28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਆਨੰਦ ਕਾਲਜ ਦਾ ਬੀ.ਐੱਸ.ਸੀ. ਫ਼ੈਸ਼ਨ ਡਿਜ਼ਾਈਨ ਦੇ 6ਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਕਾਲਜ ਦੀਆਂ 7 ਵਿਦਿਆਰਥਣਾਂ ਨੇ ਪ੍ਰੀਖਿਆ 'ਚ ਵੱਖ-ਵੱਖ ਸਥਾਨ ਹਾਸਲ ਕੀਤੇ

ਅਜੀਤ ਡੈਸਕ 19-07-2025
ਕਪੂਰਥਲਾ, 18 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਦਾ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਲੋਂ ਐਲਾਨਿਆ ਬੀ.ਐਸ.ਸੀ. ਫ਼ੈਸ਼ਨ ਡਿਜ਼ਾਈਨ ਦੇ 6ਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਦੱਸਿਆ ਕਿ ਫ਼ੈਸ਼ਨ ਡਿਜ਼ਾਈਨ ਵਿਭਾਗ ਦੀ ਵਿਦਿਆਰਥਣ ਮਨਜੀਤ ਕੌਰ, ਰਮਨੀਤ ਕੌਰ ਤੇ ਪ੍ਰਨੀਤ ਕੌਰ ਨੇ ਪਹਿਲਾ, ਲਕਸ਼ਮੀ ਤੇ ਸਿਮਰਨਜੀਤ ਕੌਰ ਨੇ ਦੂਜਾ ਤੇ ਰਮਨਦੀਪ ਤੇ ਸਿਮਰਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਕਾਲਜ ਦੀ ਪ੍ਰਬੰਧਕ ਕਮੇਟੀ ਦੀ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ, ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ ਤੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਬੀ.ਐੱਸ.ਸੀ. ਫ਼ੈਸ਼ਨ ਡਿਜ਼ਾਈਨ ਦੇ ਛੇਵੇਂ ਸਮੈਸਟਰ ਦੇ ਸ਼ਾਨਦਾਰ ਨਤੀਜੇ ਲਈ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਤੇ ਭਵਿੱਖ 'ਚ ਉਨ੍ਹਾਂ ਨੂੰ ਹੋਰ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਸਕੂਲ ਦੇ ਵਿਦਿਆਰਥੀ ਕੇਵਲ ਪੜ੍ਹਾਈ ਹੀ ਨਹੀਂ ਸਗੋਂ ਵੱਖ-ਵੱਖ ਗਤੀਵਿਧੀਆਂ 'ਚ ਵੀ ਅੱਵਲ ਆ ਰਹੇ ਹਨ | ਉਨ੍ਹਾਂ ਕਿਹਾ ਕਿ ਕਾਲਜ ਦੀ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥੀਆਂ ਨੂੰ ਉੱਚ ਪਾਏ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਦੇ ਨਾਲ ਨਾਲ ਉਨ੍ਹਾਂ ਨੂੰ ਅਨੁਭਵੀ ਅਧਿਆਪਕ ਸਿੱਖਿਆ ਪ੍ਰਦਾਨ ਕਰ ਰਹੇ ਹਨ |
ਪਿਛਲੀ ਖ਼ਬਰ ਜ਼ੀਰੋ ਬਰਨਿੰਗ ਪਿੰਡਾਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਵਿੱਤੀ ਸਹਾਇਤਾ-ਸਾਕਸ਼ੀ ਸਾਹਨੀ <br/> ਪਰਾਲੀ ਨੂੰ ਅੱਗ ਨਾ... ਅਗਲੀ ਖ਼ਬਰ ਜ਼ਿਲ੍ਹਾ ਫੂਡ ਸੇਫ਼ਟੀ ਟੀਮ ਵਲੋਂ ਐਫ.ਬੀ.ਓਜ਼ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।