17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਸ੍ਰੀ ਦਰਬਾਰ ਸਾਹਿਬ ਨੂੰ ਧਮਕੀਆਂ ਦੇਣ ਵਾਲੇ ਨੂੰ ਜਲਦੀ ਗਿ੍ਫ਼ਤਾਰ ਕੀਤਾ ਜਾਵੇ- ਖ਼ਾਲਸਾ, ਥਿੰਦ, ਠੱਠਾ

ਅਜੀਤ ਡੈਸਕ 20-07-2025
ਹੁਸੈਨਪੁਰ, 19 ਜੁਲਾਈ (ਤਰਲੋਚਨ ਸਿੰਘ ਸੋਢੀ)- ਪੰਜਾਬ ਵਿਚ ਅਮਨ ਕਾਨੂੰਨ ਦੀ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ | ਦਿਨ ਦਿਹਾੜੇ ਲੁੱਟਾਂ ਖੋਹਾਂ ਚੋਰੀ ਦੀਆਂ ਘਟਨਾਵਾਂ ਤੋਂ ਇਲਾਵਾ ਗੈਂਗਸਟਰਾਂ ਰਾਹੀ ਕਤਲ ਕਰਨ ਦੇ ਮਾਮਲਿਆਂ ਨੇ ਪੰਜਾਬ ਸਰਕਾਰ ਨੂੰ ਕਟਹਿਰੇ ਵਿਚ ਜਿੱਥੇ ਲਿਆ ਖੜਾ ਕੀਤਾ ਹੈ ਉੱਥੇ ਤਿੰਨ ਚਾਰ ਦਿਨਾਂ ਤੋਂ ਲਗਾਤਾਰ ਈਮੇਲ ਰਾਹੀਂ ਵਿਸ਼ਵ ਪ੍ਰਸਿੱਧ ਧਾਰਮਿਕ ਅਸਥਾਨ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਨੂੰ ਬੰਬ ਨਾਲ ਉਡਾ ਦੇਣ ਦੀ ਧਮਕੀ ਨਾਲ ਦੇਸ਼ ਵਿਦੇਸ਼ 'ਚ ਬੈਠੀ ਵੱਡੀ ਗਿਣਤੀ ਸਿੱਖ ਸੰਗਤ ਵਿਚ ਬੇਚੈਨੀ ਪਾਈ ਜਾ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਖ਼ਾਲਸਾ ਮਾਰਬਲ ਹਾਊਸ ਆਰ. ਸੀ. ਐਫ. ਦੇ ਐਮ.ਡੀ. ਸੁਖਬੀਰ ਸਿੰਘ ਖ਼ਾਲਸਾ, ਸਾਬਕਾ ਸਰਪੰਚ ਕੁਲਦੀਪ ਸਿੰਘ ਥਿੰਦ ਦੁਰਗਾਪੁਰ ਤੇ ਬਾਬਾ ਬੀਰ ਸਿੰਘ ਐਂਟਰਪ੍ਰਾਈਜ ਆਰ.ਸੀ.ਐਫ. ਦੇ ਐਮ.ਡੀ. ਗੁਰਦਿਆਲ ਸਿੰਘ ਠੱਠਾ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਸਰਕਾਰ ਦੀ ਇਸ ਢਿੱਲ ਨੇ ਵਿਸ਼ਵ ਵਿਚ ਵਸਦੇ ਧਰਮੀ ਸਿੱਖਾਂ ਦੇ ਮਨਾਂ ਨੂੰ ਗਹਿਰੀ ਠੇਸ ਪਹੁੰਚਾਈ ਹੈ | ਸ੍ਰੀ ਦਰਬਾਰ ਸਾਹਿਬ ਸਿਰਫ਼ ਸਿੱਖ ਧਰਮ 'ਚ ਨਹੀਂ ਬਲਕਿ ਹਰੇਕ ਧਰਮ ਦੀ ਆਸਥਾ ਦਾ ਇਕ ਅਜਿਹਾ ਕੇਂਦਰ ਹੈ ਜਿੱਥੇ ਸਾਰੇ ਲੋਕ ਸੀਸ ਨਿਵਾ ਕੇ ਗੁਰੂ ਸਾਹਿਬ ਤੋਂ ਖ਼ੁਸ਼ੀਆਂ ਪ੍ਰਾਪਤ ਕਰਦੇ ਹਨ | ਉਨ੍ਹਾਂ ਕਿਹਾ ਕਿ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਧਰਮ ਦੀਆਂ ਭਾਵਨਾ ਨਾਲ ਕੋਈ ਮਤਲਬ ਨਹੀਂ ਹੁੰਦਾ ਤੇ ਇਸ ਤਰ੍ਹਾਂ ਦੇ ਧਰਮ ਵਿਰੋਧੀ ਸੰਦੇਸ਼ਾਂ ਨਾਲ ਨਫ਼ਰਤ ਦੇ ਬੀਜ ਬੀਜਣਾ ਚਾਹੁੰਦੇ ਹਨ ਜਿਸ ਨੂੰ ਕਿਸੇ ਵੀ ਕੀਮਤ 'ਤੇ ਸਵੀਕਾਰ ਨਹੀਂ ਕੀਤਾ ਜਾ ਸਕਦਾ | ਸਿੱਖ ਆਗੂਆਂ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਨੂੰ ਨਿਸ਼ਾਨਾ ਬਣਾਉਣ ਦੀਆਂ ਧਮਕੀਆਂ ਭਰੀਆਂ ਇਹ ਮੇਲਾਂ ਐਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਮਿਲ ਰਹੀਆਂ ਹਨ, ਜਿਨ੍ਹਾਂ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਤੇ ਡੀ. ਜੀ. ਪੀ. ਪੰਜਾਬ ਕ੍ਰਾਈਮ ਬਰਾਂਚ ਨੂੰ ਦੱਸਿਆ ਗਿਆ ਹੈ ਪਰ ਸਰਕਾਰ ਨੇ ਇਨ੍ਹਾਂ ਈ-ਮੇਲਾਂ ਦੇ ਜ਼ਿੰਮੇਵਾਰ ਸਮਾਜ ਵਿਰੋਧੀ ਅਨਸਰਾਂ ਤੇ ਕਾਨੂੰਨੀ ਕਾਰਵਾਈ ਹਾਲੇ ਤੱਕ ਕਿਉਂ ਨਹੀਂ ਕੀਤੀ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਈ-ਮੇਲਾਂ ਭੇਜਣ ਵਾਲਿਆਂ ਨੂੰ ਜਲਦੀ ਤੋਂ ਜਲਦੀ ਕਾਬੂ ਕੀਤਾ ਜਾਵੇ |
ਪਿਛਲੀ ਖ਼ਬਰ ਮਹਿਲਾ ਕੋਲੋਂ ਕਾਰ ਖੋਹ ਕੇ ਫ਼ਰਾਰ ਹੋਏ 2 ਲੁਟੇਰੇ ਪੁਲਿਸ ਨੇ ਕੀਤੇ ਕਾਬੂ ਅਗਲੀ ਖ਼ਬਰ ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀ ਗਦਰੀ ਬਾਬਾ ਲਾਇਬ੍ਰੇਰੀ ਪਹੁੰਚੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।