15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਫਗਵਾੜਾ ਹਲਕੇ ਦੇ ਪੇਂਡੂ ਖੇਤਰਾਂ 'ਚ ਵਿਕਾਸ ਦੇ ਕੰਮ ਜੰਗੀ ਪੱਧਰ 'ਤੇ ਜਾਰੀ- ਮਾਨ

ਅਜੀਤ ਡੈਸਕ 20-07-2025
ਫਗਵਾੜਾ, 19 ਜੁਲਾਈ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਹਲਕੇ ਦੇ ਪਿੰਡਾਂ 'ਚ ਸੜਕਾਂ ਦਾ ਜਾਲ ਵਿਛਾਉਣ ਦੀ ਭਗਵੰਤ ਮਾਨ ਸਰਕਾਰ ਕੋਈ ਕਸਰ ਨਹੀਂ ਛੱਡ ਰਹੀ ਤੇ ਹਰ ਪਿੰਡਾਂ ਨੂੰ ਸ਼ਹਿਰ ਵਾਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਨੇ ਪਿੰਡ ਸਪਰੋੜ ਤੋਂ ਨੰਗਲ ਮੱਝਾਂ ਤੱਕ 2.80 ਕਿੱਲੋਮੀਟਰ ਲੰਬੀ ਲਿੰਕ ਰੋਡ ਦੀ ਉਸਾਰੀ ਦੀ ਸ਼ੁਰੂਆਤ ਕਰਨ ਮੌਕੇ ਕੀਤਾ | ਜੋਗਿੰਦਰ ਸਿੰਘ ਮਾਨ ਨੇ ਆਖਿਆ ਕਿ ਫਗਵਾੜਾ ਹਲਕੇ ਦੇ ਪੇਂਡੂ ਖੇਤਰਾਂ 'ਚ ਵਿਕਾਸ ਦੇ ਕੰਮ ਜੰਗੀ ਪੱਧਰ 'ਤੇ ਜਾਰੀ ਹਨ | ਇਸ ਦੌਰਾਨ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਹਰਜੀ ਮਾਨ ਨੇ ਦੱਸਿਆ ਕਿ ਸੜਕ ਦੀ ਉਸਾਰੀ 'ਤੇ 29.65 ਲੱਖ ਰੁਪਏ ਖ਼ਰਚ ਕੀਤੇ ਜਾ ਰਹੇ ਹਨ | ਸੜਕ ਦੀ ਉਸਾਰੀ ਦਾ ਕੰਮ ਤੈਅ ਸਮੇਂ 'ਚ ਪੂਰਾ ਕਰਵਾਇਆ ਜਾਵੇਗਾ | ਆਪ ਆਗੂਆਂ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਅਧੂਰੇ ਪਏ ਵਿਕਾਸ ਦੇ ਕੰਮ ਸਮਾਂ ਰਹਿੰਦੇ ਵਾਰੀ-ਵਾਰੀ ਪੂਰੇ ਕਰਵਾਏ ਜਾਣਗੇ | ਵਿਕਾਸ ਕਾਰਜਾਂ 'ਚ ਗਰਾਂਟਾਂ ਦੀ ਕਮੀ ਬਿਲਕੁਲ ਨਹੀਂ ਹੋਵੇਗੀ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਪਹਿਲ ਦਿੱਤੀ ਜਾ ਰਹੀ ਹੈ | ਇਸ ਦੌਰਾਨ ਸਰਪੰਚ ਸਰਜੀਵਨ ਕੌਰ ਸਪਰੋੜ ਤੇ ਸਰਪੰਚ ਰਣਜੀਤ ਕਲੇਰ ਨੰਗਲ ਮੱਝਾਂ ਨੇ ਦੱਸਿਆ ਕਿ ਸੜਕ ਦੀ ਹਾਲਤ ਕਾਫ਼ੀ ਸਮੇਂ ਤੋਂ ਬਹੁਤ ਤਰਸਯੋਗ ਸੀ ਤੇ ਨੇੜਲੇ ਪਿੰਡਾਂ ਦੇ ਵਸਨੀਕਾਂ ਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਬਰਸਾਤ ਦੇ ਮੌਸਮ 'ਚ ਤਾਂ ਹਰ ਸਮੇਂ ਹਾਦਸੇ ਦਾ ਖ਼ਤਰਾ ਰਹਿੰਦਾ ਸੀ | ਇਸ ਮੌਕੇ ਗੁਰਦੀਪ ਸਿੰਘ ਦੀਪਾ, ਦਵਿੰਦਰ ਸਿੰਘ ਪੰਚ, ਸੁਰਿੰਦਰ ਸਿੰਘ, ਬਲਾਕ ਪ੍ਰਧਾਨ ਫੌਜੀ ਸ਼ੇਰਗਿੱਲ, ਰਣਜੋਧ ਸਿੰਘ ਪੰਚ, ਗੁਰਦੀਪ ਕੌਰ ਪੰਚ, ਜਸਵੰਤ ਕੌਰ ਪੰਚ, ਬਿੱਲੂ ਪੰਚ, ਧਰਮਾ ਪੰਚ, ਜਰਨੈਲ ਸਿੰਘ, ਸੰਤੋਖ ਸਿੰਘ, ਦਲਜੀਤ ਸਿੰਘ, ਸੁਖਵਿੰਦਰ ਸਿੰਘ, ਬਲਵੀਰ ਸਿੰਘ, ਕੁਲਵੰਤ ਸਿੰਘ, ਮਨਜਿੰਦਰ ਸਿੰਘ, ਸ਼ੀਲੂ ਮਲਹੋਤਰਾ, ਕਰਨੈਲ ਸਿੰਘ, ਗੁਰਕਮਲ ਸਿੰਘ, ਹਰਮਨਪ੍ਰੀਤ ਸਿੰਘ, ਜੱਸਾ ਸ਼ੇਰਗਿੱਲ, ਹਰਿੰਦਰ ਸ਼ੇਰਗਿੱਲ, ਸੁਰਿੰਦਰ ਸਿੰਘ ਬਿੱਟੂ, ਬੂਟਾ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਹਿਰ ਵਿਚ ਵਿਕਾਸ ਕਾਰਜਾਂ ਅਤੇ ਸਫ਼ਾਈ ਪ੍ਰਬੰਧਾਂ ਦੇ ਕੰਮਾਂ ਲਈ ਐਫ ਐਂਡ ਸੀਸੀ ਵਲੋਂ ਕਰੋੜਾਂ ਦੇ ਕੰਮਾਂ ਨੂੰ ਹਰੀ ਝੰਡ... ਅਗਲੀ ਖ਼ਬਰ ਸੜਕ ਹਾਦਸੇ 'ਚ ਮਾਰੇ ਗਏ ਨੌਜਵਾਨ ਦੇ ਮਾਮਲੇ 'ਚ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਕੀਤੀ ਪਰਿਵਾਰਕ ਮੈਂਬਰਾਂ ਵਲੋਂ ਧਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।