17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਮੈਰਾਥਨ ਦੌੜਾਕ ਫੌਜਾ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 20-07-2025
ਨਡਾਲਾ, 19 ਜੁਲਾਈ (ਰਘਬਿੰਦਰ ਸਿੰਘ)- ਵਿਸ਼ਵ ਦੇ ਸਭ ਤੋਂ ਵੱਡੀ ਉਮਰ ਦੇ ਮੈਰਾਥਨ ਦੌੜਾਕ ਫੌਜਾ ਸਿੰਘ ਦੇ ਹੋਏ ਸੜਕ ਹਾਦਸੇ ਵਿਚ ਹੋਏ ਦਿਹਾਂਤ ਦੀ ਖ਼ਬਰ ਤੇ ਇਲਾਕੇ ਭਰ ਵਿਚ ਸੋਗ ਦੀ ਲਹਿਰ ਹੈ | ਉਨ੍ਹਾਂ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕਰਦਿਆਂ ਸੇਵਾ ਮੁਕਤ ਡੀ. ਐੱਸ. ਪੀ. ਸੁਰਿੰਦਰ ਸਿੰਘ ਵਾਸੀ ਨਡਾਲਾ ਨੇ ਆਖਿਆ ਕਿ ਉਨ੍ਹਾਂ ਦਾ ਅਸਧਾਰਨ ਜੀਵਨ ਤੇ ਅਟੱਲ ਭਾਵਨਾ ਪੀੜੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ | ਉਨ੍ਹਾਂ ਆਖਿਆ ਕਿ ਫੌਜਾ ਸਿੰਘ ਨੇ ਸਮੁੱਚੀ ਲੁਕਾਈ ਨੂੰ ਤੰਦਰੁਸਤ ਜ਼ਿੰਦਗੀ ਜਿਊਣ ਦਾ ਸੰਦੇਸ਼ ਹੀ ਨਹੀਂ ਦਿੱਤਾ ਬਲਕਿ ਇਸ ਨੂੰ ਜਿੰਦਾ ਦਿਲੀ ਨਾਲ ਮਾਣਨ ਦਾ ਹੁਨਰ ਵੀ ਸਿਖਾਇਆ ਹੈ | ਸੁਰਿੰਦਰ ਸਿੰਘ ਨੇ ਕਿਹਾ ਕਿ ਫੌਜਾ ਸਿੰਘ ਸਮੁੱਚੇ ਸਿੱਖ ਜਗਤ ਤੇ ਨੌਜਵਾਨਾਂ ਲਈ ਹਮੇਸ਼ਾ ਪ੍ਰੇਰਤਾ ਸਰੋਤ ਰਹਿਣਗੇ |
ਪਿਛਲੀ ਖ਼ਬਰ ਕੇਂਦਰੀ ਜੇਲ੍ਹ ਦੇ ਹਵਾਲਾਤੀ ਦੀ ਸਿਹਤ ਵਿਗੜਨ ਕਾਰਨ ਹੋਈ ਮੌਤ ਅਗਲੀ ਖ਼ਬਰ ਸੜਕਾਂ ਕਿਨਾਰੇ ਬੂਟੇ ਲਗਾਉਣ ਦੀ ਮੁਹਿੰਮ ਨੂੰ ਮਲੀਆਮੇਟ ਕਰ ਰਹੇ ਗੁੱਜਰਾਂ ਦੇ ਪਸ਼ੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।