18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਵੱਖ-ਵੱਖ ਗੁਰਦੁਆਰਾ ਸਾਹਿਬਾਨ 'ਚ ਸਮਾਗਮ

ਅਜੀਤ ਡੈਸਕ 21-07-2025
ਕਪੂਰਥਲਾ, 20 ਜੁਲਾਈ (ਸਡਾਨਾ)- ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ | ਇਸ ਸੰਬੰਧੀ ਗੁਰਦੁਆਰਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਅੰਮਿ੍ਤ ਬਾਜ਼ਾਰ ਵਿਖੇ ਚਾਰ ਦਿਨਾਂ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ | 16 ਤੋਂ 19 ਜੁਲਾਈ ਤੱਕ ਚੱਲੇ ਇਨ੍ਹਾਂ ਸਮਾਗਮਾਂ ਦੌਰਾਨ ਪਹਿਲੇ ਦਿਨ ਗੁਰੂ ਨਾਨਕ ਨਿਸ਼ਕਾਮ ਕੀਰਤਨ ਸਭਾ ਦੇ ਭਾਈ ਵਰਿਆਮ ਸਿੰਘ ਤੇ ਉਨ੍ਹਾਂ ਦੇ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ | 17 ਜੁਲਾਈ ਨੂੰ ਕੀਰਤਨ ਦਰਬਾਰ ਕਰਵਾਇਆ ਜਿਸ ਵਿਚ ਬੱਚਿਆਂ ਨੇ ਗੁਰਬਾਣੀ ਕੀਰਤਨ ਗਾਇਨ ਕੀਤਾ | ਇਸੇ ਤਰ੍ਹਾਂ 18 ਜੁਲਾਈ ਨੂੰ ਗੁਰਦੁਆਰਾ ਸਾਹਿਬ ਬ੍ਰਹਮ ਬੁੰਗਾ ਟਰੱਸਟ ਦੋਦੜਾ ਦੀਆਂ ਸੰਗਤਾਂ ਵਲੋਂ ਨਾਮ ਸਿਮਰਨ ਸਮਾਗਮ ਕੀਤਾ ਗਿਆ ਤੇ 19 ਜੁਲਾਈ ਨੂੰ ਰੈਣ ਸਬਾਈ ਕੀਰਤਨ ਦਰਬਾਰ ਹੋਇਆ | ਇਨ੍ਹਾਂ ਸਮਾਗਮਾਂ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਆਪਣੀ ਹਾਜ਼ਰੀ ਲਗਵਾਈ ਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਸਮਾਗਮ ਦੌਰਾਨ ਪ੍ਰਬੰਧਕਾਂ ਵਲੋਂ ਰਾਗੀ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਨਵਜੀਤ ਸਿੰਘ ਰਾਜੂ, ਹਰਪ੍ਰੀਤ ਸਿੰਘ ਰੋਨੀ, ਬੋਹੜ ਸਿੰਘ, ਸੁਮਿਤ ਪਾਲ ਸਿੰਘ, ਆਗਿਆ ਪਾਲ ਸਿੰਘ, ਗੁਰਪ੍ਰੀਤ ਸਿੰਘ, ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਤਰਲੋਕ ਸਿੰਘ, ਵਰਿਆਮ ਸਿੰਘ ਕਪੂਰ, ਜਥੇਦਾਰ ਜਸਵਿੰਦਰ ਸਿੰਘ ਬਤਰਾ, ਰਜਿੰਦਰ ਸਿੰਘ ਧੰਜਲ, ਹਰਬੰਸ ਸਿੰਘ ਬਤਰਾ, ਰਸ਼ਪਾਲ ਸਿੰਘ ਸਿਟੀ ਕੇਬਲ, ਅਮਨਜੋਤ ਸਿੰਘ ਵਾਲੀਆ, ਸਵਰਨ ਸਿੰਘ, ਗੁਰਬਖ਼ਸ਼ ਸਿੰਘ ਕਾਲਾ, ਅਮਰੀਕ ਸਿੰਘ ਸਚਦੇਵਾ, ਮਨਜੀਤ ਸਿੰਘ ਸਚਦੇਵਾ, ਹਰਪਾਲ ਸਿੰਘ, ਸੇਵਾ ਸਿੰਘ, ਤਜਿੰਦਰਪਾਲ ਸਿੰਘ ਯੂ.ਐਸ.ਏ., ਭੁਪਿੰਦਰ ਸਿੰਘ ਮਿੱਕੂ, ਮਨਦੀਪ ਸਿੰਘ ਬਿੱਟਾ, ਹਰਪ੍ਰੀਤ ਸਿੰਘ ਰਾਜਾ, ਅਨੁਜ ਕੁਮਾਰ, ਅਰਵਿੰਦਰ ਸਿੰਘ ਭਸੀਨ, ਹਰਵੰਤ ਸਿੰਘ ਸਚਦੇਵਾ, ਜਸਪ੍ਰੀਤ ਸਿੰਘ ਸਚਦੇਵਾ, ਦਮਨਦੀਪ ਸਿੰਘ, ਸੁਰਜੀਤ ਸਿੰਘ, ਵਿੱਕੀ, ਕੁਲਦੀਪ ਸਿੰਘ ਭੋਲਾ, ਲਖ਼ਬੀਰ ਸਿੰਘ ਸ਼ਾਹੀ, ਜੋਧ ਸਿੰਘ, ਜਸਪਾਲ ਸਿੰਘ ਖੁਰਾਨਾ, ਮਨਮੋਹਨ ਸਿੰਘ, ਪਰਮਿੰਦਰ ਸਿੰਘ ਹੈਪੀ, ਮਨਪ੍ਰੀਤ ਸਿੰਘ ਮਨੀ, ਨਰਿੰਦਰ ਸਿੰਘ, ਲੱਕੀ ਆਦਿ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਸੰਗਤ ਸਾਹਿਬ ਮਾਰਕਫੈੱਡ ਚੌਂਕ ਵਿਖੇ ਸਮਾਗਮ
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਸੰਗਤ ਸਾਹਿਬ ਮਾਰਕਫੈੱਡ ਚੌਕ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ | ਇਨ੍ਹਾਂ ਦੋ ਰੋਜ਼ਾ ਸਮਾਗਮ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਹਰਜੀਤ ਸਿੰਘ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਇਤਿਹਾਸ ਨਾਲ ਸਬੰਧਿਤ ਵਿਚਾਰਾਂ ਸੰਗਤਾਂ ਨਾਲ ਸਾਂਝੀਆਂ ਕੀਤੀਆਂ | ਇਸ ਮੌਕੇ ਗੁਰਦੁਆਰਾ ਸਾਹਿਬ ਤੇ ਮੁੱਖ ਸੇਵਾਦਾਰ ਬਾਬਾ ਸੁਰਿੰਦਰ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਸਮਾਗਮ ਦੌਰਾਨ ਵਜ਼ੀਰ ਸਿੰਘ, ਜਸਵੰਤ ਸਿੰਘ ਫੋਰਮੈਨ, ਮਨਿੰਦਰਪਾਲ ਸਿੰਘ ਬੇਦੀ, ਹਰਭਜਨ ਸਿੰਘ, ਹਰਦੀਪ ਸਿੰਘ, ਫੁੰਮਣ ਸਿੰਘ, ਸਤਨਾਮ ਸਿੰਘ, ਹਰਜੀਤ ਸਿੰਘ, ਹਰਭਜਨ ਸਿੰਘ, ਗੁਰਚਰਨ ਸਿੰਘ, ਮਹਿੰਦਰਪਾਲ ਸਿੰਘ ਭਾਟੀਆ, ਗਿਆਨੀ ਗੁਰਮੀਤ ਸਿੰਘ, ਮਨਜੀਤ ਸਿੰਘ ਪ੍ਰਦੇਸੀ, ਦਲਜੀਤ ਸਿੰਘ, ਗਿਆਨ ਚੰਦ, ਅਵਤਾਰ ਸਿੰਘ, ਹਰਗੁਣ ਸਿੰਘ ਬੇਦੀ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਨਵੇਂ ਸੈਸ਼ਨ ਦੀ ਸ਼ੁਰੂਆਤ ਬੂਟੇ ਲਗਾ ਕੇ ਕੀਤੀ <br/> ਅਗਲੀ ਖ਼ਬਰ ਸੰਗਰੂਰ ਰੈਲੀ 'ਚ ਸੈਂਕੜੇ ਪੇਂਡੂ ਮਜ਼ਦੂਰ ਸ਼ਾਮਲ ਹੋਣਗੇ- ਚੀਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।