26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਨਗਰ ਨਿਗਮ ਤੇ ਟਰੈਫ਼ਿਕ ਪੁਲਿਸ ਦੀ ਟੀਮ ਨੇ ਬਾਜ਼ਾਰਾਂ 'ਚੋਂ ਦੁਕਾਨਦਾਰਾਂ ਵਲੋਂ ਕੀਤੇ ਨਜਾਇਜ਼ ਕਬਜ਼ੇ ਹਟਾਏ

ਅਜੀਤ ਡੈਸਕ 19-07-2025
ਕਪੂਰਥਲਾ, 18 ਜੁਲਾਈ (ਅਮਨਜੋਤ ਸਿੰਘ ਵਾਲੀਆ)- ਨਗਰ ਨਿਗਮ ਦੇ ਕਮਿਸ਼ਨਰ ਅਨੂਪਮ ਕਲੇਰ ਦੀਆਂ ਹਦਾਇਤਾਂ 'ਤੇ ਨਿਗਮ ਦੇ ਸੈਕਟਰੀ ਸੁਸ਼ਾਂਤ ਭਾਟੀਆ ਨੇ ਟਰੈਫ਼ਿਕ ਪੁਲਿਸ ਦੀ ਸਹਾਇਤਾ ਨਾਲ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਦਾ ਦੌਰਾ ਕੀਤਾ ਤੇ ਨਜਾਇਜ਼ ਕਬਜ਼ਿਆਂ ਨੂੰ ਹਟਾਇਆ | ਇਸ ਦੌਰਾਨ ਕੁੱਝ ਦੁਕਾਨਦਾਰਾਂ ਦੇ ਚਲਾਨ ਵੀ ਕੱਟੇ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਪਰਡੈਂਟ ਦਰਸ਼ਨ ਭਗਤ ਨੇ ਦੱਸਿਆ ਕਿ ਸ਼ਹਿਰ ਵਿਚ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਨ੍ਹਾਂ ਨੂੰ ਸ਼ਿਕਾਇਤਾਂ ਮਿਲੀਆਂ ਸਨ, ਜਿਸ 'ਤੇ ਕਾਰਵਾਈ ਕਰਦਿਆਂ ਟਰੈਫ਼ਿਕ ਪੁਲਿਸ ਦੀ ਸਹਾਇਤਾ ਨਾਲ ਸਦਰ ਬਾਜ਼ਾਰ, ਭਗਤ ਸਿੰਘ ਚੌਕ, ਸਤਨਰਾਇਣ ਬਾਜ਼ਾਰ, ਲੱਕੜ ਬਾਜ਼ਾਰ, ਪੁਰਾਣੀ ਸਬਜ਼ੀ ਮੰਡੀ, ਸ਼ਿਵ ਮੰਦਿਰ ਚੌਂਕ ਤੋਂ ਨਜਾਇਜ਼ ਕਬਜ਼ਿਆਂ ਨੂੰ ਹਟਾਇਆ ਗਿਆ ਤੇ ਕੁੱਝ ਦੁਕਾਨਦਾਰਾਂ ਦਾ ਸਾਮਾਨ ਜ਼ਬਤ ਕਰਕੇ ਉਨ੍ਹਾਂ ਦੇ ਚਲਾਨ ਕੱਟੇ ਗਏ | ਇਸ ਮੌਕੇ ਟਰੈਫ਼ਿਕ ਪੁਲਿਸ ਦੇ ਇੰਚਾਰਜ ਦਰਸ਼ਨ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਨੋ-ਪਾਰਕਿੰਗ ਵਿਚ ਖੜ੍ਹੇ ਵਾਹਨਾਂ ਦੇ ਵੀ ਚਲਾਨ ਕੀਤੇ ਗਏ ਹਨ | ਇਸ ਮੌਕੇ ਇੰਸਪੈਕਟਰ ਮਨੋਜ ਰੱਤੀ, ਕਲਰਕ ਕਰਨਵੀਰ, ਦੀਪਕ, ਏ.ਐਸ.ਆਈ. ਦਿਲਬਾਗ ਸਿੰਘ ਟਾਂਡੀ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਰਕਸ਼ਾਪ ਰਾਹੀਂ ਖੰਡ ਦੇ ਸਿਹਤ 'ਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ ਅਗਲੀ ਖ਼ਬਰ ਪ੍ਰਾਪਰਟੀ ਟੈਕਸ ਵਸੂਲੀ ਲਈ 31 ਜੁਲਾਈ ਤੱਕ ਨਿਗਮ ਦਫ਼ਤਰ ਸਨਿਚਰਵਾਰ ਤੇ ਐਤਵਾਰ ਵੀ ਖੁੱਲ੍ਹੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।