09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਸੀ.ਬੀ.ਐਸ.ਈ. ਵਾਲੀਬਾਲ ਕਲੱਸਟਰ 18 ਦਾ ਲੜਕੇ ਤੇ ਲੜਕੀਆਂ ਦਾ ਵਾਲੀਬਾਲ ਟੂਰਨਾਮੈਂਟ ਸ਼ੁਰੂ

ਅਜੀਤ ਡੈਸਕ 18-07-2025
ਕਪੂਰਥਲਾ, 17 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਸੀ.ਬੀ.ਐਸ.ਈ. ਵਾਲੀਬਾਲ ਕਲੱਸਟਰ 18 ਦੇ ਅੰਡਰ-14, ਅੰਡਰ-17 ਤੇ ਅੰਡਰ-19 ਉਮਰ ਵਰਗ ਦੇ ਲੜਕੇ ਤੇ ਲੜਕੀਆਂ ਦਾ ਵਾਲੀਬਾਲ ਟੂਰਨਾਮੈਂਟ ਅੱਜ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਵਿਚ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਤੇ ਮੈਂਬਰ ਸ਼੍ਰੋਮਣੀ ਕਮੇਟੀ ਬੀਬੀ ਗੁਰਪ੍ਰੀਤ ਕੌਰ ਦੀ ਦੇਖ-ਰੇਖ ਹੇਠ ਧੂਮਧਾਮ ਨਾਲ ਆਰੰਭ ਹੋਇਆ | ਸਕੂਲ ਪਿ੍ੰਸੀਪਲ ਪ੍ਰਭਦੀਪ ਕੌਰ ਮੌਂਗਾ ਨੇ ਸਟਾਫ਼ ਮੈਂਬਰਾਂ, ਵਿਦਿਆਰਥੀਆਂ ਤੇ ਬਾਹਰਲੇ ਜ਼ਿਲਿ੍ਹਆਂ ਤੋਂ ਆਏ ਖਿਡਾਰੀਆਂ ਤੇ ਟੀਮ ਇੰਚਾਰਜਾਂ ਨੂੰ ਜੀ ਆਇਆਂ ਕਿਹਾ | ਵਾਲੀਬਾਲ ਦੀਆਂ ਟੀਮਾਂ ਵਲੋਂ ਕੀਤੇ ਗਏ ਮਾਰਚ ਪਾਸਟ ਤੋਂ ਬਾਅਦ ਮੁੱਖ ਮਹਿਮਾਨ ਤੇ ਸਕੂਲ ਦੀ ਡਾਇਰੈਕਟਰ ਇੰਜ. ਹਰਨਿਆਮਤ ਕੌਰ ਨੇ ਝੰਡਾ ਲਹਿਰਾਇਆ ਤੇ ਉਨ੍ਹਾਂ ਗੁਬਾਰੇ ਉਡਾ ਕੇ ਟੂਰਨਾਮੈਂਟ ਦਾ ਰਸਮੀ ਆਗਾਜ਼ ਕੀਤਾ | ਉਪਰੰਤ ਖਿਡਾਰੀਆਂ ਨੇ ਸਪੋਰਟਸਮੈਨਸ਼ਿਪ ਦੀ ਸਹੁੰ ਚੁੱਕੀ | ਚਾਰ ਰੋਜ਼ਾ ਇਸ ਟੂਰਨਾਮੈਂਟ ਦੇ ਉਦਘਾਟਨੀ ਸਮਾਗਮ 'ਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਇੰਜ. ਹਰਨਿਆਮਤ ਕੌਰ ਨੇ ਖਿਡਾਰੀਆਂ ਨੂੰ ਖੇਡ ਭਾਵਨਾਂ ਨਾਲ ਟੂਰਨਾਮੈਂਟ 'ਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਟੂਰਨਾਮੈਂਟ ਵਿਚ ਜੰਮੂ, ਟਾਂਡਾ, ਗੁਰਦਾਸਪੁਰ, ਰਈਆ, ਫਗਵਾੜਾ, ਅੰਮਿ੍ਤਸਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ ਤੇ ਪਠਾਨਕੋਟ ਦੀਆਂ ਟੀਮਾਂ ਦੇ ਖਿਡਾਰੀ ਭਾਗ ਲੈ ਰਹੇ ਹਨ | ਵਰਨਣਯੋਗ ਹੈ ਕਿ 20 ਜੁਲਾਈ ਨੂੰ ਟੂਰਨਾਮੈਂਟ ਦੇ ਆਖ਼ਰੀ ਦਿਨ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕੀਤੀ ਜਾਵੇਗੀ |
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੈੜਾ ਦੋਨਾ ਦੀ ਮੈਨੇਜਮੈਂਟ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਅਗਲੀ ਖ਼ਬਰ ਪੰਜਾਬ ਦੀ ਧਰਤੀ 'ਤੇ ਮਿੱਠੀ ਕਣਕ ਤਾਂ ਬੀਜੀ ਜਾ ਸਕਦੀ ਹੈ ਪਰ ਨਫ਼ਰਤ ਦੇ ਬੀਜ ਨਹੀਂ- ਸ਼ਾਹੀ ਇਮਾਮ ਪੰਜਾਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।