11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਪੰਜਾਬ ਦੇ ਮਾਲੀਏ 'ਚ ਵਾਧਾ ਕਰਨ ਲਈ ਵਪਾਰੀ ਆਪੋ ਆਪਣੇ ਖੇਤਰਾਂ 'ਚ ਟੈਕਸ ਅਦਾ ਕਰਨ- ਅਨਿਲ ਠਾਕੁਰ

ਅਜੀਤ ਡੈਸਕ 18-07-2025
ਕਪੂਰਥਲਾ, 17 ਜੁਲਾਈ (ਅਮਰਜੀਤ ਕੋਮਲ)- ਪੰਜਾਬ ਸਰਕਾਰ ਵਲੋਂ ਵਪਾਰੀਆਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਨਿਲ ਠਾਕੁਰ ਚੇਅਰਮੈਨ ਪੰਜਾਬ ਵਪਾਰ ਕਮਿਸ਼ਨ ਆਬਕਾਰੀ ਤੇ ਕਰ ਵਿਭਾਗ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਵਪਾਰਕ ਸੰਗਠਨਾਂ ਅਤੇ ਵਪਾਰਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਕੀਤੀ ਇਕ ਮੀਟਿੰਗ ਦੌਰਾਨ ਕੀਤਾ | ਉਨ੍ਹਾਂ ਟੈਕਸ ਸੁਧਾਰਾਂ, ਓ.ਟੀ.ਐਸ. ਸਕੀਮ ਤੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ 'ਤੇ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ | ਉਨ੍ਹਾਂ ਕਿਹਾ ਕਿ ਵਪਾਰੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਅਨੁਸਾਰ ਉਨ੍ਹਾਂ ਨੇ ਸਾਲ 2017-18 ਦੀ ਪਹਿਲੀ ਤਿਮਾਹੀ ਦੇ ਬਕਾਇਆ ਟੈਕਸ ਦੇ ਮਾਮਲਿਆਂ ਦੇ ਹੱਲ ਲਈ ਓ.ਟੀ.ਐਸ. (ਵਨ ਟਾਈਮ ਸੈਟਲਮੈਂਟ) ਸਕੀਮ ਲਾਗੂ ਕਰਨ ਲਈ ਵਿੱਤ ਮੰਤਰੀ ਪੰਜਾਬ ਨੂੰ ਸਿਫ਼ਾਰਸ਼ ਭੇਜੀ ਹੈ ਤੇ ਇਸ ਸਕੀਮ ਨੂੰ ਜਲਦੀ ਹੀ ਲਾਗੂ ਕਰ ਦਿੱਤਾ ਜਾਵੇਗਾ | ਅਨਿਲ ਠਾਕਰ ਨੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪੋ ਆਪਣੇ ਖੇਤਰਾਂ ਵਿਚ ਟੈਕਸ ਅਦਾ ਕਰਨ ਵਿਚ ਸਹਿਯੋਗ ਕਰਨ ਤਾਂ ਜੋ ਪੰਜਾਬ ਦੇ ਮਾਲੀਏ ਵਿਚ ਵਾਧਾ ਕੀਤਾ ਜਾ ਸਕੇ | ਵਿਭਾਗ ਦੇ ਚੇਅਰਮੈਨ ਨੇ ਕਿਹਾ ਕਿ ਬਿਨ੍ਹਾਂ ਬਿੱਲ ਦੇ ਬਾਹਰੋਂ ਮਾਲ ਲੈ ਕੇ ਆਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵਲੋਂ ਵਪਾਰੀਆਂ ਲਈ ਸ਼ੁਰੂ ਕੀਤੀ 10 ਲੱਖ ਦੀ ਬੀਮਾ ਯੋਜਨਾ ਬਾਰੇ ਵੱਧ ਤੋਂ ਵੱਧ ਵਪਾਰੀਆਂ ਨੂੰ ਜਾਗਰੂਕ ਕੀਤਾ ਜਾਵੇ | ਇਸ ਮੌਕੇ ਉਨ੍ਹਾਂ ਨੇ ਵਪਾਰੀਆਂ ਤੇ ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਬਹੁਤ ਸਾਰੀਆਂ ਸਮੱਸਿਆਵਾਂ ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਦੀ ਮਦਦ ਨਾਲ ਮੌਕੇ 'ਤੇ ਹੀ ਹੱਲ ਕਰ ਦਿੱਤੀਆਂ ਤੇ ਬਾਕੀ ਰਹਿੰਦੇ ਗੁੰਝਲਦਾਰ ਮੁੱਦਿਆਂ ਨੂੰ ਜੀ.ਐਸ.ਟੀ. ਕੌਂਸਲ ਰਾਹੀਂ ਹੱਲ ਕਰਨ ਦਾ ਭਰੋਸਾ ਦਿਵਾਇਆ | ਮੀਟਿੰਗ 'ਚ ਆਮ ਆਦਮੀ ਪਾਰਟੀ ਦੇ ਹਲਕਾ ਕਪੂਰਥਲਾ ਦੇ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ, 'ਆਪ' ਦੇ ਸੀਨੀਅਰ ਆਗੂ ਕੰਵਰਇਕਬਾਲ ਸਿੰਘ, ਈ.ਟੀ.ਓ. ਸੁਖਜੀਤ ਸਿੰਘ ਚਾਹਲ, ਮੁਕਤੀ ਗੁਪਤਾ, ਭੁਪਿੰਦਰ ਸਿੰਘ, ਸੁਖਜੀਤ ਸਿੰਘ (ਤਿੰਨੇ ਸਟੇਟ ਟੈਕਸ ਅਫ਼ਸਰ) ਤੇ ਵੱਖ-ਵੱਖ ਵਪਾਰਕ ਸੰਗਠਨਾਂ ਤੇ ਐਸੋਸੀਏਸ਼ਨ ਦੇ ਪ੍ਰਤੀਨਿਧ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਪਿਛਲੀ ਖ਼ਬਰ 10 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਵਿਖੇ ਪੂਰਨਮਾਸ਼ੀ ਸੰਬੰਧੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।