੀ ਨਰੇਸ਼ ਕੁਮਾਰ ਨੇ ਸਾਂਝੇ ਤੌਰ 'ਤੇ ਕੀਰਤਨੀ ਜਥੇ ਤੇ ਹੋਰ ਗੁਰੂ ਘਰ ਦੇ ਸੇਵਾਦਾਰਾਂ ਨੂੰ ਸਨਮਾਨਿਤ ਕੀਤਾ ਅਤੇ ਸੰਗਤਾਂ ਨੂੰ ਗੁਰੂ ਵਿਚ ਕਰਵਾਏ ਜਾਂਦੇ ਸਮਾਗਮਾਂ 'ਚ ਵੱਧ ਚੜ੍ਹ ਕੇ ਸੇਵਾ ਕਰਨ ਅਤੇ ਯੋਗਦਾਨ ਪਾਉਣ ਲਈ ਪ੍ਰੇਰਿਆ | ਇਸ ਦੌਰਾਨ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ ਸ੍ਰੀ ਗੁਰੂ ਰਵਿਦਾਸ ਸੁਖਮਨੀ ਸਤਿਸੰਗ ਜਥਾ ਬੀਬੀਆਂ ਵਲੋਂ ਸਭਾ ਦੇ ਪ੍ਰਧਾਨ ਹਰਬੰਸ ਸਿੰਘ ਤੇ ਸੈਕਟਰੀ ਨਰੇਸ਼ ਕੁਮਾਰ ਨੂੰ ਗੁਰੂ ਘਰ ਵਿਚ ਬਣੇ ਨਵੇਂ ਦੀਵਾਨ ਹਾਲ 'ਚ ਬਿਜਲੀ ਦੀਆਂ ਤਾਰਾਂ ਤੇ ਸਵਿੱਚ ਲਗਾਉਣ ਲਈ 5100 ਰੁਪਏ ਦੀ ਨਗਦ ਰਾਸ਼ੀ ਭੇਟ ਕੀਤੀ ਜਿਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਦੀ ਪ੍ਰਬੰਧਕ ਕਮੇਟੀ ਵਲੋਂ ਧੰਨਵਾਦ ਕੀਤਾ ਗਿਆ | ਸਮਾਗਮ ਨੂੰ ਸਫਲ ਬਣਾਉਣ ਵਿਚ ਪ੍ਰਧਾਨ ਹਰਬੰਸ ਸਿੰਘ, ਸੈਕਟਰੀ ਨਰੇਸ਼ ਕੁਮਾਰ, ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ, ਸਾਬਕਾ ਪ੍ਰਧਾਨ ਦਲਵਾਰਾ ਸਿੰਘ, ਕੈਸ਼ੀਅਰ ਪਿਰਥੀ ਸਿੰਘ, ਸਾਬਕਾ ਮੀਤ ਪ੍ਰਧਾਨ ਅਮਰਜੀਤ ਸਿੰਘ ਰੁੜਕੀ, ਸਮਾਜਸੇਵੀ ਸੰਧੂਰਾ ਸਿੰਘ, ਰੂਪ ਲਾਲ, ਤਰਲੋਚਨ ਸਿੰਘ, ਮਹਿੰਦਰ ਸਿੰਘ, ਅੰਮਿ੍ਤਪਾਲ ਸਿੰਘ, ਮਨਪ੍ਰੀਤ ਸਿੰਘ, ਦਵਿੰਦਰ ਸਿੰਘ, ਸਾਬਕਾ ਪ੍ਰਧਾਨ ਹਰਦੀਪ ਸਿੰਘ, ਰਜਿੰਦਰ ਸਿੰਘ, ਵਿੱਕੀ ਕੁਮਾਰ, ਵੈਦ ਪ੍ਰਕਾਸ਼, ਰਾਮਪਾਲ, ਮੰਗਤ ਸਿੰਘ, ਗੁਰਸੇਵਕ ਸਿੰਘ, ਰਜਿੰਦਰ ਸਿੰਘ, ਦਲਜੀਤ ਸਿੰਘ, ਰਜਿੰਦਰ ਸਿੰਘ, ਗੁਰਮੁਖ ਸਿੰਘ, ਕਰਮ ਚੰਦ, ਬਹਾਦਰ ਸਿੰਘ, ਵੀਰ ਸਿੰਘ, ਤਰਸੇਮ ਸਿੰਘ, ਮਨਮੋਹਣ ਲਾਲ ਤੇ ਸਮੂਹ ਸੰਗਤਾਂ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ |