18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਪੁਲਿਸ ਥਾਣਿਆਂ ਤੇ ਖ਼ਾਲੀ ਪਲਾਟਾਂ 'ਚ ਚਲਾਈ ਗਈ ਡੇਂਗੂ ਜਾਗਰੂਕਤਾ ਮੁਹਿੰਮ- ਡਾ. ਪ੍ਰੇਮ ਕੁਮਾਰ

ਅਜੀਤ ਡੈਸਕ 21-07-2025
ਢਿਲਵਾਂ, 20 ਜੁਲਾਈ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)- ਮੁੱਢਲਾ ਸਿਹਤ ਕੇਂਦਰ ਢਿਲਵਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੇਮ ਕੁਮਾਰ ਦੀ ਯੋਗ ਅਗਵਾਈ ਹੇਠ ਅੱਜ ਬਲਾਕ ਢਿਲਵਾਂ ਅਧੀਨ ਸਿਹਤ ਵਿਭਾਗ ਦੀ ਟੀਮ ਵਲੋਂ ਵੱਖ-ਵੱਖ ਪੁਲਿਸ ਥਾਣਿਆਂ, ਪੁਲਿਸ ਲਾਈਨ ਤੇ ਖ਼ਾਲੀ ਪਲਾਟਾਂ 'ਚ ਡੇਂਗੂ ਜਾਗਰੂਕਤਾ ਮੁਹਿੰਮ ਚਲਾਈ ਗਈ | ਇਸ ਮੌਕੇ ਐਸ.ਐਮ.ਓ. ਡਾ. ਪ੍ਰੇਮ ਕੁਮਾਰ ਨੇ ਦੱਸਦਿਆਂ ਕਿ ਇਸ ਵਾਰ ਦਾ ਟੀਚਾ ਹਰ ਸ਼ੁੱਕਰਵਾਰ ਡੇਂਗੂ 'ਤੇ ਮੁਹਿੰਮ ਤਹਿਤ ਪੁਲਿਸ ਥਾਣਿਆਂ, ਪੁਲਿਸ ਲਾਈਨ ਤੇ ਖ਼ਾਲੀ ਪਲਾਟਾਂ ਵਿਚ ਡੇਂਗੂ ਜਾਗਰੂਕਤਾ ਗਤੀਵਿਧੀਆਂ ਕਰਨਾ ਤੇ ਜੇਕਰ ਲਾਰਵਾ ਪਾਇਆ ਜਾਂਦਾ ਹੈ ਤਾਂ ਉਸ ਨੂੰ ਮੌਕੇ 'ਤੇ ਹੀ ਨਸ਼ਟ ਕਰਨਾ ਸੀ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੇਮ ਕੁਮਾਰ, ਮੋਨਿਕਾ ਬੀ.ਈ.ਈ. ਤੇ ਸਿਹਤ ਵਿਭਾਗ ਦੀ ਟੀਮ ਵਲੋਂ ਢਿਲਵਾਂ ਪੁਲਿਸ ਥਾਣੇ ਦਾ ਦੌਰਾ ਵੀ ਕੀਤਾ ਗਿਆ | ਡੇਂਗੂ ਰੋਕਥਾਮ ਟੀਮ ਵਿਚ ਐਸ.ਆਈ. ਸਰਬਜੀਤ ਸਿੰਘ, ਪ੍ਰਗਟ ਸਿੰਘ, ਜਸਵਿੰਦਰ ਸਿੰਘ ਤੇ ਐਮ.ਪੀ.ਐਚ.ਡਬਲਿਉ. ਰੁਪਿੰਦਰਜੀਤ ਸਿੰਘ, ਸੁਖਦੇਵ ਸਿੰਘ, ਸਤਨਾਮ ਸਿੰਘ, ਯਾਦਵਿੰਦਰ ਸਿੰਘ, ਦਲਜੀਤ ਸਿੰਘ, ਪਰਮਜੀਤ ਸਿੰਘ, ਬਲਕਾਰ ਸਿੰਘ, ਬਲਜਿੰਦਰ ਸਿੰਘ, ਗੁਰਿੰਦਰਬੀਰ ਸਿੰਘ, ਪ੍ਰਭਜੋਤ ਸਿੰਘ, ਨਰਿੰਦਰ ਸਿੰਘ, ਯਾਦਵਿੰਦਰ ਸਿੰਘ, ਬਰੀਡਰ ਚੈੱਕਰ ਸੁਖਜਿੰਦਰ ਸਿੰਘ ਤੇ ਰਾਜਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ ਪਵਿੱਤਰ ਨਗਰੀ ਦੇ ਦੌਰੇ ਮੌਕੇ ਕੋਈ ਵੀ ਐਲਾਨ ਨਾ ਕਰਨ 'ਤੇ ਲੋਕਾਂ 'ਚ ਰੋਸ ਅਗਲੀ ਖ਼ਬਰ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਨੂੰ ਪੂਰਨ ਤੌਰ 'ਤੇ ਲਾਗੂ ਕਰਵਾਉਣ ਲਈ ਐਸ.ਡੀ.ਐਮ. ਵਲੋਂ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।