ਫੱਤੂਢੀਂਗਾ, 19 ਜੁਲਾਈ (ਬਲਜੀਤ ਸਿੰਘ)-ਪਿੰਡ ਪ੍ਰਵੇਜ਼ ਨਗਰ ਦੀ ਪੰਚਾਇਤ ਵਲੋਂ ਪਿੰਡ ਦੀ ਫਿਰਨੀ 'ਤੇ ਕੰਕਰੀਟ ਦੀ ਸੜਕ ਬਣਾਉਣ ਵੇਲੇ ਮਜ਼ਦੂਰ ਨੂੰ ਕਰੰਟ ਲੱਗਣ ਦਾ ਸਮਾਚਾਰ ਮਿਲਿਆ ਹੈ ਜਿਸ ਦੇ ਚੱਲਦੇ ਮੌਕੇ ਤੇ ਪਿੰਡ ਦੀ ਪੰਚਾਇਤ ਵੱਲੋਂ ਉਸਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਭਰਤੀ ਕਰਵਾਇਆ ਗਿਆ | ਮਰੀਜ਼ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ | ਪਿੰਡ ਦੀ ਪੰਚਾਇਤ ਤੇ ਪਿੰਡ ਨਿਵਾਈਆਂ ਨੇ ਦੱਸਿਆ ਕਿ ਕਈ ਵਾਰ ਇਹਨਾਂ ਹਾਈ ਵੋਲਟੇਜ ਤਾਰਾਂ ਨੂੰ ਉੱਪਰ ਕਰਨ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨੂੰ ਸ਼ਿਕਾਇਤ ਵੀ ਕੀਤੀ ਗਈ ਸੀ ਪਰ ਕਰਮਚਾਰੀਆਂ ਨੇ ਇਸ ਨੂੰ ਅਣਦੇਖਿਆ ਕੀਤਾ ਹੋਇਆ ਹੈ | ਇਸ ਮੌਕੇ ਸਰਪੰਚ ਜਸਵਿੰਦਰ ਸਿੰਘ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਕੋਲੋਂ ਮੰਗ ਕੀਤੀ ਹੈ ਕਿ ਪ੍ਰਵੇਜ਼ ਨਗਰ ਕੋਲ ਹਾਈ ਵੋਲਟੇਜ ਤਾਰਾਂ ਨੂੰ ਜਲਦ ਤੋਂ ਜਲਦ ਉੱਚੀਆਂ ਕੀਤੀਆਂ ਜਾਣ ਤਾਂ ਜੋ ਭਵਿੱਖ ਵਿਚ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾ ਹੋ ਸਕੇ |