ਕਪੂਰਥਲਾ, 19 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਵਿਚ ਸੀ.ਬੀ.ਐਸ.ਸੀ. ਕਲੱਸਟਰ 18 ਵਾਲੀਬਾਲ ਟੂਰਨਾਮੈਂਟ ਵਿਚ ਲੜਕੀਆਂ ਦੇ ਵਾਲੀਬਾਲ ਅੰਡਰ 14 ਦੇ ਮੁਕਾਬਲੇ ਵਿਚ ਡੀ.ਏ.ਵੀ. ਸਕੂਲ ਲੁਧਿਆਣਾ ਦੀ ਟੀਮ ਨੇ ਪਹਿਲਾ ਤੇ ਮੇਜ਼ਬਾਨ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਆਕਸਫੋਰਡ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸੁਲਤਾਨਪੁਰ ਲੋਧੀ ਦੀਆਂ ਟੀਮਾਂ ਸਾਂਝੇ ਤੌਰ 'ਤੇ ਤੀਜੇ ਸਥਾਨ 'ਤੇ ਰਹੀਆਂ | ਇਸ ਮੈਚ ਵਿਚ ਡੀ.ਏ.ਵੀ. ਪਬਲਿਕ ਸਕੂਲ ਲੁਧਿਆਣਾ ਦੀ ਸਿ੍ਸ਼ਟੀ ਬੈੱਸਟ ਪਲੇਅਰ ਐਲਾਨੀ ਗਈ | ਇਸੇ ਤਰ੍ਹਾਂ ਅੰਡਰ 17 ਦੇ ਮੁਕਾਬਲੇ ਵਿਚ ਮੇਜ਼ਬਾਨ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੇ ਪਹਿਲਾ, ਸਕਾਲਰ ਪਬਲਿਕ ਸਕੂਲ ਲੁਧਿਆਣਾ ਨੇ ਦੂਜਾ ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸੁਲਤਾਨਪੁਰ ਲੋਧੀ ਤੇ ਰਿਆਨ ਇੰਟਰਨੈਸ਼ਨਲ ਸਕੂਲ ਲੁਧਿਆਣਾ ਸਾਂਝੇ ਤੌਰ 'ਤੇ ਤੀਜੇ ਸਥਾਨ 'ਤੇ ਰਹੇ | ਇਸ ਮੁਕਾਬਲੇ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੀ ਜਸਮੀਤ ਕੌਰ ਬੈੱਸਟ ਪਲੇਅਰ ਐਲਾਨੀ ਗਈ | ਅੰਡਰ 19 ਵਾਲੀਬਾਲ ਦੇ ਮੁਕਾਬਲੇ ਵਿਚ ਡੀ.ਏ.ਵੀ. ਲੁਧਿਆਣਾ ਪਹਿਲੇ, ਦਰਸ਼ਨ ਅਕੈਡਮੀ ਦੂਜੇ ਤੇ ਪ੍ਰਤਾਪ ਵਰਲਡ ਸਕੂਲ ਪਠਾਨਕੋਟ ਤੇ ਮਾਡਰਨ ਸਦੀਪਨੀ ਸਕੂਲ ਪਠਾਨਕੋਟ ਨੇ ਸਾਂਝੇ ਤੌਰ 'ਤੇ ਤੀਜਾ ਸਥਾਨ ਲਿਆ ਤੇ ਡੀ.ਏ.ਵੀ. ਸਕੂਲ ਦੀ ਰੀਤ ਕੌਰ ਬੈੱਸਟ ਪਲੇਅਰ ਬਣੀ | ਟੂਰਨਾਮੈਂਟ ਦੇ ਇਨਾਮ ਵੰਡ ਸਮਾਗਮ ਵਿਚ ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼ੋ੍ਰਮਣੀ ਕਮੇਟੀ ਮੁੱਖ ਮਹਿਮਾਨ ਵਜੋਂ ਤੇ ਡਾਇਰੈਕਟਰ ਇੰਜ. ਹਰਨਿਆਮਤ ਕੌਰ ਤੇ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ | ਸਕੂਲ ਪਿ੍ੰਸੀਪਲ ਪ੍ਰਭਦੀਪ ਕੌਰ ਮੌਂਗਾ ਤੇ ਸਕੂਲ ਦੇ ਸਟਾਫ਼ ਮੈਂਬਰਾਂ ਨੇ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨ ਦਾ ਸਵਾਗਤ ਕੀਤਾ ਤੇ ਬਾਅਦ ਵਿਚ ਮੁੱਖ ਮਹਿਮਾਨ ਨੇ ਵਾਲੀਬਾਲ ਦੇ ਲੜਕੀਆਂ ਦੇ ਫਾਈਨਲ ਮੁਕਾਬਲੇ ਵਿਚ ਜੇਤੂ ਰਹੀਆਂ ਖਿਡਾਰਨਾਂ ਨੂੰ ਇਨਾਮ ਤਕਸੀਮ ਕੀਤੇ ਤੇ ਉਨ੍ਹਾਂ ਨੂੰ ਮੁਬਾਰਕਬਾਦ ਵੀ ਦਿੱਤੀ | ਟੂਰਨਾਮੈਂਟ ਵਿਚ ਸੰਜੀਵ ਗਾਂਧੀ ਅਬਜ਼ਰਵਰ ਤੇ ਨਿਖਿਲ ਹੰਸ ਟੈਕਨੀਕਲ ਡੈਲੀਗੇਟਸ ਵਜੋਂ ਸ਼ਾਮਲ ਹੋਏ |