ਫਗਵਾੜਾ, 19 ਜੁਲਾਈ (ਅਸ਼ੋਕ ਕੁਮਾਰ ਵਾਲੀਆ)- ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਉਣ ਮਹੀਨੇ ਦੀ ਸੰਗਰਾਂਦ ਸੰਬੰਧੀ ਮਹਾਨ ਗੁਰਮਤਿ ਸਮਾਗਮ ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਫਗਵਾੜਾ ਵਿਖੇ ਅਸਥਾਨ ਦੇ ਮੁੱਖ ਸੰਚਾਲਕ ਸੰਤ ਅਨੂਪ ਸਿੰਘ ਊਨਾ ਸਾਹਿਬ ਵਾਲਿਆਂ ਦੀ ਦੇਖ਼-ਰੇਖ ਹੇਠ ਕਰਵਾਇਆ ਗਿਆ | ਜਸਵੀਰ ਸਿੰਘ ਨੇ ਦੱਸਿਆ ਕਿ ਸਮਾਗਮ ਦੀ ਆਰੰਭਤਾ ਭਾਈ ਘਨੱਈਆ ਜੀ ਗੁਰਮਤਿ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਕੀਰਤਨ ਦੇ ਰਾਹੀਂ ਕੀਤੀ ਗਈ | ਉਪਰੰਤ ਰਹਿਰਾਸ ਸਾਹਿਬ ਜੀ ਦੇ ਪਾਠ ਗਿਆਨੀ ਗੁਰਮੀਤ ਸਿੰਘ ਵੱਲੋਂ ਕੀਤੇ ਗਏ | ਸਜੇ ਹੋਏ ਦੀਵਾਨਾਂ ਵਿਚ ਹਜ਼ੂਰੀ ਕੀਰਤਨੀਏ ਭਾਈ ਸਿਮਰਨਜੀਤ ਸਿੰਘ, ਭਾਈ ਸਤਨਾਮ ਸਿੰਘ ਫਿਰੋਜ਼ਪੁਰ, ਭਾਈ ਕੁਲਜੀਤ ਸਿੰਘ ਦੇ ਜਥਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਦੇ ਨਾਲ ਜੋੜਿਆ | ਵਿਸ਼ੇਸ਼ ਤੌਰ 'ਤੇ ਪੁੱਜੇ ਭਾਈ ਤਰਨਵੀਰ ਸਿੰਘ ਰੱਬੀ ਲੁਧਿਆਣੇ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਨਾਮ ਸਿਮਰਨ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ | ਭਾਈ ਜੈਦੀਪ ਸਿੰਘ ਕਥਾ ਵਾਚਕ ਵੱਲੋਂ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਦੇ ਇਤਿਹਾਸ ਸੰਗਤਾਂ ਦੇ ਨਾਲ ਸਾਂਝੇ ਕੀਤੇ ਗਏ | ਮਹੰਤ ਅਮਨਦੀਪ ਸਿੰਘ ਊਨਾ ਸਾਹਿਬ ਤੇ ਜਸਵੀਰ ਸਿੰਘ ਵਲੋਂ ਜਥਿਆਂ ਤੇ ਸੇਵਾ ਨਿਭਾਉਣ ਵਾਲਿਆਂ ਨੂੰ ਸਨਮਾਨਿਤ ਕੀਤਾ ਗਿਆ | ਸਟੇਜ ਦੀ ਸੇਵਾ ਗੁਰਦਿਆਲ ਸਿੰਘ ਲੱਖਪੁਰ ਵੱਲੋਂ ਬਾਖ਼ੂਬੀ ਕੀਤੀ ਗਈ ਤੇ ਇਤਿਹਾਸ ਦੀਆਂ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ | ਦੇਵਿੰਦਰ ਸਿੰਘ ਮੇਹਲੀ ਵੱਲੋਂ ਸਿੱਖ ਰਾਜ ਦੇ ਸਿੱਕਿਆਂ ਦੀ ਪ੍ਰਦਰਸ਼ਨੀ ਲਗਾਈ ਗਈ ਤੇ ਗੁਰੂ ਹਰਿ ਰਾਏ ਕਲੀਨਿਕ ਵੱਲੋਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਜੋੜਿਆਂ ਦੀ ਸੇਵਾ ਨੌਜਵਾਨ ਸੇਵਕ ਸਭਾ ਪਲਾਹੀ ਵੱਲੋਂ ਕੀਤੀ ਗਈ | ਸਮਾਗਮ ਦੌਰਾਨ ਮਨਜੀਤ ਸਿੰਘ ਅਕਾਲ ਸਟੂਡੈਂਟ ਫੈਡਰੇਸ਼ਨ, ਮੇਜਰ ਸਿੰਘ ਪਟਵਾਰੀ, ਜਸਪਾਲ ਸਿੰਘ ਖੰਗੂੜਾ, ਸੁਰਜੀਤ ਸਿੰਘ ਮੇਹਟਾ, ਗੁਰਮੀਤ ਸਿੰਘ ਰਾਣੀਪੁਰ, ਕੁਲਵੰਤ ਸਿੰਘ ਸੂਦ, ਜਗਪ੍ਰੀਤ ਸਿੰਘ, ਸਰਬਜੀਤ ਸਿੰਘ ਚਾਨਾ, ਮਾਸਟਰ ਹਰਕਮਲ ਸਿੰਘ, ਰਾਜਿੰਦਰ ਸਿੰਘ ਸੱਗੂ, ਜਰਨੈਲ ਸਿੰਘ ਵੈਦ, ਚਤਰਜੀਤ ਸਿੰਘ, ਪ੍ਰਭਜੋਤ ਸਿੰਘ, ਗੁਰਮੇਲ ਸਿੰਘ, ਸਰਬਜੀਤ ਸਿੰਘ ਤੋਂ ਇਲਾਵਾ ਅਸਥਾਨ ਦੇ ਹੋਰ ਸੇਵਾਦਾਰ ਹਾਜ਼ਰ ਸਨ |