18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸੰਗਰੂਰ ਰੈਲੀ 'ਚ ਸੈਂਕੜੇ ਪੇਂਡੂ ਮਜ਼ਦੂਰ ਸ਼ਾਮਲ ਹੋਣਗੇ- ਚੀਦਾ

ਅਜੀਤ ਡੈਸਕ 21-07-2025
ਭੁਲੱਥ, 20 ਜੁਲਾਈ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਸੂਬਾਈ ਆਗੂ ਗੁਰਪ੍ਰੀਤ ਸਿੰਘ ਚੀਦਾ ਨੇ ਕਿਹਾ ਕਿ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਸੂਬਾ ਸੱਦੇ ਤਹਿਤ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਗਿ੍ਫ਼ਤਾਰ ਸਾਥੀਆਂ ਦੀ ਬਿਨ੍ਹਾਂ ਸ਼ਰਤ ਰਿਹਾਈ ਤੇ ਪੁਲਿਸ ਜ਼ਬਰ ਖ਼ਿਲਾਫ਼ ਮਜ਼ਦੂਰ ਕਿਸਾਨ ਜਥੇਬੰਦੀਆਂ ਵਲੋਂ 25 ਜੁਲਾਈ ਨੂੰ ਸੰਗਰੂਰ ਵਿਖੇ ਕੀਤੀਆਂ ਜਾ ਰਹੀਆਂ ਰੈਲੀਆਂ ਤੇ ਮੁਜ਼ਾਹਰੇ ਵਿਚ ਇਲਾਕੇ ਭਰ ਵਿਚੋਂ ਸੈਂਕੜੇ ਵਰਕਰ ਸ਼ਮੂਲੀਅਤ ਕਰਨਗੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ਼ਾਰੇ 'ਤੇ ਬੇਗਮਪੁਰਾ ਵਸਾਉਣ ਜਾਂਦੇ ਗਿ੍ਫ਼ਤਾਰ ਕੀਤੇ ਗਏ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਕਾਰਕੁਨਾਂ ਦੀ ਰਿਹਾਈ ਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਖ਼ਾਸਕਰ ਸੰਗਰੂਰ ਅੰਦਰ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨਾਂ ਉੱਪਰ ਲਗਾਈ ਅਣਐਲਾਨੀ ਪਾਬੰਦੀ ਖ਼ਿਲਾਫ਼ ਤੇ ਪੰਜਾਬ ਨੂੰ ਪੁਲਿਸ ਰਾਜ 'ਚ ਤਬਦੀਲ ਕਰਨ ਵਿਰੁੱਧ 25 ਜੁਲਾਈ ਨੂੰ ਹੋਣ ਵਾਲੀ ਇਸ ਵਿਸ਼ਾਲ ਰੈਲੀ ਵਿਚ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੈਂਕੜੇ ਕਾਰਕੁਨ ਇਸ ਦਾ ਹਿੱਸਾ ਬਣਨਗੇ | ਉਨ੍ਹਾਂ ਦੱਸਿਆ ਕਿ ਇਸ ਰੈਲੀ ਦੀ ਤਿਆਰੀ ਲਈ ਪਿੰਡਾਂ ਵਿਚ ਰੈਲੀਆਂ ਮੀਟਿੰਗਾਂ ਕਰਕੇ ਪੰਜਾਬ ਸਰਕਾਰ ਦੀਆਂ ਦਲਿਤ ਵਿਰੋਧੀ ਨੀਤੀਆਂ ਦਾ ਪਰਦਾਫਾਸ਼ ਕੀਤਾ ਜਾ ਰਿਹਾ ਹੈ |
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਵੱਖ-ਵੱਖ ਗੁਰਦੁਆਰਾ ਸਾਹਿਬਾਨ 'ਚ ਸਮਾਗਮ ਅਗਲੀ ਖ਼ਬਰ ਗੁਰਦੁਆਰਾ ਬਾਉਲੀ ਸਾਹਿਬ ਡੱਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।