19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ 'ਚ ਫੈਮਲੀ-ਟ੍ਰੀ ਗਤੀਵਿਧੀ ਕਰਵਾਈ

ਅਜੀਤ ਡੈਸਕ 20-07-2025
ਸੁਲਤਾਨਪੁਰ ਲੋਧੀ, 19 ਜੁਲਾਈ (ਨਰੇਸ਼ ਹੈਪੀ)- ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਰੇਨੂੰ ਅਰੋੜਾ ਦੀ ਅਗਵਾਈ ਵਿਚ ਕਿੰਡਰ ਗਾਰਡਨ ਦੇ ਵਿਦਿਆਰਥੀਆਂ ਲਈ ਫੈਮਿਲੀ ਟ੍ਰੀ ਗਤੀਵਿਧੀ ਕਰਵਾਈ ਗਈ ਜਿਸ ਵਿਚ ਛੋਟੇ ਛੋਟੇ ਵਿਦਿਆਰਥੀਆਂ ਨੇ ਬੜੇ ਹੀ ਸੁਚੱਜੇ ਤਰੀਕੇ ਨਾਲ ਆਪਣੇ ਪਰਿਵਾਰਕ ਮੈਂਬਰਾਂ ਤੋਂ ਜਾਣੂ ਕਰਵਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਨੇ ਆਪਣੇ ਪਰਿਵਾਰਕ ਮੈਂਬਰਾਂ ਦੀਆਂ ਤਸਵੀਰਾਂ ਤੇ ਉਨ੍ਹਾਂ ਨਾਲ ਰਿਸ਼ਤੇ ਨੂੰ ਦਰਖਤ ਦੇ ਰੂਪ ਵਿਚ ਬੜੇ ਹੀ ਸੁੰਦਰ ਤਰੀਕੇ ਨਾਲ ਪੇਸ਼ ਕੀਤਾ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ, ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ ਨੇ ਵਿਦਿਆਰਥੀਆਂ ਵਲੋਂ ਦਿਖਾਈ ਪ੍ਰਤਿਭਾ ਦੀ ਭਰਪੂਰ ਪ੍ਰਸੰਸਾ ਕੀਤੀ ਤੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਰਚਨਾਤਮਕ ਤੇ ਭਾਵਨਾਤਮਕ ਵਿਕਾਸ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ |
ਪਿਛਲੀ ਖ਼ਬਰ ਵਧਦੀ ਆਬਾਦੀ ਦੇਸ਼ ਦੀ ਤਰੱਕੀ ਦੇ ਰਾਹ 'ਚ ਰੋੜਾ : ਡਾ: ਪਰਮਿੰਦਰ ਕੌਰ ਵਿਸ਼ਵ ਆਬਾਦੀ ਦਿਵਸ ਮਨਾਇਆ ਅਗਲੀ ਖ਼ਬਰ ਪੀਰ ਬਾਬਾ ਸ਼ਾਹ ਹੁਸੈਨ ਦੇ ਸਾਲਾਨਾ ਜੋੜ ਮੇਲੇ 'ਤੇ ਸਮੂਹਿਕ ਵਿਆਹ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।