27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਨੌਜਵਾਨ ਦੀ ਮੌਤ

ਅਜੀਤ ਡੈਸਕ 19-07-2025
ਕਪੂਰਥਲਾ, 18 ਜੁਲਾਈ (ਅਮਨਜੋਤ ਸਿੰਘ ਵਾਲੀਆ)- ਜਲੰਧਰ ਰੋਡ 'ਤੇ ਗੁਰੂ ਨਾਨਕ ਸਟੇਡੀਅਮ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਨਾਮ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਪ੍ਰਕਾਸ਼ ਵਾਸੀ ਮਨਸੂਰਵਾਲ ਦੋਨਾ ਜੋ ਕਿ ਕਿਸੇ ਘਰੇਲੂ ਕੰਮ ਲਈ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਕਪੂਰਥਲਾ ਸ਼ਹਿਰ ਵੱਲ ਨੂੰ ਜਾ ਰਿਹਾ ਸੀ, ਜਦੋਂ ਉਹ ਗੁਰੂ ਨਾਨਕ ਸਟੇਡੀਅਮ ਨੇੜੇ ਪਹੁੰਚਿਆ ਤਾਂ ਇਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ | ਡਿਊਟੀ ਡਾਕਟਰ ਡਾ. ਮੋਇਨ ਮੁਹੰਮਦ ਨੇ ਦੱਸਿਆ ਕਿ ਮਿ੍ਤਕ ਨੌਜਵਾਨ ਦੀ ਲਾਸ਼ ਨੂੰ ਮੁਰਦਾ ਘਰ ਵਿਖੇ ਰਖਵਾ ਦਿੱਤਾ ਗਿਆ ਹੈ ਤੇ ਇਸ ਸਬੰਧੀ ਥਾਣਾ ਸਿਟੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਥਾਣਾ ਸਿਟੀ ਦੇ ਐਸ.ਐਚ.ਓ. ਬਿਕਰਮਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਕਾਰ ਨੂੰ ਕਬਜ਼ੇ ਵਿਚ ਲੈ ਕੇ ਕਾਰ ਚਾਲਕ ਨੂੰ ਕਾਬੂ ਕਰ ਲਿਆ ਗਿਆ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਸੀਵਰੇਜ ਦੀ ਹੋ ਰਹੀ ਲੀਕੇਜ ਤੇ ਨੀਵੇਂ ਢੱਕਣ ਬੇਗੋਵਾਲ ਵਾਸੀਆਂ ਲਈ ਬਣੇ ਪ੍ਰੇਸ਼ਾਨੀ ਦਾ ਕਾਰਨ ਅਗਲੀ ਖ਼ਬਰ ਜਲੰਧਰ 'ਚ ਸਭ ਤੋਂ ਪੁਰਾਣਾ ਹੈ ਜਸਵੰਤ ਪੇਟ ਦੇ ਰੋਗਾਂ ਦਾ ਹਸਪਤਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।