19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਤੇਜ਼ ਰਫ਼ਤਾਰ ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਪਤੀ-ਪਤਨੀ ਜ਼ਖ਼ਮੀ

ਅਜੀਤ ਡੈਸਕ 20-07-2025
ਕਪੂਰਥਲਾ, 19 ਜੁਲਾਈ (ਅਮਨਜੋਤ ਸਿੰਘ ਵਾਲੀਆ)-ਪਿੰਡ ਟਿੱਬਾ ਬੂਲਪੁਰ ਰੋਡ 'ਤੇ ਪੁਲ ਦੇ ਨੇੜੇ ਇਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਪਤੀ ਪਤਨੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਦੋਵੇਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ | ਜੇਰੇ ਇਲਾਜ ਲਾਲੀ ਵਾਸੀ ਤਲਵੰਡੀ ਚੌਧਰੀਆਂ ਨੇ ਦੱਸਿਆ ਕਿ ਉਹ ਆਪਣੀ ਪਤਨੀ ਅਨੂੰ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਕਪੂਰਥਲਾ ਵੱਲ ਨੂੰ ਆ ਰਿਹਾ ਸੀ, ਜਦੋਂ ਉਹ ਪੁਲੀ ਨੇੜੇ ਪਹੁੰਚਿਆ ਤਾਂ ਪਿੱਛੋਂ ਆਉਂਦੀ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਐਮਰਜੈਂਸੀ ਵਿਚ ਤਾਇਨਾਤ ਡਿਊਟੀ ਡਾਕਟਰ ਵਲੋਂ ਉਨ੍ਹਾਂ ਦਾ ਇਲਾਜ ਜਾਰੀ ਹੈ ਅਤੇ ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਕੋਚ ਸਤਵਿੰਦਰ ਸਿੰਘ ਅਤੇ ਅਰਮਾਨ ਸਿੰਘ ਨੇ ਮਾਰਸ਼ਲ ਆਰਟ ਖੇਡਾਂ 'ਚ ਸਕਾਟਲੈਂਡ ਵਿਖੇ ਜਿੱਤੇ ਤਗਮੇ ਅਗਲੀ ਖ਼ਬਰ ਪਿੰਡ ਰਾਏਪੁਰ ਰਾਜਪੂਤਾਂ ਦੀ ਪੰਚਾਇਤ ਨੂੰ ਸਰਬਸੰਮਤੀ ਲਈ 5 ਲੱਖ ਰੁਪਏ ਦਾ ਚੈੱਕ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।