28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਜ਼ਿਲ੍ਹਾ ਫੂਡ ਸੇਫ਼ਟੀ ਟੀਮ ਵਲੋਂ ਐਫ.ਬੀ.ਓਜ਼ ਨਾਲ ਮੀਟਿੰਗ

ਅਜੀਤ ਡੈਸਕ 19-07-2025
ਕਪੂਰਥਲਾ, 18 ਜੁਲਾਈ (ਅਮਨਜੋਤ ਸਿੰਘ ਵਾਲੀਆ)- ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟੇ੍ਰਸ਼ਨ ਪੰਜਾਬ ਦਿਲਰਾਜ ਸਿੰਘ ਆਈ.ਏ.ਐਸ. ਦੇ ਦਿਸ਼ਾ ਨਿਰਦੇਸ਼ਾਂ, ਡਿਪਟੀ ਕਮਿਸ਼ਨਰ ਅਮਿਤ ਪੰਚਾਲ ਦੇ ਆਦੇਸ਼ਾਂ ਤੇ ਸਿਵਲ ਸਰਜਨ ਡਾ. ਹਰਪਾਲ ਸਿੰਘ ਦੀ ਯੋਗ ਅਗਵਾਈ ਹੇਠ ਸਹਾਇਕ ਕਮਿਸ਼ਨਰ ਰਾਜਿੰਦਰ ਪਾਲ ਸਿੰਘ ਤੇ ਫੂਡ ਸੇਫ਼ਟੀ ਅਫ਼ਸਰ ਮਹਿਕ ਸੈਣੀ ਦੀ ਟੀਮ ਨੇ ਐਫ.ਬੀ.ਓਜ਼ ਲਈ ਬਰਸਾਤ ਦੇ ਮੌਸਮ ਦੌਰਾਨ ਸੁਰੱਖਿਆ ਉਪਾਵਾਂ ਤੇ ਸਾਵਧਾਨੀਆਂ ਬਾਰੇ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ ਜਿੱਥੇ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਸੱਦਾ ਦਿੱਤਾ ਗਿਆ | ਫੂਡ ਸੇਫ਼ਟੀ ਵਿੰਗ ਵਲੋਂ ਫੂਡ ਬਿਜ਼ਨਸ ਓਪਰੇਟਰਾਂ ਨਾਲ ਮੀਟਿੰਗ ਕੀਤੀ ਗਈ ਤੇ ਸਰਕਾਰ ਵਲੋਂ ਦਿੱਤੀਆਂ ਗਈਆਂ ਹਦਾਇਤ ਬਾਰੇ ਉਨ੍ਹਾਂ ਨੂੰ ਜਾਣੂ ਕਰਵਾਇਆ ਗਿਆ | ਏ.ਸੀ.ਐਫ. ਰਜਿੰਦਰ ਪਾਲ ਸਿੰਘ ਤੇ ਫੂਡ ਸੇਫ਼ਟੀ ਅਫ਼ਸਰ ਮਹਿਕ ਸੈਣੀ ਨੇ ਦੱਸਿਆ ਕਿ ਫੂਡ ਬਿਜ਼ਨਸ ਓਪਰੇਟਰਾਂ ਨਾਲ ਅੱਜ ਮੀਟਿੰਗ ਕੀਤੀ ਗਈ ਤੇ ਉਨ੍ਹਾਂ ਨੂੰ ਬਰਸਾਤਾਂ ਦੇ ਦਿਨਾਂ ਵਿਚ ਸਾਫ਼ ਸਫ਼ਾਈ ਦਾ ਵਿਸ਼ੇਸ਼ ਤੌਰ 'ਤੇ ਧਿਆਨ ਦੇਣ ਦੀ ਹਦਾਇਤ ਕੀਤੀ | ਇਸ ਮੌਕੇ ਫੂਡ ਸੇਫ਼ਟੀ ਵਿੰਗ ਵੱਲੋਂ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਨੂੰ ਸਾਫ਼ ਸੁਥਰੀ ਤੇ ਚੰਗੀ ਕੁਆਲਿਟੀ ਦੀਆਂ ਖਾਣ ਪੀਣ ਵਾਲੀਆਂ ਵਸਤੂਆਂ ਹੀ ਮੁਹੱਈਆ ਕਰਵਾਉਣ | ਉਨ੍ਹਾਂ ਕਿਹਾ ਕਿ ਮਿਲਾਵਟ ਕਰਨ ਵਾਲਿਆਂ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਆਨੰਦ ਕਾਲਜ ਦਾ ਬੀ.ਐੱਸ.ਸੀ. ਫ਼ੈਸ਼ਨ ਡਿਜ਼ਾਈਨ ਦੇ 6ਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਕਾਲਜ ਦੀਆਂ 7 ਵਿਦਿਆਰਥਣਾਂ... ਅਗਲੀ ਖ਼ਬਰ ਕ੍ਰਾਈਸਟ ਜੋਤੀ ਕਾਨਵੈਂਟ ਸਕੂਲ 'ਚ ਨਸ਼ਾ ਵਿਰੋਧੀ ਤੇ ਟਰੈਫ਼ਿਕ ਨਿਯਮਾਂ ਸੰਬੰਧੀ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।