11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਲਾਇਲਪੁਰ ਖ਼ਾਲਸਾ ਕਾਲਜ 'ਚ ਨਵੇਂ ਵਿੱਦਿਅਕ ਵਰ੍ਹੇ ਦੀ ਆਰੰਭਤਾ 'ਤੇ ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 18-07-2025
ਕਪੂਰਥਲਾ, 17 ਜੁਲਾਈ (ਵਿ.ਪ੍ਰ.)- ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਨਵੇਂ ਵਿੱਦਿਅਕ ਵਰ੍ਹੇ ਦੀ ਆਰੰਭਤਾ ਤੇ ਕਾਲਜ ਦੇ ਵਿਦਿਆਰਥੀਆਂ ਦੀ ਚੜ੍ਹਦੀ ਕਲਾ ਲਈ ਅੱਜ ਕਾਲਜ ਦੇ ਕੰਪਲੈਕਸ ਵਿਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ | ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਨਵੀਆਂ ਕਲਾਸਾਂ ਵਿਚ ਪ੍ਰਵੇਸ਼ ਕਰਨ 'ਤੇ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਨੂੰ ਅੱਗੇ ਵਧਣ ਤੇ ਭਵਿੱਖ ਵਿਚ ਵੱਡੀਆਂ ਪ੍ਰਾਪਤੀਆਂ ਕਰਨ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ | ਡਾ. ਢਿੱਲੋਂ ਨੇ ਵਿਦਿਆਰਥੀਆਂ ਨੂੰ ਅਧਿਆਪਕਾਂ ਅਤੇ ਮਾਪਿਆਂ ਦੇ ਆਗਿਆਕਾਰੀ ਹੋਣ ਦੇ ਨਾਲ ਨਾਲ ਅਨੁਸ਼ਾਸਨ ਵਿਚ ਰਹਿ ਕੇ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਕਾਲਜ ਦੀ ਗਵਰਨਿੰਗ ਕੌਂਸਲ ਦੀ ਪ੍ਰਧਾਨ ਸਰਦਾਰਨੀ ਬਲਬੀਰ ਕੌਰ ਦੀ ਅਗਵਾਈ ਵਿਚ ਲਾਇਲਪੁਰ ਖ਼ਾਲਸਾ ਕਾਲਜ ਵਿਦਿਆਰਥੀਆਂ ਨੂੰ ਮਿਆਰੀ ਅਤੇ ਆਧੁਨਿਕ ਵਿੱਦਿਆ ਦੇਣ ਵਿਚ ਮੋਹਰੀ ਭੂਮਿਕਾ ਅਦਾ ਕਰ ਰਿਹਾ ਹੈ ਤੇ ਕਾਲਜ ਦੇ ਵਿਦਿਆਰਥੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿਚ ਮੈਰਿਟ ਪੁਜ਼ੀਸ਼ਨਾਂ ਹਾਸਲ ਕਰਨ ਤੋਂ ਇਲਾਵਾ ਯੂਨੀਵਰਸਿਟੀ ਦੇ ਜ਼ੋਨਲ ਤੇ ਅੰਤਰ ਜ਼ੋਨਲ ਯੂਥ ਫ਼ੈਸਟੀਵਲ ਵਿਚ ਵੀ ਮਾਣਮਤੀਆਂ ਪ੍ਰਾਪਤੀਆਂ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਪਿਛਲੇ ਸਾਲ ਵਾਂਗ ਇਸ ਸਾਲ ਵੀ ਵਿਦਿਆਰਥੀਆਂ ਨੇ ਕਾਲਜ ਵਿਚ ਵੱਖ-ਵੱਖ ਕਲਾਸਾਂ ਵਿਚ ਦਾਖਲਾ ਲੈਣ ਲਈ ਉਤਸ਼ਾਹ ਦਿਖਾਇਆ ਹੈ | ਇਸ ਮੌਕੇ ਕਾਲਜ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਪਿਛਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਵਿਅਕਤੀ ਕਾਬੂ ਅਗਲੀ ਖ਼ਬਰ ਸਤਵਿੰਦਰ ਸਿੰਘ ਸੱਤਾ ਨੰਬਰਦਾਰ ਯੂਨੀਅਨ ਸੁਲਤਾਨਪੁਰ ਲੋਧੀ ਦੇ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।