ਢਿਲਵਾਂ, 19 ਜੁਲਾਈ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)- ਮੇਲਾ ਪ੍ਰਬੰਧਕ ਕਮੇਟੀ ਧਾਲੀਵਾਲ ਬੇਟ ਵਲੋਂ ਸਮੂਹ ਪਿੰਡ ਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਪੀਰ ਬਾਬਾ ਖਿਆਲੀ ਸ਼ਾਹ ਦਾ 11ਵਾਂ ਸਾਲਾਨਾ ਮੇਲਾ ਸ਼ਰਧਾਪੂਰਵਕ ਮਨਾਇਆ ਗਿਆ | ਪਹਿਲੇ ਦਿਨ ਚਿਰਾਗ ਦੀ ਰਸਮ ਸ਼ਾਮ ਨੂੰ ਅਦਾ ਕੀਤੀ ਗਈ | ਮਹਿੰਦੀ ਦੀ ਰਸਮ ਸ਼ਾਮ 6 ਵਜੇ ਅਦਾ ਕੀਤੀ ਗਈ | ਅਗਲੇ ਦਿਨ ਸਵੇਰੇ 10 ਵਜੇ ਬਾਬਾ ਜੀ ਦੇ ਦਰਬਾਰ 'ਤੇ ਝੰਡੇ ਦੀ ਰਸਮ ਮੁੱਖ ਸੇਵਾਦਾਰ ਸੋਨੂੰ ਸਾਈਾ ਤੇ ਸਮੂਹ ਕਮੇਟੀ ਮੈਂਬਰਾਂ ਵੱਲੋਂ ਅਦਾ ਕੀਤੀ ਗਈ | ਉਪਰੰਤ ਪ੍ਰਸਿੱਧ ਕੱਵਾਲ ਨੇ ਕੱਵਾਲੀਆਂ ਗਾ ਕੇ ਸੰਗਤਾਂ ਨੂੰ ਬੈਠਣ ਲਈ ਮਜਬੂਰ ਕਰ ਦਿੱਤਾ | ਮੇਲਾ ਪ੍ਰਬੰਧਕ ਕਮੇਟੀ ਵੱਲੋਂ ਮੇਲੇ ਵਿਚ ਯੋਗਦਾਨ ਦੇਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਕਬੱਡੀ ਟੂਰਨਾਮੈਂਟ ਦਾ ਉਦਘਾਟਨ ਸੋਨੂੰ ਸਾਈਾ ਤੇ ਮੇਲਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਕਬੱਡੀ 'ਚ ਜੇਤੂ ਰਹਿਣ ਵਾਲੀਆਂ ਟੀਮਾਂ ਨੂੰ ਸਨਮਾਨ ਚਿੰਨ੍ਹ ਦਿੱਤੇ ਗਏ | ਇਸ ਮੌਕੇ ਦਿਆਲ ਸਿੰਘ, ਗੁਰਪਿੰਦਰ ਸਿੰਘ, ਗੁਰਵਿੰਦਰ ਸਿੰਘ, ਮੇਜਰ ਸਿੰਘ, ਹਰਪਾਲ ਸਿੰਘ, ਅਮਿਤ ਕੁਮਾਰ ਆਦਿ ਮੌਜੂਦ ਸਨ |