ਕਪੂਰਥਲਾ, 18 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਤੇ 'ਆਪ' ਦੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਕੈਬਨਿਟ ਮੰਤਰੀ ਵਲੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਇੰਦਰਜੀਤ ਸਿੰਘ ਜੁਗਨੂੰ ਨੂੰ ਜ਼ਿਲ੍ਹਾ ਕਪੂਰਥਲਾ ਦਾ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਵਰਨਣਯੋਗ ਹੈ ਕਿ ਇੰਦਰਜੀਤ ਸਿੰਘ ਜੁਗਨੂੰ ਪਿਛਲੇ 30 ਵਰਿ੍ਹਆਂ ਤੋਂ ਰਾਜਨੀਤਿਕ ਤੇ ਸਮਾਜਿਕ ਖੇਤਰਾਂ ਵਿਚ ਸਰਗਰਮੀ ਨਾਲ ਕੰਮ ਕਰ ਚੁੱਕੇ ਹਨ | ਉਨ੍ਹਾਂ ਆਪਣੀ ਨਿਯੁਕਤੀ ਲਈ 'ਆਪ' ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, 'ਆਪ' ਦੇ ਸੂਬਾਈ ਪ੍ਰਧਾਨ ਅਮਨ ਅਰੋੜਾ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਤੇ ਪਾਰਟੀ ਦੇ ਕੌਮੀ ਬੁਲਾਰੇ ਅਨਮੋਲ ਕੁਮਾਰ ਤੇ ਆਮ ਆਦਮੀ ਪਾਰਟੀ ਦੇ ਸੂਬਾਈ ਜਨਰਲ ਸਕੱਤਰ ਦੀਪਕ ਬਾਲੀ ਦਾ ਤਹਿਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਦੀ ਹਾਈਕਮਾਂਡ ਨੇ ਜਿਹੜੀ ਜ਼ਿੰਮੇਵਾਰੀ ਮੈਨੂੰ ਸੌਂਪੀ ਹੈ, ਉਹ ਮੈਂ ਪੂਰੀ ਇਮਾਨਦਾਰੀ ਨਾਲ ਨਿਭਾਵਾਂਗਾ | ਇਸੇ ਦੌਰਾਨ 'ਆਪ' ਦੇ ਕਪੂਰਥਲਾ ਹਲਕੇ ਦੇ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਇੰਦਰਜੀਤ ਸਿੰਘ ਜੁਗਨੂੰ ਦਾ ਮੰੂਹ ਮਿੱਠਾ ਕਰਵਾਇਆ | ਉਨ੍ਹਾਂ ਇੰਦਰਜੀਤ ਸਿੰਘ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ | ਇਸ ਮੌਕੇ ਬਲਬੀਰ ਸਿੰਘ ਟੋਡਰਵਾਲ ਤੇ ਆਮ ਆਦਮੀ ਪਾਰਟੀ ਦੇ ਹੋਰ ਆਗੂ ਤੇ ਵਰਕਰ ਹਾਜ਼ਰ ਸਨ |