26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਭਾਖੜੀਆਣਾ ਵਿਖੇ ਗੋਲੀਆਂ ਚਲਾਉਣ ਦੇ ਮਾਮਲੇ ਸੰਬੰਧੀ ਚਾਰ ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 19-07-2025
ਕਪੂਰਥਲਾ, 18 ਜੁਲਾਈ (ਸਡਾਨਾ)-ਫਗਵਾੜਾ ਅਧੀਨ ਆਉਂਦੇ ਪਿੰਡ ਭਾਖੜੀਆਣਾ ਵਿਖੇ ਮਾਰ ਦੇਣ ਦੀ ਨੀਅਤ ਨਾਲ ਇਕ ਘਰ ਦੇ ਬਾਹਰ ਗੋਲੀਆਂ ਚਲਾਉਣ ਦੇ ਮਾਮਲੇ ਸਬੰਧੀ ਦਰਜ ਹੋਏ ਕੇਸ ਵਿਚ ਪੁਲਿਸ ਨੇ ਚਾਰ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਗੌਰਵ ਤੂਰਾ ਨੇ ਦੱਸਿਆ ਕਿ ਬੀਤੀ 9 ਜੁਲਾਈ ਨੂੰ ਪਿੰਡ ਭਾਖੜੀਆਣਾ ਵਿਖੇ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਚਾਲਕਾਂ ਵਲੋਂ ਇਕ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ ਸਨ, ਜਿਸ ਵਿਚ ਪਰਮਜੀਤ ਸਿੰਘ ਵਾਸੀ ਭਾਖੜੀਆਣਾ ਜ਼ਖ਼ਮੀ ਹੋ ਗਿਆ | ਇਸ ਘਟਨਾ ਸਬੰਧੀ ਮਨਜੀਤ ਸਿੰਘ ਦੀ ਸ਼ਿਕਾਇਤ 'ਤੇ ਥਾਣਾ ਰਾਵਲਪਿੰਡੀ ਵਿਖੇ ਇਰਾਦਾ ਕਤਲ ਤੇ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਦੋਸ਼ੀਆਂ ਦੀ ਭਾਲ ਹੇਠ ਐਸ.ਪੀ.ਡੀ. ਪ੍ਰਭਜੋਤ ਸਿੰਘ ਵਿਰਕ, ਐਸ.ਪੀ. ਫਗਵਾੜਾ ਰੁਪਿੰਦਰ ਕੌਰ ਭੱਟੀ, ਡੀ.ਐਸ.ਪੀ. ਫਗਵਾੜਾ ਦੀਆਂ ਟੀਮਾਂ ਬਣਾਈਆਂ ਗਈਆਂ, ਜਿਨ੍ਹਾਂ ਵਿਚ ਡੀ.ਐਸ.ਪੀ. ਫਗਵਾੜਾ ਭਾਰਤ ਭੂਸ਼ਨ, ਡੀ.ਐਸ.ਪੀ.ਡੀ. ਪਰਮਿੰਦਰ ਸਿੰਘ, ਇੰਸਪੈਕਟਰ ਜਰਨੈਲ ਸਿੰਘ ਇੰਚਾਰਜ ਸੀ.ਆਈ.ਏ. ਸਟਾਫ਼ ਅਤੇ ਥਾਣਾ ਰਾਵਲਪਿੰਡੀ ਮੁਖੀ ਸਬ ਇੰਸਪੈਕਟਰ ਮੇਜਰ ਸਿੰਘ ਨੂੰ ਸ਼ਾਮਲ ਕੀਤਾ ਗਿਆ | ਵੱਖ-ਵੱਖ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰਦਿਆਂ ਪੁਲਿਸ ਨੇ ਕਰੀਬ 100 ਕਿੱਲੋ ਮੀਟਰ ਤੋਂ ਵੱਧ ਵੱਖ-ਵੱਖ ਥਾਵਾਂ 'ਤੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਖੰਘਾਲੇ ਤੇ ਤਕਨੀਕੀ ਪੱਖ ਤੋਂ ਇਸ ਕੇਸ ਨੂੰ ਹੱਲ ਕਰਦਿਆਂ ਕਥਿਤ ਦੋਸ਼ੀ ਦਮਨਪ੍ਰੀਤ ਸਿੰਘ ਵਾਸੀ ਤਰਨਤਾਰਨ, ਪਰਮਿੰਦਰ ਸਿੰਘ ਉਰਫ਼ ਰਾਜਾ ਵਾਸੀ ਅੰਮਿ੍ਤਸਰ, ਗੁਰਜੀਤ ਸਿੰਘ ਉਰਫ਼ ਜੀਤਾ ਵਾਸੀ ਅੰਮਿ੍ਤਸਰ ਤੇ ਮਲਕ ਸਿੰਘ ਵਾਸੀ ਅੰਮਿ੍ਤਸਰ ਨੂੰ ਗਿ੍ਫ਼ਤਾਰ ਕੀਤਾ ਗਿਆ, ਜਿਨ੍ਹਾਂ ਦੇ ਕਬਜ਼ੇ ਵਿਚੋਂ ਵਾਰਦਾਤ ਲਈ ਵਰਤਿਆ ਇਕ ਪਿਸਟਲ, ਚਾਰ ਜਿੰਦਾ ਰੌਂਦ, ਇਕ ਮੋਟਰਸਾਈਕਲ ਤੇ ਚਾਰ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ | ਐਸ.ਐਸ.ਪੀ. ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦਾ ਅਦਾਲਤ ਨੇ ਚਾਰ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ ਤੇ ਪੁੱਛਗਿੱਛ ਦੌਰਾਨ ਇਨ੍ਹਾਂ ਪਾਸੋਂ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀ ਦਮਨਪ੍ਰੀਤ ਸਿੰਘ ਵਾਸੀ ਤਰਨਤਾਰਨ ਵਿਰੁੱਧ ਪਹਿਲਾਂ ਵੀ ਅਸਲਾ ਐਕਟ ਤੇ ਨਸ਼ਾ ਤਸਕਰੀ ਦੇ ਦੋ ਵੱਖ-ਵੱਖ ਮਾਮਲੇ ਦਰਜ ਹਨ |
ਪਿਛਲੀ ਖ਼ਬਰ ਪ੍ਰਾਪਰਟੀ ਟੈਕਸ ਵਸੂਲੀ ਲਈ 31 ਜੁਲਾਈ ਤੱਕ ਨਿਗਮ ਦਫ਼ਤਰ ਸਨਿਚਰਵਾਰ ਤੇ ਐਤਵਾਰ ਵੀ ਖੁੱਲ੍ਹੇਗਾ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ਸੰਬੰਧੀ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।