ਕਪੂਰਥਲਾ, 20 ਜੁਲਾਈ (ਸਡਾਨਾ)- ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਨੋਰਥ ਨੂੰ ਲੈ ਕਿ ਸਮਾਜ ਸੇਵੀ ਅਵੀ ਰਾਜਪੂਤ ਵਲੋਂ ਆਪਣੇ ਸਾਥੀਆਂ ਨਾਲ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਵਫ਼ਦ ਦੇ ਆਗੂਆਂ ਨੇ ਮੰਗ ਕੀਤੀ ਕਿ ਲੈਂਡ ਪੂਿਲੰਗ ਸਕੀਮ ਤਹਿਤ ਕਿਸਾਨਾਂ ਪਾਸੋਂ ਜ਼ਬਰੀ ਉਨ੍ਹਾਂ ਦੀ ਜ਼ਮੀਨ ਹਾਸਲ ਕਰਨ 'ਤੇ ਰੋਕ ਲਗਾਈ ਜਾਵੇ | ਅਵੀ ਰਾਜਪੂਤ ਨੇ ਡਿਪਟੀ ਕਮਿਸ਼ਨਰ ਰਾਹੀਂ ਸਰਕਾਰ ਪਾਸੋਂ ਮੰਗ ਕੀਤੀ ਕਿ ਕਪੂਰਥਲਾ ਵਿਚ ਬਣਨ ਵਾਲੇ ਮੈਡੀਕਲ ਕਾਲਜ ਦਾ ਕੰਮ ਸ਼ੁਰੂ ਕਰਵਾਇਆ ਜਾਵੇ ਤਾਂ ਜੋ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮਿਲ ਸਕਣ | ਉਨ੍ਹਾਂ ਦੱਸਿਆ ਕਿ ਕੁੱਝ ਮੈਡੀਕਲ ਸਟੋਰ ਨੌਜਵਾਨਾਂ ਨੂੰ ਕਥਿਤ ਤੌਰ 'ਤੇ ਨਸ਼ੇ ਦੀਆਂ ਦਵਾਈਆਂ ਦਿੰਦੇ ਹਨ | ਉਨ੍ਹਾਂ ਮੰਗ ਕੀਤੀ ਕਿ ਕਪੂਰਥਲਾ ਵਿਚ ਡਰੱਗ ਇੰਸਪੈਕਟਰ ਜੋ ਕਿ ਕਾਰਜਕਾਰੀ ਸੇਵਾਵਾਂ ਨਿਭਾ ਰਹੇ ਹਨ ਉਨ੍ਹਾਂ ਦੀ ਡਿਊਟੀ ਪੱਕੇ ਤੌਰ 'ਤੇ ਲਗਾਈ ਜਾਵੇ | ਇਸ ਮੌਕੇ ਅਸ਼ੋਕ ਸ਼ਰਮਾ, ਮਨਜੀਤ ਕਾਲਾ, ਮਹਿੰਦਰ ਸਿੰਘ, ਗੁਰਭੇਜ ਸਿੰਘ, ਹਰਮਨ ਸਿੰਘ, ਕੁਲਦੀਪ ਧੀਰ, ਤਜਿੰਦਰ ਲਵਲੀ, ਰਕੇਸ਼ ਕੁਮਾਰ, ਲਖਬੀਰ ਸਿੰਘ, ਦਿਲਰਾਜ, ਦਲਜੀਤ, ਰੋਹਿਤ, ਦੀਪ ਸਿੰਘ ਤੇ ਹੋਰ ਹਾਜ਼ਰ ਸਨ |