19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

'ਆਪ' ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਪਿੰਡਾਂ 'ਚ ਮੀਟਿੰਗਾਂ ਕੀਤੀਆਂ- ਚੇਅਰਮੈਨ ਪਾਠਕ <br/>

ਅਜੀਤ ਡੈਸਕ 20-07-2025
ਨਡਾਲਾ, 19 ਜੁਲਾਈ (ਰਘਬਿੰਦਰ ਸਿੰਘ)- ਆਮ ਆਦਮੀ ਪਾਰਟੀ ਹਲਕਾ ਭੁਲੱਥ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਮਾਰਕੀਟ ਕਮੇਟੀ ਢਿਲਵਾਂ ਦੇ ਚੇਅਰਮੈਨ ਕੁਲਦੀਪ ਪਾਠਕ, ਪਿੰਡ ਦਾਊਦਪੁਰ ਦੇ ਸਰਪੰਚ ਅਤੇ ਬਲਾਕ ਪ੍ਰਧਾਨ ਦਰਸ਼ਨ ਸਿੰਘ ਦੀ ਅਗਵਾਈ ਵਿਚ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਗਈਆਂ ਜਿਸ ਵਿਚ ਸਰਕਾਰ ਦੀਆਂ ਹੁਣ ਤੱਕ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਗਿਆ ਲੋਕਾਂ ਨੂੰ ਸਰਕਾਰ ਦੇ ਆਉਣ ਵਾਲੇ ਕੰਮਾਂ ਬਾਰੇ ਜਾਣਕਾਰੀ ਦਿੱਤੀ ਤੇ ਨਾਲ ਹੀ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਜੇ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਹੈ, ਦੱਸਿਆ ਜਾਵੇ, ਉਸ ਦਾ ਹੱਲ ਕਰਵਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਪਿੰਡ ਦਾਊਦਪੁਰ ਖਾਰਜੀ, ਮਿਰਜ਼ਾਪੁਰ, ਬਹਿਲੋਲਪੁਰ, ਭੱਕੂਵਾਲ, ਹਸੂਵਾਲ, ਜੱਗਾਂ, ਚੋਗਾਵਾਂ, ਰਾਏਪੁਰ ਅਰਾਈਆਂ 'ਚ ਵੀ ਮੀਟਿੰਗਾਂ ਕੀਤੀਆਂ ਗਈਆਂ ਹਨ | ਚੇਅਰਮੈਨ ਕੁਲਦੀਪ ਪਾਠਕ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਭੁਲੱਥ ਵਿਚ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮਹੀਨਾਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।