ਫਗਵਾੜਾ, 17 ਜੁਲਾਈ (ਹਰਜੋਤ ਸਿੰਘ ਚਾਨਾ)-ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੈ ਕੇ ਪੁਲਿਸ ਤੇ ਪ੍ਰਸ਼ਾਸਨ ਨਾਲ ਦਲਜੀਤ ਰਾਜੂ ਦੀ ਅਗਵਾਈ 'ਚ ਮੀਟਿੰਗ ਹੋਈ | ਮੀਟਿੰਗ 'ਚ ਮੇਅਰ ਰਾਮਪਾਲ ਉੱਪਲ ਤੇ ਹਲਕਾ ਇੰਚਾਰਜ ਹਰਨੂਰ ਸਿੰਘ ਮਾਨ ਵੀ ਸ਼ਾਮਿਲ ਹੋਏ | ਇਸ ਮੌਕੇ ਉਨ੍ਹਾਂ ਸ਼ਹਿਰ 'ਚ ਹੋਣ ਵਾਲੀਆਂ ਮੀਟਿੰਗਾਂ ਸਬੰਧੀ ਵਿਚਾਰ ਕੀਤਾ | ਜਾਣਕਾਰੀ ਦਿੰਦਿਆਂ ਰਾਜੂ ਨੇ ਦੱਸਿਆ ਕਿ ਹਰ ਰੋਜ਼ ਚਾਰ ਵਾਰਡਾਂ 'ਚ ਬੈਠਕਾਂ ਹੋਣਗੀਆਂ | ਅੱਜ ਵਾਰਡ ਨੰਬਰ 1, 2, 3 ਤੇ 4 'ਚ ਹੋਣ ਵਾਲੀਆਂ ਮੀਟਿੰਗਾਂ ਸਬੰਧੀ ਆਪ ਆਗੂਆਂ ਨੇ ਕਿਹਾ ਕਿ ਇਸ ਅਭਿਆਨ ਹੇਠ ਸਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ | ਉਨ੍ਹਾਂ ਸ਼ਹਿਰ 'ਚ ਨਸ਼ਾ ਵੇਚਣ ਵਾਲਿਆਂ ਤੇ ਨਸ਼ਾ ਕਰਨ ਵਾਲਿਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਸ਼ਹਿਰ 'ਚ ਨਸ਼ੇ ਦਾ ਕਾਰੋਬਾਰ ਨਹੀਂ ਹੋਣ ਦਿੱਤਾ ਜਾਵੇਗਾ | ਮੀਟਿੰਗ 'ਚ ਏ.ਡੀ.ਸੀ. ਅਕਸ਼ਿਤਾ ਗੁਪਤਾ, ਐਸ.ਡੀ.ਐਮ. ਜਸ਼ਨਜੀਤ ਸਿੰਘ, ਐਸ.ਪੀ. ਰੁਪਿੰਦਰ ਭੱਟੀ, ਡੀ.ਐਸ.ਪੀ. ਫਗਵਾੜਾ ਭਾਰਤ ਭੂਸ਼ਣ, ਐਸ.ਐਚ.ਓ. ਉਸ਼ਾ ਰਾਣੀ, ਬਲਾਕ ਪ੍ਰਧਾਨ ਵਰੁਣ ਬੰਗੜ, ਕੇਸ਼ੀ ਗੰਡਵਾ, ਮਿਤੁਲ ਸੁਧੀਰ, ਰਜਤ ਭਨੌਟ, ਅਰਜੁਨ ਸੁਧੀਰ, ਸੁਭਾਸ਼ ਆਦਿ ਸ਼ਾਮਿਲ ਸਨ |