18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਗੁਰੂ ਨਾਨਕ ਸਟੇਡੀਅਮ ਵਿਖੇ ਹਾਕੀ ਕੋਚ ਦੀ ਕੁੱਟਮਾਰ

ਅਜੀਤ ਡੈਸਕ 21-07-2025
ਕਪੂਰਥਲਾ, 20 ਜੁਲਾਈ (ਅਮਨਜੋਤ ਸਿੰਘ ਵਾਲੀਆ)- ਗੁਰੂ ਨਾਨਕ ਸਟੇਡੀਅਮ ਵਿਖੇ ਕੁੱਝ ਵਿਅਕਤੀਆਂ ਵੱਲੋਂ ਹਾਕੀ ਕੋਚ ਦੀ ਕਥਿਤ ਤੌਰ 'ਤੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਚ ਜੇਰੇ ਇਲਾਜ ਦੀਪਕ ਕੁਮਾਰ ਪੁੱਤਰ ਰਮੇਸ਼ ਕੁਮਾਰ ਵਾਸੀ ਨਕੋਦਰ ਰੋਡ ਕਪੂਰਥਲਾ ਨੇ ਦੱਸਿਆ ਕਿ ਉਹ ਹਾਕੀ ਦਾ ਕੋਚ ਹੈ ਅਤੇ ਅੱਜ ਸਵੇਰ ਦਾ ਸੈਸ਼ਨ ਹੋਣ ਕਾਰਨ ਹਾਕੀ ਦੀ ਪ੍ਰੈਕਟਿਸ ਕਰ ਰਹੇ ਖਿਡਾਰੀਆਂ ਵੱਲੋਂ ਗੇਂਦ ਨੂੰ ਹਿੱਟ ਕਰਨ ਦੌਰਾਨ ਗੇਂਦ ਸਟੇਡੀਅਮ ਵਿਚ ਕਿ੍ਕਟ ਖੇਡ ਰਹੇ ਇਕ ਵਿਅਕਤੀ ਨੂੰ ਲੱਗ ਗਈ, ਜਿਸ ਕਾਰਨ ਵਿਅਕਤੀਆਂ ਨੇ ਹਾਕੀ ਖਿਡਾਰੀਆਂ ਨੂੰ ਕਥਿਤ ਤੌਰ 'ਤੇ ਗਾਲੀ ਗਲੋਚ ਕਰਨ ਲੱਗੇ, ਇਸ ਦੌਰਾਨ ਜਦੋਂ ਉਸ ਨੇ ਵਿਅਕਤੀਆਂ ਨੂੰ ਇਸ ਤਰ੍ਹਾਂ ਕਰਨ ਤੋਂ ਰੋਕਿਆ ਤਾਂ ਕੁੱਝ ਵਿਅਕਤੀਆਂ ਨੇ ਉਸ 'ਤੇ ਹਮਲਾ ਕਰਕੇ ਉਸ ਨੂੰ ਕਥਿਤ ਤੌਰ 'ਤੇ ਜ਼ਖਮੀ ਕਰ ਦਿੱਤਾ | ਇਸ ਕੁੱਟਮਾਰ ਦੌਰਾਨ ਉਹ ਬੇਹੋਸ਼ ਵੀ ਹੋ ਗਿਆ, ਜਿਸ ਨੂੰ ਬਾਅਦ 'ਚ ਹਾਕੀ ਖਿਡਾਰੀਆਂ ਨੇ ਸਿਵਲ ਹਸਪਤਾਲ ਦਾਖਲ ਕਰਵਾਇਆ ਜਿੱਥੇ ਡਿਊਟੀ ਡਾ: ਮੋਇਨ ਮੁਹੰਮਦ ਨੇ ਉਸਦੀ ਐਮ.ਐਲ.ਆਰ. ਕੱਟ ਕੇ ਥਾਣਾ ਸਿਟੀ ਪੁਲਿਸ ਨੂੰ ਭੇਜ ਦਿੱਤੀ ਹੈ | ਪੀੜ੍ਹਤ ਹਾਕੀ ਕੋਚ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ |
ਪਿਛਲੀ ਖ਼ਬਰ ਹਾਈਕੋਰਟ ਦੇ ਦਖ਼ਲ ਉਪਰੰਤ 6 ਸਾਲਾਂ ਬਾਅਦ ਹੋਵੇਗੀ ਫਗਵਾੜਾ ਸਿਟੀ ਕਲੱਬ ਦੀ ਚੋਣ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਸ਼ਹਿਰਾਂ ਦੁਆਲੇ ਮਹਿੰਗੀ ਜ਼ਮੀਨ ਲੈਂਡ ਪੂਲਿੰਗ ਨੀਤੀ ਅਧੀਨ ਖੋਹਣ ਦੀ ਤਿਆਰੀ ਸਰਾਸਰ ਧੱਕਾ-ਕਿਸਾਨ ਆਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।