ਕਪੂਰਥਲਾ, 19 ਜੁਲਾਈ (ਵਿ.ਪ੍ਰ.)-ਏਕਤਾ ਪਾਰਟੀ ਦੇ ਪ੍ਰਧਾਨ ਗੁਰਮੀਤ ਲਾਲ ਬਿੱਟੂ ਨੇ ਕਿਹਾ ਕਿ ਸ਼ਹਿਰ ਵਿਚ ਕੂੜੇ ਦੀ ਦਿਨ ਬੇ ਦਿਨ ਗੰਭੀਰ ਹੋ ਰਹੀ ਸਮੱਸਿਆ ਨੂੰ ਮੁੱਖ ਰੱਖਦਿਆਂ ਪਾਰਟੀ 22 ਜੁਲਾਈ ਨੂੰ ਨਿਗਮ ਦੇ ਦਫ਼ਤਰ ਸਥਾਨਕ ਸ਼ਾਲੀਮਾਰ ਬਾਗ ਵਿਚ ਧਰਨਾ ਦੇਵੇਗੀ ਤੇ ਬਾਅਦ ਵਿਚ ਡਿਪਟੀ ਕਮਿਸ਼ਨਰ ਕਪੂਰਥਲਾ ਤੇ 'ਆਪ' ਦੇ ਹਲਕਾ ਇੰਚਾਰਜ ਨੂੰ ਮੰਗ ਪੱਤਰ ਦਿੱਤਾ ਜਾਵੇਗਾ | ਪਾਰਟੀ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਵਲੋਂ ਕੂੜਾ ਨਾ ਚੁੱਕੇ ਜਾਣ ਕਾਰਨ ਸ਼ਹਿਰ ਦੇ ਵੱਖ-ਵੱਖ ਵਾਰਡਾਂ ਤੇ ਜਨਤਕ ਥਾਵਾਂ 'ਤੇ ਗੰਦਗੀ ਦੇ ਢੇਰ ਆਮ ਦੇਖੇ ਜਾ ਸਕਦੇ ਹਨ ਅਤੇ ਬਾਰਸ਼ ਦਾ ਮੌਸਮ ਹੋਣ ਕਾਰਨ ਸ਼ਹਿਰ ਵਿਚ ਬਿਮਾਰੀ ਫੈਲਣ ਦਾ ਖ਼ਦਸ਼ਾ ਹੈ ਪਰ ਪ੍ਰਸ਼ਾਸਨ ਤੇ ਨਗਰ ਨਿਗਮ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਿਹਾ, ਜਿਸ ਦੇ ਰੋਸ ਵਜੋਂ ਆਮ ਆਦਮੀ ਪਾਰਟੀ ਵਲੋਂ ਨਿਗਮ ਦਫ਼ਤਰ ਮੂਹਰੇ ਧਰਨਾ ਦੇਣ ਦਾ ਫ਼ੈਸਲਾ ਲਿਆ ਹੈ | ਇਸ ਮੌਕੇ ਸਾਗਰ ਮਨੀ, ਕੰਨੂੰ, ਲਖਵਿੰਦਰ ਸਿੰਘ ਚੀਮਾ, ਮਨਜੀਤ ਸਿੰਘ ਆਦਿ ਹਾਜ਼ਰ ਸਨ |