26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਵਰਕਸ਼ਾਪ ਰਾਹੀਂ ਖੰਡ ਦੇ ਸਿਹਤ 'ਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਅਜੀਤ ਡੈਸਕ 19-07-2025
ਸੁਲਤਾਨਪੁਰ ਲੋਧੀ, 18 ਜੁਲਾਈ (ਥਿੰਦ)- ਸੁਲਤਾਨਪੁਰ ਲੋਧੀ ਹਲਕੇ ਅੰਦਰ ਬੱਚਿਆਂ ਨੂੰ ਉੱਚ ਪੱਧਰ ਦੀ ਸਿੱਖਿਆ ਮੁਹੱਈਆ ਕਰਵਾਉਣ ਵਾਲੀ ਸੰਸਥਾ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੇ ਪਿ੍ੰਸੀਪਲ ਮੋਨਾ ਘਈ ਦੀ ਅਗਵਾਈ ਵਿਚ ਖੰਡ ਦੀ ਵਰਤੋਂ ਦੇ ਮਾੜੇ ਪ੍ਰਭਾਵ ਤੇ ਬੱਚਿਆਂ ਦੀ ਤੰਦਰੁਸਤ ਸਿਹਤ ਸੰਬੰਧੀ ਵਰਕਸ਼ਾਪ ਲਗਾਈ ਗਈ | ਵਰਕਸ਼ਾਪ ਵਿਚ ਛੇਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ | ਬੱਚਿਆਂ ਦੁਆਰਾ ਫਾਸਟ ਫੂਡ ਤੇ ਆਪਣੇ ਖਾਣੇ 'ਚ ਮਿੱਠੀਆਂ ਵਸਤਾਂ ਦੇ ਵੱਧ ਸੇਵਨ ਕਾਰਨ ਉਨ੍ਹਾਂ ਦੀ ਸਿਹਤ 'ਤੇ ਸ਼ੂਗਰ ਦੇ ਪੈ ਰਹੇ ਮਾੜੇ ਪ੍ਰਭਾਵਾਂ ਨੂੰ ਬਾਖ਼ੂਬੀ ਦਰਸਾਇਆ ਗਿਆ | ਪਿ੍ੰਸੀਪਲ ਮੋਨਾ ਘਈ ਵੱਲੋਂ ਸਾਰੇ ਵਿਦਿਆਰਥੀਆਂ, ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਨੂੰ ਤੰਦਰੁਸਤ ਸਿਹਤ ਸੰਬੰਧੀ ਜਾਗਰੂਕ ਕੀਤਾ ਗਿਆ | ਇਸ ਮੌਕੇ ਅਕਾਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਐਮ.ਡੀ. ਸੁਖਦੇਵ ਸਿੰਘ ਜੱਜ, ਵਾਇਸ ਪ੍ਰੈਜ਼ੀਡੈਂਟ ਕੁਲਵਿੰਦਰ ਸਿੰਘ ਜੱਜ, ਮੈਨੇਜਮੈਂਟ ਮੈਂਬਰ ਮਿਸਟਰ ਪ੍ਰਗਟ ਸਿੰਘ ਜੱਜ, ਸਕੂਲ ਕੋਰਆਰਡੀਨੇਟਰਸ, ਹਾਊਸ ਇੰਚਾਰਜ, ਐਕਟੀਵਿਟੀ ਇੰਚਾਰਜ ਤੇ ਸਟਾਫ਼ ਮੈਂਬਰ ਵੀ ਵਿਦਿਆਰਥੀਆਂ ਨਾਲ਼ ਮੌਜੂਦ ਸਨ |
ਪਿਛਲੀ ਖ਼ਬਰ ਮੁਹੱਲਾ ਸ਼ੇਖਾਂਵਾਲਾ 'ਚ ਕਰਵਾਇਆ ਮਾਂ ਭਗਵਤੀ ਦਾ ਸਾਲਾਨਾ ਜਾਗਰਣ ਅਗਲੀ ਖ਼ਬਰ ਨਗਰ ਨਿਗਮ ਤੇ ਟਰੈਫ਼ਿਕ ਪੁਲਿਸ ਦੀ ਟੀਮ ਨੇ ਬਾਜ਼ਾਰਾਂ 'ਚੋਂ ਦੁਕਾਨਦਾਰਾਂ ਵਲੋਂ ਕੀਤੇ ਨਜਾਇਜ਼ ਕਬਜ਼ੇ ਹਟਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।