19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਪਿੰਡ ਰਾਏਪੁਰ ਰਾਜਪੂਤਾਂ ਦੀ ਪੰਚਾਇਤ ਨੂੰ ਸਰਬਸੰਮਤੀ ਲਈ 5 ਲੱਖ ਰੁਪਏ ਦਾ ਚੈੱਕ ਭੇਟ

ਅਜੀਤ ਡੈਸਕ 20-07-2025
ਨਡਾਲਾ, 19 ਜੁਲਾਈ (ਰਘਬਿੰਦਰ ਸਿੰਘ)- ਪੰਜਾਬ ਸਰਕਾਰ ਵੱਲੋਂ ਸੂਬੇ 'ਚ ਸਰਬਸੰਮਤੀ ਨਾਲ ਚੁਣੀਆਂ ਗਈਆਂ ਪਿੰਡਾਂ ਦੀਆ ਪੰਚਾਇਤਾਂ ਨੂੰ 5 ਲੱਖ ਰੁਪਏ ਗ੍ਰਾਂਟ ਰਕਮ ਅਲੱਗ ਤੋਂ ਵਿਕਾਸ ਲਈ ਦੇਣ ਦੇ ਕੀਤੇ ਐਲਾਨ ਅਨੁਸਾਰ ਬਲਾਕ ਨਡਾਲਾ ਦੇ ਪਿੰਡ ਰਾਏਪੁਰ ਰਾਜਪੂਤਾਂ ਦੀ ਪੰਚਾਇਤ ਨੂੰ ਪਿੰਡ ਵਿਚ ਸਰਬਸੰਮਤੀ ਪੰਚਾਇਤੀ ਚੋਣ ਹੋਣ 'ਤੇ 5 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ | ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣਾ ਵਲੋਂ ਪਿੰਡ ਰਾਏਪੁਰ ਰਾਜਪੂਤਾਂ ਦੀ ਸਰਪੰਚ ਅਮਨਪ੍ਰੀਤ ਕੌਰ ਪੰਨੂ ਤੇ ਸਮੂਹ ਪੰਚਾਇਤ ਮੈਂਬਰਾਂ ਦੀ ਹਾਜ਼ਰੀ ਵਿਚ 5 ਲੱਖ ਰੁਪਏ ਗਰਾਂਟ ਦਾ ਚੈੱਕ ਦਿੱਤਾ ਗਿਆ | ਚੈੱਕ ਭੇਟ ਕਰਦਿਆਂ ਹਲਕਾ ਇੰਚਾਰਜ ਘੁੰਮਣ ਨੇ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਹੋਰ ਵਿਕਾਸ ਲਈ ਗਰਾਂਟ ਵੀ ਦਿੱਤੀ ਜਾਵੇਗੀ | ਇਸ ਮੌਕੇ ਸਰਪੰਚ ਦੇ ਪਤੀ ਗੁਰਸੇਵਕ ਸਿੰਘ ਪੰਨੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਪ ਸਰਕਾਰ ਸਮੇਤ ਹਲਕਾ ਇੰਚਾਰਜ ਘੁੰਮਣ ਦਾ ਧੰਨਵਾਦ ਕੀਤਾ | ਇਸ ਮੌਕੇ ਪੰਚ ਰਣਬੀਰ ਸਿੰਘ, ਪੰਚ ਹਰਪ੍ਰੀਤਪਾਲ ਸਿੰਘ, ਪੰਚ ਅਵਤਾਰ ਸਿੰਘ, ਪੰਚ ਗੁਰਪ੍ਰੀਤ ਕੌਰ, ਪੰਚ ਸੁਖਵਿੰਦਰ ਕੌਰ, ਬਲਵੰਤ ਸਿੰਘ, ਬਲਵਿੰਦਰ ਸਿੰਘ, ਭਗਵੰਤ ਸਿੰਘ, ਬਲਦੇਵ ਸਿੰਘ, ਹਰਬੰਸ ਸਿੰਘ, ਲਖਵਿੰਦਰ ਸਿੰਘ, ਹਰਭਜਨ ਸਿੰਘ, ਧਰਮ ਸਿੰਘ, ਹਰਨਾਮ ਸਿੰਘ, ਹਰਜੀਤ ਸਿੰਘ, ਤਰਲੋਕ ਸਿੰਘ, ਲਖਵੀਰ ਸਿੰਘ, ਨਰਿੰਦਰਪਾਲ ਸਿੰਘ, ਆਤਮਾ ਸਿੰਘ, ਸਤਨਾਮ ਸਿੰਘ, ਸੁਖਪਾਲ ਸਿੰਘ, ਜੋਗਾ ਸਿੰਘ, ਮੋਹਨ ਲਾਲ, ਜਸਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਤੇਜ਼ ਰਫ਼ਤਾਰ ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਪਤੀ-ਪਤਨੀ ਜ਼ਖ਼ਮੀ ਅਗਲੀ ਖ਼ਬਰ ਲਾਇਨਜ਼ ਕਲੱਬ ਬੇਗੋਵਾਲ ਡਾਇਮੰਡ ਬੰਦਗੀ ਨੇ ਵੱਖ-ਵੱਖ ਥਾਵਾਂ 'ਤੇ ਬੂਟੇ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।