17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਕੇਂਦਰੀ ਜੇਲ੍ਹ ਦੇ ਹਵਾਲਾਤੀ ਦੀ ਸਿਹਤ ਵਿਗੜਨ ਕਾਰਨ ਹੋਈ ਮੌਤ

ਅਜੀਤ ਡੈਸਕ 20-07-2025
ਕਪੂਰਥਲਾ, 19 ਜੁਲਾਈ (ਅਮਨਜੋਤ ਸਿੰਘ ਵਾਲੀਆ) -ਕੇਂਦਰੀ ਜੇਲ੍ਹ ਦੇ ਹਵਾਲਾਤੀ ਦੀ ਸਿਹਤ ਵਿਗੜਨ ਕਾਰਨ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਦੇ ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਧੂਰੀ ਬਿੰਦੀ ਪੁੱਤਰ ਸੀਤਾ ਰਾਮ ਬਿੰਦੀ ਵਾਸੀ ਨਵੀਂ ਸਬਜ਼ੀ ਮੰਡੀ ਕਪੂਰਥਲਾ ਜੋ ਕਿ ਐਨ.ਡੀ.ਪੀ.ਐਸ. ਆਦਿ ਕੇਸਾਂ 'ਚ ਜੇਲ੍ਹ ਵਿਚ ਬੰਦ ਸੀ, ਜੋ ਕਿ ਪਿਛਲੇ ਕੁੱਝ ਦਿਨਾਂ ਤੋਂ ਬਿਮਾਰ ਚੱਲਿਆ ਆ ਰਿਹਾ ਸੀ | ਜਦੋਂ ਅੱਜ ਉਸ ਨੂੰ ਸਵੇਰੇ ਸਮੇਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ ਤਾਂ ਡਿਊਟੀ ਡਾਕਟਰ ਮੋਇਨ ਮੁਹੰਮਦ ਵਲੋਂ ਉਸ ਨੂੰ ਮਿ੍ਤਕ ਐਲਾਨ ਦਿੱਤਾ | ਉਨ੍ਹਾਂ ਦੱਸਿਆ ਕਿ ਮਿ੍ਤਕ ਵਿਅਕਤੀ ਦੀ ਲਾਸ਼ ਦਾ ਪੋਸਟਮਾਰਟਮ ਜੱਜ ਜੇ.ਐਮ.ਸੀ. ਕਰਨਬੀਰ ਸਿੰਘ ਬੱਤਰਾ ਦੀ ਹਾਜ਼ਰੀ ਵਿਚ ਤਿੰਨ ਡਾਕਟਰਾਂ ਦੇ ਪੈਨਲ ਵਿਚ ਵੀਡਿਓਗ੍ਰਾਫ਼ੀ ਕਰਵਾ ਕੇ ਕਰਵਾ ਦਿੱਤਾ ਗਿਆ ਹੈ ਅਤੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ ਭੁਲੱਥ ਵਿਚ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਮੈਰਾਥਨ ਦੌੜਾਕ ਫੌਜਾ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।