ਬੇਗੋਵਾਲ, 19 ਜੁਲਾਈ (ਸੁਖਜਿੰਦਰ ਸਿੰਘ)- ਬੇਗੋਵਾਲ ਤੋਂ ਇੱਕ ਔਰਤ ਤੋਂ ਕਾਰ ਖੋਹ ਕੇ ਭੱਜਣ ਵਾਲੇ ਦੋ ਨੌਜਵਾਨਾਂ ਨੂੰ ਬੇਗੋਵਾਲ ਪੁਲਿਸ ਨੇ ਖੋਹੀ ਕਾਰ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ | ਇਸ ਸੰਬੰਧੀ ਬੇਗੋਵਾਲ ਥਾਣਾ ਮੁਖੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਬੇਗੋਵਾਲ ਦੇ ਏਰੀਆ ਵਿਚ ਬੀਤੀ 15 ਮਈ ਨੂੰ ਇੱਕ ਔਰਤ ਰੁਪਿੰਦਰ ਕੌਰ ਪਤਨੀ ਸੁਖਜਿੰਦਰ ਸਿੰਘ ਵਾਸੀ ਪਿੰਡ ਨੰਗਲ ਲੁਬਾਣਾ ਆਪਣੀ ਲੜਕੀ ਨਾਲ ਸਵਿਫ਼ਟ ਕਾਰ 'ਤੇ ਸਵਾਰ ਹੋ ਕੇ ਆਪਣੇ ਘਰ ਦਾ ਨਿੱਜੀ ਸਮਾਨ ਲੈਣ ਸਬੰਧੀ ਬੇਗੋਵਾਲ ਆਏ ਸਨ ਜਦ ਉਹ ਸਤਿਗੁਰੂ ਰਾਖਾ ਚੌਕ ਬੇਗੋਵਾਲ ਸਬਜ਼ੀ ਲੈਣ ਲਈ ਸਬਜ਼ੀ ਵਾਲੀ ਦੁਕਾਨ 'ਤੇ ਗੱਡੀ ਰੋਕੀ ਤਾਂ ਇੰਨੇ ਨੂੰ ਕਿਸੇ ਨਾਮਾਲੂਮ ਵਿਅਕਤੀ ਨੇ ਪਿਸਤੌਲ ਵਿਖਾ ਕੇ ਉਨ੍ਹਾਂ ਨੂੰ ਗੱਡੀ ਤੋਂ ਹੇਠਾਂ ਉਤਾਰ ਕੇ ਜਬਰਨ ਗੱਡੀ ਖੋਹ ਕੇ ਟਾਂਡਾ ਰੋਡ ਵੱਲ ਨੂੰ ਫ਼ਰਾਰ ਹੋ ਗਏ ਜਿਸ ਤਹਿਤ ਬੇਗੋਵਾਲ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਤੇ ਦੋਸ਼ੀਆਂ ਦੀ ਭਾਲ ਆਰੰਭ ਕਰ ਦਿੱਤੀ ਗਈ | ਉਨ੍ਹਾਂ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਉਨ੍ਹਾਂ ਦੋ ਲੁਟੇਰਿਆਂ ਨੂੰ ਕਾਰ ਸਮੇਤ ਕਾਬੂ ਕਰ ਲਿਆ ਗਿਆ ਜਿਨ੍ਹਾਂ ਦੀ ਪਹਿਚਾਣ ਅਰਸ਼ਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਬੁਤਾਲਾ ਥਾਣਾ ਬਿਆਸ ਜ਼ਿਲ੍ਹਾ ਅੰਮਿ੍ਤਸਰ ਅਤੇ ਰਮਨਦੀਪ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਬੱਲੜਵਾਲ ਥਾਣਾ ਘੁਮਾਣ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਜਿਹਨਾ ਦੇ ਕੋਲੋਂ ਲੁੱਟ ਦੌਰਾਨ ਖੋਹੀ ਕਾਰ ਵੀ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਦੋਸ਼ੀਆਂ ਦਾ ਪੁਲਿਸ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ |