ਡਡਵਿੰਡੀ, 20 ਜੁਲਾਈ (ਦਿਲਬਾਗ ਸਿੰਘ ਝੰਡ)- ਡੱਲਾ ਸਾਹਿਬ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਮੈਨੇਜਰ ਕੁਲਵਿੰਦਰ ਸਿੰਘ ਧਰਮਕੋਟ ਦੀ ਅਗਵਾਈ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ, ਬੀਬੀ ਗੁਰਪ੍ਰੀਤ ਕੌਰ ਤੇ ਜਥੇਦਾਰ ਹਰਜਿੰਦਰ ਸਿੰਘ ਵਿਰਕ ਦੀ ਅਗਵਾਈ ਵਿਚ ਕਰਵਾਏ ਗਏ ਇਸ ਸਮਾਗਮ ਦੌਰਾਨ ਵੱਡੀ ਗਿਣਤੀ 'ਚ ਸੰਗਤਾਂ ਨੇ ਗੁਰੂ ਘਰ ਮੱਥਾ ਟੇਕਿਆ ਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ | ਇਸ ਮੌਕੇ ਮੈਨੇਜਰ ਕੁਲਵਿੰਦਰ ਸਿੰਘ ਧਰਮਕੋਟ, ਭਾਈ ਅੰਮਿ੍ਤਪਾਲ ਸਿੰਘ ਅਕਾਊਾਟੈਂਟ, ਲਖਵਿੰਦਰ ਸਿੰਘ ਬਿਜਲੀ ਮਿਸਤਰੀ, ਕੁਲਬੀਰ ਸਿੰਘ ਸਟੋਰ ਕੀਪਰ ਆਦਿ ਹਾਜ਼ਰ ਸੀ |