18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਨਗਰ ਕੌਂਸਲ ਨੇ ਚਲਾਈ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ 'ਸਫ਼ਾਈ ਅਪਣਾਓ, ਬਿਮਾਰੀ ਭਜਾਓ' ਮੁਹਿੰਮ

ਅਜੀਤ ਡੈਸਕ 21-07-2025
ਸੁਲਤਾਨਪੁਰ ਲੋਧੀ, 20 ਜੁਲਾਈ (ਨਰੇਸ਼ ਹੈਪੀ)- ਨਗਰ ਕੌਂਸਲ ਸੁਲਤਾਨਪੁਰ ਲੋਧੀ ਵਲੋਂ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ 'ਸਫ਼ਾਈ ਅਪਣਾਓ, ਬਿਮਾਰੀ ਭਜਾਓ' ਤਹਿਤ ਸਾਫ-ਸਫਾਈ ਦਾ ਅਭਿਆਨ ਚਲਾਇਆ ਜਾ ਰਿਹਾ ਹੈ | ਈ.ਓ. ਬਲਜੀਤ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਸਫ਼ਾਈ ਕਾਰਜ ਤੇਜ਼ੀ ਨਾਲ ਕੀਤੇ ਜਾ ਰਹੇ ਹਨ | ਸੀ.ਐਫ. ਅਮਨਦੀਪ ਕੌਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਨਗਰ ਕੌਂਸਲ ਦੇ ਯਤਨਾਂ ਦਾ ਸਮਰਥਨ ਕੀਤਾ ਜਾਵੇ ਤੇ ਸ਼ਹਿਰ ਵਿਚ ਸਫ਼ਾਈ ਰੱਖਣ ਵਿਚ ਆਪਣਾ ਯੋਗਦਾਨ ਪਾਇਆ ਜਾਵੇ | ਉਨ੍ਹਾਂ ਕਿਹਾ ਕਿ ਕੂੜਾ ਸਿਰਫ਼ ਨਗਰ ਕੌਂਸਲ ਦੇ ਨਿਰਧਾਰਿਤ ਵਾਹਨਾਂ 'ਚ ਪਾਇਆ ਜਾਵੇ, ਪਲਾਸਟਿਕ ਦੀ ਥੈਲਿਆਂ ਦਾ ਪ੍ਰਯੋਗ ਨਾ ਕੀਤਾ ਜਾਵੇ ਤੇ ਆਪਣੇ ਆਲੇ ਦੁਆਲੇ ਸਾਫ਼ ਸਫ਼ਾਈ ਰੱਖੀ ਜਾਵੇ | ਕੂੜੇ ਨਾਲ ਜੁੜੀ ਕਿਸੇ ਵੀ ਸਮੱਸਿਆ ਜਾਂ ਸੁਝਾਅ ਲਈ ਨਗਰ ਕੌਂਸਲ ਨੇ ਟੋਲ ਫ਼੍ਰੀ ਨੰਬਰ (01828-222050) ਜਾਰੀ ਕੀਤਾ ਹੈ | ਉਸ ਉੱਪਰ ਜਾਣਕਾਰੀ ਸਾਂਝੀ ਕੀਤੀ ਜਾਵੇ | ਨਗਰ ਕੌਂਸਲ ਨੇ ਸਾਰੇ ਨਾਗਰਿਕਾਂ ਨੂੰ ਬੇਨਤੀ ਕੀਤੀ ਕਿ ਉਹ ਸਾਫ਼ ਸਫ਼ਾਈ ਨੂੰ ਆਪਣਾ ਨੈਤਿਕ ਕਰਤੱਵ ਸਮਝਣ ਤੇ ਇਸ ਨੂੰ ਸਫਲ ਬਣਾਉਣ ਵਿਚ ਆਪਣਾ ਯੋਗਦਾਨ ਦੇਣ |
ਪਿਛਲੀ ਖ਼ਬਰ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਨੂੰ ਪੂਰਨ ਤੌਰ 'ਤੇ ਲਾਗੂ ਕਰਵਾਉਣ ਲਈ ਐਸ.ਡੀ.ਐਮ. ਵਲੋਂ ਮੀਟਿੰਗ ਅਗਲੀ ਖ਼ਬਰ ਲਘੂ ਉਦਯੋਗ ਭਾਰਤੀ ਨੇ ਦੋ ਮਹੱਤਵਪੂਰਨ ਵਿਸ਼ਿਆਂ 'ਤੇ ਕਰਵਾਏ ਗੈਸਟ ਲੈਕਚਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।