ਕਪੂਰਥਲਾ, 18 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਕਪੂਰਥਲਾ ਵਿਚ ਮੈਂਬਰ ਇੰਚਾਰਜ ਅਮਰੀਕ ਸਿੰਘ ਚਾਵਲਾ, ਜਗਜੀਤ ਸਿੰਘ ਗਾਬਾ, ਜਗਜੀਤ ਸਿੰਘ ਉਪਲ, ਹਿੰਮਤ ਸਿੰਘ ਤੇ ਪਿ੍ੰਸੀਪਲ ਸੁਮਨਜੀਤ ਕੌਰ ਦੀ ਅਗਵਾਈ 'ਚ ਧਾਰਮਿਕ ਸਮਾਗਮ ਬਹੁਤ ਹੀ ਸ਼ਰਧਾ ਨਾਲ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਗੁਰਮਰਿਆਦਾ ਅਨੁਸਾਰ ਹੋਈ ਜਿਸ ਵਿਚ ਸਕੂਲ ਦੇ ਅਧਿਆਪਕਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ | ਉਪਰੰਤ ਸਕੂਲ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਣ ਕੀਤੇ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਗੁਰੂ ਸਾਹਿਬਾਨ ਦੀ ਜੀਵਨ 'ਤੇ ਚਾਨਣਾ ਪਾਇਆ | ਕਮੇਟੀ ਦੇ ਮੈਂਬਰ ਅਮਰੀਕ ਸਿੰਘ ਚਾਵਲਾ ਨੂੰ ਗੁਰਦੁਆਰਾ ਸਾਹਿਬ ਅਰਬਨ ਅਸਟੇਟ ਦੀ ਪ੍ਰਬੰਧਕ ਕਮੇਟੀ ਵਲੋਂ ਗੁਰਨਾਮ ਸਿੰਘ ਹਾਂਡਾ ਨੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰੀਕ ਸਿੰਘ ਚਾਵਲਾ ਨੂੰ ਸਨਮਾਨਿਤ ਕੀਤਾ | ਸਨਮਾਨ ਪ੍ਰਾਪਤ ਕਰਨ ਉਪਰੰਤ ਅਮਰੀਕ ਸਿੰਘ ਚਾਵਲਾ ਨੇ ਸਮਾਗਮ 'ਚ ਸ਼ਾਮਲ ਹੋਈਆਂ ਵੱਖ-ਵੱਖ ਸ਼ਖ਼ਸੀਅਤਾਂ ਦਾ ਤਹਿਦਿਲੋਂ ਧੰਨਵਾਦ ਕੀਤਾ | ਸਕੂਲ ਦੀ ਪਿ੍ੰਸੀਪਲ ਸੁਮਨਜੀਤ ਕੌਰ ਵਾਲੀਆ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਇਤਿਹਾਸ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ | ਉਪਰੰਤ 11ਵੀਂ ਜਮਾਤ ਦੇ ਵਿਦਿਆਰਥੀਆਂ ਗੁਰਸਿਮਰਨ ਵਲੋਂ ਸਕੂਲ ਦੇ ਅਧਿਆਪਕਾਂ, ਵਿਦਿਆਰਥੀਆਂ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ |