18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਬਦਲੀਆਂ ਨੂੰ ਤਰਸੇ ਅਧਿਆਪਕ, ਵਿਭਾਗ ਕੁੰਭਕਰਨੀ ਨੀਂਦ ਸੁੱਤਾ- ਗੌਰਮਿੰਟ ਟੀਚਰਜ਼ ਯੂਨੀਅਨ

ਅਜੀਤ ਡੈਸਕ 21-07-2025

ਸੁਲਤਾਨਪੁਰ ਲੋਧੀ, 20 ਜੁਲਾਈ (ਪ.ਪ.)- ਸਿੱਖਿਆ ਵਿਭਾਗ ਵਲੋਂ ਹਰ ਸਾਲ ਅਧਿਆਪਕਾਂ ਦੀਆਂ ਬਦਲੀਆਂ ਜੂਨ ਮਹੀਨੇ ਕੀਤੀਆਂ ਜਾਂਦੀਆਂ ਹਨ ਪਰ ਇਸ ਵਾਰ ਅਧਿਆਪਕਾਂ ਤੋਂ ਆਨਲਾਈਨ ਪੋਰਟਲ 'ਤੇ 6 ਜੂਨ ਤੋਂ ਅਰਜ਼ੀਆਂ ਮੰਗੀਆਂ ਗਈਆਂ ਸਨ ਪਰ ਉਸ ਤੋਂ ਬਾਅਦ ਇਸ ਪ੍ਰਕਿਰਿਆ 'ਤੇ ਅਚਾਨਕ ਰੋਗ ਲਗਾ ਦਿੱਤੀ ਗਈ ਹੈ ਜਿਸ ਕਾਰਨ ਅਧਿਆਪਕਾਂ ਵਿਚ ਭਾਰੀ ਰੋਸ ਹੈ | ਇਸ ਸੰਬੰਧੀ ਗੌਰਮਿੰਟ ਟੀਚਰਜ਼ ਯੂਨੀਅਨ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੱਧਨ, ਮੀਤ ਪ੍ਰਧਾਨ ਪ੍ਰਦੀਪ ਸਿੰਘ ਘੰੁਮਾਨ, ਬਲਾਕ ਪ੍ਰਧਾਨ ਸੁਖਦੇਵ ਸਿੰਘ ਬੂਲਪੁਰ, ਕਰਮਦੀਪ ਸਿੰਘ ਸੈਦਪੁਰ, ਜਗਜੀਤ ਸਿੰਘ ਆਦਿ ਦੀ ਅਗਵਾਈ ਹੇਠ ਸੁਲਤਾਨਪੁਰ ਲੋਧੀ ਵਿਖੇ ਹੋਈ | ਇਸ ਮੌਕੇ ਆਗੂਆਂ ਨੇ ਦੱਸਿਆ ਕਿ ਬਦਲੀਆਂ ਵਿਚ ਹੋ ਰਹੀ ਬੇਲੋੜੀ ਦੇਰੀ ਕਾਰਨ ਅਧਿਆਪਕ ਵਰਗ ਵਿਚ ਭਾਰੀ ਰੋਸ ਹੈ | ਅਧਿਆਪਕ ਆਗੂਆਂ ਨੇ ਕਿਹਾ ਕਿ ਬਦਲੀਆਂ ਦਾ ਪੋਰਟਲ 6 ਜੂਨ ਨੂੰ ਖੋਲਿ੍ਹਆ ਗਿਆ ਸੀ, ਜਿਸ ਨੂੰ ਲਗਭਗ ਇਕ ਮਹੀਨਾ ਤੇ 14 ਦਿਨ ਬੀਤ ਜਾਣ ਦੇ ਬਾਵਜੂਦ ਕਿਸੇ ਤਣ ਪੱਤਣ ਨਹੀਂ ਲਗਾਇਆ ਗਿਆ | ਉਨ੍ਹਾਂ ਕਿਹਾ ਕਿ ਅਧਿਆਪਕ ਬਦਲੀਆਂ ਬੇਸਬਰੀ ਨਾਲ ਉਡੀਕ ਰਹੇ ਹਨ ਪਰ ਸਿੱਖਿਆ ਵਿਭਾਗ ਦੀ ਅਫ਼ਸਰਸ਼ਾਹੀ ਵਲੋਂ ਆਪਣੀ ਆਦਤ ਮੁਤਾਬਿਕ ਇਸ ਅਹਿਮ ਕੰਮ ਨੂੰ ਬਿਨਾਂ ਕਿਸੇ ਕਾਰਨ ਲਟਕਾਇਆ ਜਾ ਰਿਹਾ | ਉਨ੍ਹਾਂ ਨੇ ਕਿਹਾ ਕਿ ਅਨੇਕਾਂ ਗੰਭੀਰ ਬਿਮਾਰੀਆਂ ਤੋਂ ਪੀੜਤ ਅਧਿਆਪਕ, ਨਵ-ਵਿਆਹੁਤਾ ਤੇ ਅਨਮੈਰਿਡ ਲੜਕੀਆਂ ਆਪਣੇ ਘਰਾਂ ਤੋਂ ਦੂਰ ਰਹਿਣ ਲਈ ਮਜ਼ਬੂਰ ਹਨ ਪਰ ਸਿੱਖਿਆ ਵਿਭਾਗ ਦੇ ਕੰਨ 'ਤੇ ਜੂੰ ਨਹੀਂ ਸਰਕ ਰਹੀ | ਉਨ੍ਹਾਂ ਕਿਹਾ ਕਿ ਜੇਕਰ ਵਿਭਾਗ ਨੇ ਅਧਿਆਪਕ ਬਦਲੀਆਂ ਲਈ ਤੁਰੰਤ ਕਾਰਵਾਈ ਸ਼ੁਰੂ ਨਾ ਕੀਤੀ ਗਈ ਤਾਂ ਗੌਰਮਿੰਟ ਟੀਚਰਜ਼ ਯੂਨੀਅਨ ਵਿਆਪਕ ਸੰਘਰਸ਼ ਛੇੜੇਗੀ | ਇਸ ਮੌਕੇ ਸੀਨੀਅਰ ਆਗੂ ਨਰੇਸ਼ ਕੋਹਲੀ, ਅਸ਼ਵਨੀ ਕੁਮਾਰ, ਰਮੇਸ਼ ਕੰਬੋਜ ਲਾਧੂਕਾ ਮੰਡੀ, ਕੁਲਦੀਪ ਲਾਧੂਕਾ ਮੰਡੀ, ਜਗਮੋਹਨ ਸਿੰਘ, ਸੁਖਨਿੰਦਰ ਸਿੰਘ, ਸਰਬਜੀਤ ਸਿੰਘ, ਸੁਖਵਿੰਦਰ ਸਿੰਘ ਠੱਟਾ ਨਵਾਂ, ਰਾਮ ਸਿੰਘ ਬੀ.ਓ., ਅਜੇ ਗਿੱਲ, ਅਰੁਣ ਕੁਮਾਰ, ਅਜੇ ਗੁਪਤਾ, ਕੁਲਦੀਪ ਠਾਕਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪਾਣੀ ਦੀ ਸਹੀ ਨਿਕਾਸੀ ਨਾ ਹੋਣ ਕਾਰਨ ਰਾਹਗੀਰ ਹੋ ਰਹੇ ਪ੍ਰੇਸ਼ਾਨ, ਪਿਛਲੇ ਲੰਮੇ ਸਮੇਂ ਤੋਂ ਕਈ ਸਮੱਸਿਆਵਾਂ ਨਾਲ ਜੂਝ ਰਿਹ... ਅਗਲੀ ਖ਼ਬਰ ਗਿੱਲ ਵਲੋਂ ਪਿੰਡਾਂ ਚੋਗਾਵਾਂ, ਘਨਸ਼ਾਮਪੁਰ ਸਮੇਤ ਕਈ ਪਿੰਡਾਂ 'ਚ ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।