ਸੁਲਤਾਨਪੁਰ ਲੋਧੀ, 20 ਜੁਲਾਈ (ਨਰੇਸ਼ ਹੈਪੀ)- ਰੋਟਰੀ ਕਲੱਬ ਸੁਲਤਾਨਪੁਰ ਲੋਧੀ ਗੋਲਡ ਦੀ ਇਕ ਜ਼ਰੂਰੀ ਮੀਟਿੰਗ ਆਈ.ਪੀ.ਪੀ. ਸੋਢੀ ਸਿੰਘ ਦੀ ਅਗਵਾਈ ਹੇਠ ਇਕ ਨਿੱਜੀ ਪੈਲੇਸ ਵਿਚ ਹੋਈ | ਇਸ ਮੌਕੇ ਕਲੱਬ ਦੇ ਨਵੇਂ ਬਣੇ ਪ੍ਰਧਾਨ ਰੋਟੇਰੀਅਨ ਤਲਵਿੰਦਰ ਸਿੰਘ ਚੰਦੀ ਤੇ ਸੈਕਟਰੀ ਸੁਰਿੰਦਰ ਸਿੰਘ ਮੰਗੂਪੁਰ ਨੇ ਆਪਣੇ ਅਹੁਦੇ ਸੰਭਾਲੇ | ਨਵੇਂ ਚੁਣੇ ਗਏ ਪ੍ਰਧਾਨ ਤੇ ਸੈਕਟਰੀ ਨੂੰ ਕਲੱਬ ਦੇ ਸਮੂਹ ਮੈਂਬਰਾਂ ਨੇ ਹਾਰ ਪਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਮੁਬਾਰਕਾਂ ਦਿੱਤੀਆਂ | ਰੋਟਰੀ ਕਲੱਬ ਸੁਲਤਾਨਪੁਰ ਲੋਧੀ ਗੋਲਡ ਦੇ ਨਵਨਿਯੁਕਤ ਪ੍ਰਧਾਨ ਰੋਟੇ: ਤਲਵਿੰਦਰ ਸਿੰਘ ਚੰਦੀ ਅਤੇ ਸੈਕਟਰੀ ਸੁਰਿੰਦਰ ਸਿੰਘ ਮੰਗੂਪੁਰ ਨੇ ਕਲੱਬ ਦੇ ਸਮੂਹ ਮੈਂਬਰਾਂ ਦਾ ਦਿੱਤੇ ਗਏ ਮਾਨ ਸਨਮਾਨ ਲਈ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਉਹ ਕਲੱਬ ਦੇ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਵੱਧ ਤੋਂ ਵੱਧ ਸਮਾਜ ਸੇਵਾ ਦੇ ਕਾਰਜ ਕਰਕੇ ਕਲੱਬ ਨੂੰ ਹੋਰ ਅੱਗੇ ਲੈ ਜਾਣਗੇ | ਉਨ੍ਹਾਂ ਇਹ ਵੀ ਕਿਹਾ ਕਿ ਕਲੱਬ ਵਲੋਂ ਇਸ ਵਰ੍ਹੇ ਵਨ ਮਹਾਂਉਤਸਵ, ਪੋਲੀਓ ਕੈਂਪ ਤੇ ਮੈਡੀਕਲ ਕੈਂਪਾਂ ਤੋਂ ਇਲਾਵਾ ਬਲੱਡ ਕੈਂਪ ਵੀ ਲਗਾਏ ਜਾਣਗੇ | ਇਸ ਮੌਕੇ ਨਵੇਂ ਚੁਣੇ ਗਏ ਪ੍ਰਧਾਨ ਤੇ ਸੈਕਟਰੀ ਨੂੰ ਵਧਾਈ ਦੇਣ ਵਾਲਿਆਂ ਵਿਚ ਸੀਨੀਅਰ ਰੋਟੇਰੀਅਨ ਰਵੀ ਵਾਹੀ, ਆਈ.ਪੀ.ਪੀ. ਸੋਢੀ ਸਿੰਘ, ਦਿਲਬਾਗ ਸਿੰਘ ਨੂਰੋਵਾਲ, ਸਾਬਕਾ ਪ੍ਰਧਾਨ ਨੰਬਰਦਾਰ ਜੋਗਾ ਸਿੰਘ, ਨੰਬਰਦਾਰ ਹਰਮਨਜੀਤ ਸਿੰਘ, ਨੰਬਰਦਾਰ ਹਰਮਨਜੀਤ ਸਿੰਘ, ਸਰਪੰਚ ਮਨਜੀਤ ਸਿੰਘ ਗੋਲਡੀ, ਐਨ. ਆਰ. ਆਈ. ਜਸਵਿੰਦਰ ਸਿੰਘ, ਰਾਜਬੀਰ ਸਿੰਘ ਕੈਨੇਡਾ, ਕਰਮਜੀਤ ਸਿੰਘ ਰਾਜਾ, ਰਣਜੀਤ ਸਿੰਘ ਸੈਕਟਰੀ, ਹੇਮੰਤ ਧੀਰ, ਭਾਰਤ ਭੂਸ਼ਨ ਪੁਰੀ, ਹਰਪ੍ਰੀਤ ਸਿੰਘ, ਬਲਦੇਵ ਸਿੰਘ, ਪਲਵਿੰਦਰ ਸਿੰਘ, ਰਸ਼ਪਾਲ ਸਿੰਘ, ਪ੍ਰਭਪਾਲ ਸਿੰਘ, ਤਰਸੇਮ ਸਿੰਘ ਜੰਮੂ, ਜਸਵੀਰ ਸਿੰਘ ਜੰਮੂ, ਡਾ. ਮੇਜਰ ਸਿੰਘ, ਡਾ. ਜਸਪਾਲ ਸਿੰਘ ਧੰਜੂ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਨਰੇਸ਼ ਕੁਮਾਰ ਆਦਿ ਸ਼ਾਮਲ ਸਨ |