27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਸੰਗਰੂਰ ਵਿਚ 25 ਜੁਲਾਈ ਨੂੰ ਹੋਣ ਵਾਲੀ ਜਬਰ ਵਿਰੋਧੀ ਰੈਲੀ 'ਚ ਜ਼ਿਲ੍ਹੇ ਤੋਂ ਵੱਡੀ ਗਿਣਤੀ 'ਚ ਕਿਸਾਨ ਸ਼ਾਮਿਲ ਹੋਣਗੇ-ਭੁੱਲਰ, ਬੰਨੇਮੱਲ

ਅਜੀਤ ਡੈਸਕ 19-07-2025
ਕਪੂਰਥਲਾ, 18 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ ਤੇ ਜ਼ਿਲ੍ਹਾ ਜਨਰਲ ਸਕੱਤਰ ਤਰਸੇਮ ਸਿੰਘ ਬੰਨੇਮੱਲ ਦੀ ਅਗਵਾਈ ਵਿਚ ਪਿੰਡ ਨੂਰਪੁਰ ਰਾਜਪੂਤਾਂ ਵਿਚ ਹੋਈ ਜਿਸ ਵਿਚ 25 ਜੁਲਾਈ ਨੂੰ ਯੂਨੀਅਨ ਕਿਰਤੀ ਕਿਸਾਨ ਯੂਨੀਅਨ ਤੇ ਹੋਰ ਜਨਤਕ ਜਥੇਬੰਦੀਆਂ ਵਲੋਂ ਸੰਗਰੂਰ ਵਿਚ ਕੀਤੀ ਜਾਣ ਵਾਲੀ ਜਬਰ ਵਿਰੋਧੀ ਰੈਲੀ ਵਿਚ ਵੱਧ ਤੋਂ ਕਿਸਾਨਾਂ ਨੂੰ ਨਾਲ ਲੈ ਕੇ ਜਾਣ ਦਾ ਫ਼ੈਸਲਾ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਭੁੱਲਰ ਤੇ ਤਰਸੇਮ ਸਿੰਘ ਬੰਨੇਮੱਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੁਲਿਸ ਨੂੰ ਵੱਧ ਅਧਿਕਾਰ ਦੇ ਕੇ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਜਨਤਕ ਜਥੇਬੰਦੀਆਂ ਦੇ ਆਗੂਆਂ ਨੂੰ ਝੂਠੇ ਕੇਸਾਂ ਵਿਚ ਫਸਾ ਕੇ ਜੇਲ੍ਹਾਂ ਵਿਚ ਡੱਕਿਆ ਜਾ ਰਿਹਾ ਹੈ ਤੇ ਸਰਕਾਰ ਵਲੋਂ ਅਣਐਲਾਨੀ ਐਮਰਜੈਂਸੀ ਲਗਾ ਕੇ ਲੋਕਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ | ਨੌਜਵਾਨ ਝੂਠੇ ਪੁਲਿਸ ਮੁਕਾਬਲਿਆਂ ਵਿਚ ਮਾਰੇ ਜਾ ਰਹੇ ਹਨ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ 25 ਜੁਲਾਈ ਨੂੰ ਸੰਗਰੂਰ ਵਿਚ ਹੋ ਰਹੀ ਰੈਲੀ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ | ਮੀਟਿੰਗ ਵਿਚ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹੇ ਦੇ ਮੀਤ ਪ੍ਰਧਾਨ ਗੁਰਦਿਆਲ ਸਿੰਘ ਬੂਹ, ਜ਼ਿਲ੍ਹਾ ਪ੍ਰੈੱਸ ਸਕੱਤਰ ਕੁਲਵਿੰਦਰ ਸਿੰਘ ਭੰਡਾਲ ਬੇਟ, ਲੁਭਾਇਆ ਸਿੰਘ ਕਾਲਾ ਸੰਘਿਆਂ, ਜਗਜੀਤ ਸਿੰਘ ਔਜਲਾ, ਗੁਰਬਾਗ ਸਿੰਘ ਤਾਜਪੁਰ, ਜਸਵੰਤ ਸਿੰਘ ਵਿਰਲੀ ਲੱਖਣ ਕੇ, ਬਾਬਾ ਹਰਵਿੰਦਰ ਸਿੰਘ ਮੁੱਦੋਵਾਲ, ਦਿਲਬਾਗ ਸਿੰਘ ਨੂਰਪੁਰ ਰਾਜਪੂਤਾਂ, ਮਲਕੀਤ ਸਿੰਘ ਧਾਲੀਵਾਲ ਬੇਟ, ਚਰਨਜੀਤ ਸਿੰਘ ਢਿਲਵਾਂ, ਬਲਵੀਰ ਸਿੰਘ, ਬਲਵਿੰਦਰ ਸਿੰਘ ਦੇਸਲ, ਪਰਮਜੀਤ ਸਿੰਘ ਭੰਡਾਲ ਬੇਟ, ਸਾਧੂ ਸਿੰਘ ਡੱਲਾ, ਸੇਵਾ ਸਿੰਘ ਮੁਰਾਦਪੁਰ, ਸਤਨਾਮ ਸਿੰਘ ਜੈਪੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਫਗਵਾੜਾ ਵਿਖੇ ਨਾਗਰਿਕ ਸੇਵਾਵਾਂ ਦਾ ਜਾਇਜ਼ਾ ਈਜ਼ੀ ਰਜਿਸਟਰੀ ਦੇ ਕੰਮ ਦੀ ਕੀਤੀ ਸਮੀਖਿਆ ਅਗਲੀ ਖ਼ਬਰ ਨਗਰ ਨਿਗਮ ਨੇ ਹਰਿਗੋਬਿੰਦ ਨਗਰ 'ਚੋਂ ਰੇਹੜੀਆਂ ਹਟਵਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।