15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਸਿਵਲ ਹਸਪਤਾਲ 'ਚ 2 ਧਿਰਾਂ ਵਿਚਾਲੇ ਖ਼ੂਨੀ ਟਕਰਾਅ, ਸ਼ਰੇਆਮ ਚੱਲੇ ਤੇਜ਼ਧਾਰ ਹਥਿਆਰ

ਅਜੀਤ ਡੈਸਕ 20-07-2025

ਸੁਲਤਾਨਪੁਰ ਲੋਧੀ, 19 ਜੁਲਾਈ (ਨਰੇਸ਼ ਹੈਪੀ)- ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਵਿਚ ਬੀਤੀ ਰਾਤ ਉਸ ਵੇਲੇ ਹੜਕੰਪ ਮੱਚ ਗਿਆ ਜਦੋਂ ਦੋ ਧਿਰਾਂ ਵਿਚਾਲੇ ਹੋਈ ਝੜਪ ਨੇ ਹਿੰਸਕ ਰੂਪ ਅਖ਼ਤਿਆਰ ਕਰ ਲਿਆ ਅਤੇ ਸਿਵਲ ਹਸਪਤਾਲ ਦਾ ਐਮਰਜੈਂਸੀ ਵਾਰਡ ਜੰਗ ਦਾ ਮੈਦਾਨ ਬਣ ਗਿਆ | ਹਰ ਪਾਸੇ ਖ਼ੂਨ ਹੀ ਖ਼ੂਨ ਡੁੱਲਿ੍ਹਆ ਦਿਖਾਈ ਦਿੱਤਾ ਅਤੇ ਘਟਨਾ ਦੀ ਫੁਟੇਜ ਵੀ ਸਾਹਮਣੇ ਆਈ ਹੈ | ਦੂਜੇ ਪਾਸੇ ਮੌਕੇ 'ਤੇ ਪਹੁੰਚ ਕੇ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਟੀਮ ਨੇ ਜਾਂਚ ਆਰੰਭ ਦਿੱਤੀ ਹੈ | ਇਸ ਘਟਨਾ ਦੇ ਦੌਰਾਨ ਚਾਰ ਨੌਜਵਾਨਾਂ ਦੇ ਜ਼ਖਮੀ ਹੋਣ ਦੀ ਜਾਣਕਾਰੀ ਮਿਲੀ ਹੈ ਜਦਕਿ ਇਸ ਘਟਨਾ ਦੇ ਦੌਰਾਨ ਸਿਹਤ ਅਮਲੇ ਵਿਚ ਤਾਇਨਾਤ ਸਟਾਫ਼ ਅਤੇ ਹਸਪਤਾਲ 'ਚ ਦਾਖਲ ਮਰੀਜ਼ਾਂ ਅੰਦਰ ਸਹਿਮ ਦਾ ਮਾਹੌਲ ਸੀ | ਸਿਵਲ ਹਸਪਤਾਲ ਵਿਚ ਇਲਾਜ ਕਰਵਾਉਣ ਆਏ ਨੌਜਵਾਨ ਹਰਵਿੰਦਰ ਸਿੰਘ ਵਾਸੀ ਜੱਬੋਵਾਲ ਤੇ ਉਸ ਦੇ ਸਾਥੀਆਂ 'ਤੇ ਦੂਜੀ ਧਿਰ ਵੱਲੋਂ ਆਏ ਕੁਝ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ | ਜਾਣਕਾਰੀ ਅਨੁਸਾਰ ਉਕਤ ਨੌਜਵਾਨਾਂ ਵੱਲੋਂ ਇਸ ਤੋਂ ਪਹਿਲਾਂ ਇੱਕ ਦੁਕਾਨ 'ਤੇ ਬੈਠਿਆਂ ਉਨ੍ਹਾਂ ਉੱਪਰ ਹਮਲਾ ਕੀਤਾ ਗਿਆ ਸੀ | ਜ਼ਖਮੀ ਵਰੁਣ ਖੱਤਰੀ ਨੇ ਦੱਸਿਆ ਕਿ ਅਸੀਂ ਕੁਝ ਦੋਸਤ ਲੋਹੀਆਂ ਰੋਡ ਦੇ ਉੱਤੇ ਸਥਿਤ ਇਕ ਦੁਕਾਨ 'ਤੇ ਮੌਜੂਦ ਸੀ ਤਾਂ ਕੁਝ ਨੌਜਵਾਨਾਂ ਵੱਲੋਂ ਸਾਡੇ ਉੱਤੇ ਹਮਲਾ ਕਰ ਦਿੱਤਾ ਗਿਆ ਜਿਸ ਵਿਚ ਹਰਵਿੰਦਰ ਸਿੰਘ ਜ਼ਖਮੀ ਹੋ ਗਿਆ ਜਿਸ ਨੂੰ ਅਸੀਂ ਇਲਾਜ ਲਈ ਸਿਵਲ ਹਸਪਤਾਲ ਲੈ ਕੇ ਆਏ | ਉਨ੍ਹਾਂ ਦੱਸਿਆ ਕਿ ਡਾਕਟਰਾਂ ਵੱਲੋਂ ਅਜੇ ਇਲਾਜ ਚੱਲ ਹੀ ਰਿਹਾ ਸੀ ਕਿ ਇੰਨੇ ਨੂੰ ਉਕਤ ਨੌਜਵਾਨਾਂ ਨੇ ਮੁੜ ਤੋਂ ਤੇਜ਼ਧਾਰ ਹਥਿਆਰਾਂ ਦੇ ਨਾਲ ਸਾਡੇ 'ਤੇ ਹਮਲਾ ਕਰ ਦਿੱਤਾ ਜਿਸ ਦੌਰਾਨ ਅਸੀਂ ਤਿੰਨ ਸਾਥੀ ਜ਼ਖਮੀ ਹੋ ਗਏ | ਵਰੁਣ ਖੱਤਰੀ ਨੇ ਦੋਸ਼ ਲਗਾਇਆ ਕਿ ਹਮਲਾਵਰਾਂ ਨੇ ਉਸਦੇ ਨਗਦੀ ਤੇ ਸੋਨੇ ਦੀ ਚੈਨ ਵੀ ਖੋ ਲਏ ਸਨ | ਉੱਧਰ ਦੂਜੀ ਧਿਰ ਵਲੋਂ ਜ਼ਖਮੀ ਨੌਜਵਾਨ ਅਰਸ਼ਦੀਪ ਸਿੰਘ ਨੇ ਦੱਸਿਆ ਨੇ ਦੋਸ਼ਾਂ ਦਾ ਖੰਡਨ ਕਰਦਿਆਂ ਦੱਸਿਆ ਕਿ ਇੱਥੇ ਪਹਿਲਾਂ ਅਸੀਂ ਇਲਾਜ ਕਰਾਉਣ ਲਈ ਆਏ ਸੀ ਤੇ ਇਨ੍ਹਾਂ ਨੌਜਵਾਨਾਂ ਨੇ ਸਾਡੇ ਉੱਤੇ ਹਮਲਾ ਕੀਤਾ ਹੈ ਅਤੇ ਮੈਨੂੰ ਗੰਭੀਰ ਰੂਪ 'ਚ ਜ਼ਖਮੀ ਕੀਤਾ | ਮੈਂ ਨਿਹੱਥਾ ਐਮਰਜੈਂਸੀ ਵਾਰਡ ਦੇ ਬਾਹਰ ਮੌਜੂਦ ਸੀ ਤੇ 7-8 ਨੌਜਵਾਨ ਉਸ ਨੂੰ ਹੱਥੀ ਪੈ ਗਏ ਅਤੇ ਉਨ੍ਹਾਂ ਮੇਰੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਜਦਕਿ ਪਹਿਲਾਂ ਉਕਤ ਦੁਕਾਨ 'ਤੇ ਹੋਈ ਘਟਨਾ ਦੇ ਨਾਲ ਉਸਦਾ ਕੋਈ ਲੈਣ ਦੇਣ ਨਹੀਂ ਸੀ | ਇਸ ਬਾਬਤ ਗੱਲਬਾਤ ਕਰਦੇ ਹੋਏ ਡਿਊਟੀ 'ਤੇ ਤਾਇਨਾਤ ਡਾ. ਨਵਨੀਤ ਸਿੰਘ ਨੇ ਦੱਸਿਆ ਕਿ ਇਸ ਘਟਨਾਕ੍ਰਮ ਦੌਰਾਨ 4 ਚਾਰ ਲੋਕ ਜ਼ਖਮੀ ਹੋਏ ਹਨ ਜਿਨ੍ਹਾਂ ਵਿਚੋਂ ਦੋ ਨੂੰ ਰੈਫ਼ਰ ਕਰ ਦਿੱਤਾ ਗਿਆ ਹੈ ਜਦਕਿ 2 ਇੱਥੇ ਹੀ ਜੇਰੇ ਇਲਾਜ ਹਨ | ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਹੈ | ਡੀ.ਐਸ.ਪੀ. ਹਰਗੁਰਦੇਵ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਦੋਸ਼ੀਆਂ ਦੇ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਤੇ ਇਸ ਮਾਮਲੇ 'ਚ ਦੋ ਲੋਕਾਂ ਨੂੰ ਹਿਰਾਸਤ ਵਿਚ ਵੀ ਲਿਆ ਗਿਆ ਹੈ |a

ਪਿਛਲੀ ਖ਼ਬਰ ਖੂਹ 'ਚੋਂ ਨੌਜਵਾਨ ਦੀ ਮਿਲੀ ਲਾਸ਼, ਪਿਉ-ਪੁੱਤਰ ਖ਼ਿਲਾਫ਼ ਕਤਲ ਦਾ ਕੇਸ ਦਰਜ ਅਗਲੀ ਖ਼ਬਰ ਬੱਸ ਅੱਡਾ ਢਿਲਵਾਂ ਵਿਖੇ ਜਲੰਧਰ ਦੀ ਤਰਫ਼ ਜਾਣ ਲਈ ਪੱਕਾ ਬੱਸ ਅੱਡਾ ਬਣਾਉਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।