27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਡਿਪਟੀ ਕਮਿਸ਼ਨਰ ਵਲੋਂ ਫਗਵਾੜਾ ਵਿਖੇ ਨਾਗਰਿਕ ਸੇਵਾਵਾਂ ਦਾ ਜਾਇਜ਼ਾ ਈਜ਼ੀ ਰਜਿਸਟਰੀ ਦੇ ਕੰਮ ਦੀ ਕੀਤੀ ਸਮੀਖਿਆ

ਅਜੀਤ ਡੈਸਕ 19-07-2025
ਫਗਵਾੜਾ, 18 ਜੁਲਾਈ (ਹਰਜੋਤ ਸਿੰਘ ਚਾਨਾ)- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵਲੋਂ ਅੱਜ ਫਗਵਾੜਾ ਦੇ ਤਹਿਸੀਲ ਦਫ਼ਤਰ ਦਾ ਦੌਰਾ ਕਰ ਕੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸਮੀਖਿਆ ਕੀਤੀ ਗਈ | ਉਨ੍ਹਾਂ ਪੰਜਾਬ ਸਰਕਾਰ ਵਲੋਂ ਹਾਲ ਹੀ ਵਿਚ ਸ਼ੁਰੂ ਕੀਤੀ ਈਜ਼ੀ ਰਜਿਸਟਰੀ ਸੇਵਾ ਤਹਿਤ ਫਗਵਾੜਾ ਵਿਖੇ ਕੀਤੀਆਂ ਜਾ ਰਹੀਆਂ ਰਜਿਸਟਰੀਆਂ ਦੇ ਕੰਮ ਦਾ ਜਾਇਜ਼ਾ ਲਿਆ | ਉਨ੍ਹਾਂ ਦੱਸਿਆ ਕਿ ਈਜ਼ੀ ਰਜਿਸਟਰੀ ਪੂਰੇ ਜ਼ਿਲੇ੍ਹ ਵਿਚ ਸ਼ੁਰੂ ਹੋ ਚੁੱਕੀ ਹੈ, ਜਿਸ ਤਹਿਤ ਲੋਕ ਬਿਨ੍ਹਾਂ ਕਿਸੇ ਖੱਜਲ ਖ਼ੁਆਰੀ 'ਤੇ ਰਜਿਸਟਰੀ ਕਰਵਾ ਸਕਦੇ ਹਨ | ਉਨ੍ਹਾਂ ਤਹਿਸੀਲ ਵਿਖੇ ਕੰਮ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕਰਕੇ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਨਾਗਰਿਕ ਸੇਵਾਵਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ | ਉਨ੍ਹਾਂ ਸੇਵਾ ਕੇਂਦਰਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ ਕਿਹਾ ਕਿ ਲੋਕਾਂ ਨੂੰ ਰੋਜ਼ਮਰ੍ਹਾ ਦੀਆਂ ਸੇਵਾਵਾਂ ਬਿਨ੍ਹਾਂ ਕਿਸੇ ਦੇਰੀ ਦੇ ਪ੍ਰਦਾਨ ਕੀਤੀਆਂ ਜਾਣ | ਇਸ ਤੋਂ ਇਲਾਵਾ 1076 ਹੈਲਪ ਲਾਈਨ ਰਾਹੀਂ ਸੇਵਾਵਾਂ ਘਰ ਬੈਠੇ ਪ੍ਰਦਾਨ ਕੀਤੇ ਜਾਣ ਦੀ ਵਿਵਸਥਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਵਿੱਢਣ ਦੇ ਵੀ ਨਿਰਦੇਸ਼ ਦਿੱਤੇ | ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡੀ.ਸੀ. ਵਲੋਂ ਮਾਨਸੂਨ ਸੀਜ਼ਨ ਦੌਰਾਨ ਮੀਂਹ ਦੇ ਪਾਣੀ ਦੀ ਨਿਕਾਸੀ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਗਏ | ਇਸ ਤੋਂ ਇਲਾਵਾ ਸ਼ਹਿਰ ਵਿਚ ਲਗਾਤਾਰ ਫੌਗਿੰਗ ਕਰਵਾਉਣ ਲਈ ਵੀ ਕਿਹਾ ਗਿਆ | ਇਸ ਮੌਕੇ ਐਸ.ਡੀ.ਐਮ. ਜਸ਼ਨਜੀਤ ਸਿੰਘ, ਤਹਿਸੀਲਦਾਰ ਜਸਵਿੰਦਰ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਟਰਾਂਸਪੋਰਟ ਤੇ ਮਾਲ ਵਿਭਾਗ ਦੀਆਂ 32 ਨਵੀਆਂ ਸੇਵਾਵਾਂ ਸੇਵਾ ਕੇਂਦਰਾਂ ਤੇ ਡੋਰ ਸਟੈੱਪ ਡਲਿਵਰੀ ਰਾਹੀਂ ਸ਼ੁਰੂ ਅਗਲੀ ਖ਼ਬਰ ਸੰਗਰੂਰ ਵਿਚ 25 ਜੁਲਾਈ ਨੂੰ ਹੋਣ ਵਾਲੀ ਜਬਰ ਵਿਰੋਧੀ ਰੈਲੀ 'ਚ ਜ਼ਿਲ੍ਹੇ ਤੋਂ ਵੱਡੀ ਗਿਣਤੀ 'ਚ ਕਿਸਾਨ ਸ਼ਾਮਿਲ ਹੋਣਗੇ-ਭ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।