19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਵਧਦੀ ਆਬਾਦੀ ਦੇਸ਼ ਦੀ ਤਰੱਕੀ ਦੇ ਰਾਹ 'ਚ ਰੋੜਾ : ਡਾ: ਪਰਮਿੰਦਰ ਕੌਰ ਵਿਸ਼ਵ ਆਬਾਦੀ ਦਿਵਸ ਮਨਾਇਆ

ਅਜੀਤ ਡੈਸਕ 20-07-2025
ਫਗਵਾੜਾ, 19 ਜੁਲਾਈ (ਹਰਜੋਤ ਸਿੰਘ ਚਾਨਾ)- ਵਿਸ਼ਵ ਆਬਾਦੀ ਪੰਦਰਵਾੜੇ ਦੇ ਸਬੰਧ 'ਚ ਸਿਵਲ ਹਸਪਤਾਲ ਵਿਖੇ ਆਉਣ ਵਾਲੇ ਮਰੀਜ਼ਾਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਆਪਣੇ ਸੰਬੋਧਨ 'ਚ ਬੋਲਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ: ਪਰਮਿੰਦਰ ਕੌਰ ਨੇ ਕਿਹਾ ਕਿ ਵਿਸ਼ਵ ਆਬਾਦੀ ਦਿਵਸ ਮਨਾਉਣ ਦਾ ਮੁੱਖ ਮੰਤਵ ਲੋਕਾਂ ਨੂੰ ਵਧਦੀ ਆਬਾਦੀ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਹੈ | ਉਨ੍ਹਾਂ ਦੱਸਿਆ ਕਿ ਦੇਸ਼ ਦੀ ਆਬਾਦੀ ਦਿਨੋਂ ਦਿਨ ਵਧਦੀ ਜਾ ਰਹੀ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ ਸਿਹਤ ਵਿਭਾਗ ਵਲੋਂ 11 ਜੁਲਾਈ ਤੋਂ 24 ਜੁਲਾਈ ਤੱਕ ਆਬਾਦੀ ਸਥਿਰਤਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਵਧਦੀ ਆਬਾਦੀ ਗ਼ਰੀਬੀ, ਅਨਪੜ੍ਹਤਾ, ਬੇਰੁਜ਼ਗਾਰੀ, ਸਮਾਜਿਕ ਕੁਰੀਤੀਆਂ ਆਦਿ ਦਾ ਕਾਰਨ ਬਣਦੀ ਹੈ, ਛੋਟਾ ਪਰਿਵਾਰ ਹੀ ਸੁਖੀ ਪਰਿਵਾਰ ਹੁੰਦਾ ਹੈ ਤੇ ਆਬਾਦੀ ਨੂੰ ਕੰਟਰੋਲ ਕਰਨਾ ਬਹੁਤ ਜ਼ਰੂਰੀ ਹੈ | ਡਾ. ਸਿਮਰਜੀਤ ਕੌਰ ਨੇ ਕਿਹਾ ਕਿ ਚੰਗੇ ਭਵਿੱਖ ਲਈ ਪਰਿਵਾਰ ਨਿਯੋਜਨ ਜ਼ਰੂਰੀ ਹੈ | ਇਸ ਮੌਕੇ ਡਾ. ਪਾਰੂਲ, ਰੀਟਾ ਮਸੀਹ, ਸਟਾਫ਼ ਨਰਸ ਗੁਰਪ੍ਰੀਤ ਕੌਰ, ਪਰਮਿੰਦਰ ਕੌਰ ਆਦਿ ਸ਼ਾਮਿਲ ਸਨ |
ਪਿਛਲੀ ਖ਼ਬਰ ਕੂੜੇ ਦੀ ਸਮੱਸਿਆ ਨੂੰ ਲੈ ਕੇ ਏਕਤਾ ਪਾਰਟੀ ਵਲੋਂ ਨਿਗਮ ਦਫ਼ਤਰ ਮੂਹਰੇ ਧਰਨਾ 22 ਨੂੰ ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ 'ਚ ਫੈਮਲੀ-ਟ੍ਰੀ ਗਤੀਵਿਧੀ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।