15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਬੱਸ ਅੱਡਾ ਢਿਲਵਾਂ ਵਿਖੇ ਜਲੰਧਰ ਦੀ ਤਰਫ਼ ਜਾਣ ਲਈ ਪੱਕਾ ਬੱਸ ਅੱਡਾ ਬਣਾਉਣ ਦੀ ਮੰਗ

ਅਜੀਤ ਡੈਸਕ 20-07-2025
ਢਿਲਵਾਂ, 19 ਜੁਲਾਈ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)- ਜੀ.ਟੀ. ਰੋਡ ਬੱਸ ਅੱਡਾ ਢਿਲਵਾਂ ਵਿਖੇ ਜਲੰਧਰ ਦੀ ਤਰਫ਼ ਜਾਣ ਵਾਲੇ ਮੁਸਾਫ਼ਰਾਂ ਨੂੰ ਪੈ ਰਹੀ ਤੇਜ਼ ਗਰਮੀ ਜਾਂ ਇਨ੍ਹਾਂ ਦਿਨਾਂ ਵਿਚ ਪੈ ਰਹੀ ਬਾਰਿਸ਼ 'ਚ ਸੜਕ ਕਿਨਾਰੇ ਖੜ੍ਹੇ ਹੋ ਕੇ ਬੱਸ ਦੀ ਉਡੀਕ ਕਰਨੀ ਪੈ ਰਹੀ ਹੈ | ਦੱਸਣਯੋਗ ਹੈ ਕਿ ਅੰਮਿ੍ਤਸਰ ਤੱਕ ਚਾਰ ਮਾਰਗੀ ਸੜਕ ਦਾ ਨਿਰਮਾਣ ਕਰਨ ਵਾਲੀ ਕੰਪਨੀ ਵਲੋਂ ਉਸ ਸਮੇਂ ਜੀ.ਟੀ. ਰੋਡ ਬੱਸ ਅੱਡਾ ਢਿਲਵਾਂ ਵਿਖੇ ਅੰਮਿ੍ਤਸਰ ਦੀ ਤਰਫ਼ ਜਾਣ ਵਾਲੇ ਮੁਸਾਫ਼ਰਾਂ ਲਈ ਪੱਕੇ ਬੱਸ ਸਟੈਂਡ ਦਾ ਨਿਰਮਾਣ ਕਰਵਾਇਆ ਸੀ ਪਰ ਉਕਤ ਕੰਪਨੀ ਵਲੋਂ ਜਲੰਧਰ ਨੂੰ ਜਾਣ ਵਾਲੇ ਮੁਸਾਫ਼ਰਾਂ ਲਈ ਕੋਈ ਵੀ ਬੱਸ ਸਟੈਂਡ ਨਹੀਂ ਬਣਾਇਆ ਗਿਆ ਤੇ ਮਜ਼ਬੂਰਨ ਮੁਸਾਫ਼ਰਾਂ ਨੂੰ ਸੜਕ ਕਿਨਾਰੇ ਖੜ੍ਹੇ ਹੋ ਕੇ ਬੱਸ ਦਾ ਇੰਤਜ਼ਾਰ ਕਰਨਾ ਪੈ ਰਿਹਾ ਹੈ | ਜ਼ਿਕਰਯੋਗ ਹੈ ਕਿ ਨੈਸ਼ਨਲ ਹਾਈਵੇ ਅਥਾਰਿਟੀ ਦੇ ਅੰਮਿ੍ਤਸਰ ਦਫ਼ਤਰ ਅਧੀਨ ਟੋਲ ਪਲਾਜ਼ਾ ਢਿਲਵਾਂ ਸਮੇਤ ਉਕਤ ਬੱਸ ਅੱਡਾ ਵੀ ਆਉਂਦਾ ਹੈ ਪਰ ਪਿਛਲੇ ਕਰੀਬ 15 ਸਾਲਾਂ ਤੋਂ ਇੱਥੇ ਬੱਸ ਅੱਡੇ ਦਾ ਨਿਰਮਾਣ ਨਾ ਹੋਣ ਕਰ ਕੇ ਮਜ਼ਬੂਰਨ ਮੁਸਾਫ਼ਰਾਂ ਨੂੰ ਸੜਕ ਕਿਨਾਰੇ ਖੜੇ ਹੋ ਕੇ ਬੱਸ ਦਾ ਇੰਤਜ਼ਾਰ ਕਰਨਾ ਪੈਂਦਾ ਹੈ | ਇਸ ਸੰਬੰਧੀ ਰੋਜ਼ਾਨਾ ਆਉਣ ਜਾਣ ਵਾਲੇ ਮੁਸਾਫ਼ਰਾਂ ਦੀ ਨੈਸ਼ਨਲ ਹਾਈਵੇ ਅਥਾਰਿਟੀ ਪਾਸੋਂ ਪੁਰਜ਼ੋਰ ਮੰਗ ਹੈ ਕਿ ਜੀ.ਟੀ. ਰੋਡ ਬੱਸ ਅੱਡਾ ਢਿਲਵਾਂ ਵਿਖੇ ਜਲੰਧਰ ਦੀ ਤਰਫ਼ ਜਾਣ ਵਾਲੇ ਮੁਸਾਫ਼ਰਾਂ ਲਈ ਪੱਕੇ ਬੱਸ ਸਟੈਂਡ ਦਾ ਨਿਰਮਾਣ ਪਹਿਲ ਦੇ ਆਧਾਰ 'ਤੇ ਕਰਵਾਇਆ ਜਾਵੇ |
ਪਿਛਲੀ ਖ਼ਬਰ ਸਿਵਲ ਹਸਪਤਾਲ 'ਚ 2 ਧਿਰਾਂ ਵਿਚਾਲੇ ਖ਼ੂਨੀ ਟਕਰਾਅ, ਸ਼ਰੇਆਮ ਚੱਲੇ ਤੇਜ਼ਧਾਰ ਹਥਿਆਰ ਅਗਲੀ ਖ਼ਬਰ ਐੱਸ.ਐੱਮ.ਓ. ਵਲੋਂ ਸਿਹਤ ਵਿਭਾਗ ਦੀਆ ਟੀਮਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।